ਸੰਘਣੀ ਧੁੰਦ ਵਿਚ ਨਾ ਦਿਸਿਆ ਸੜਕ ਉਤੇ ਖੜ੍ਹਾ ਟਰਾਲਾ, ਵਿਚ ਜਾ ਵੱਜੀ ਕਾਰ, ਦਰਬਾਰ ਸਾਹਿਬ ਤੋਂ ਪਰਤਦੇ ਚਾਰ ਨੌਜਵਾਨਾਂ ਦੀ ਗਈ ਜਾ.ਨ 

ਸੰਘਣੀ ਧੁੰਦ ਵਿਚ ਨਾ ਦਿਸਿਆ ਸੜਕ ਉਤੇ ਖੜ੍ਹਾ ਟਰਾਲਾ, ਵਿਚ ਜਾ ਵੱਜੀ ਕਾਰ, ਦਰਬਾਰ ਸਾਹਿਬ ਤੋਂ ਪਰਤਦੇ ਚਾਰ ਨੌਜਵਾਨਾਂ ਦੀ ਗਈ ਜਾ.ਨ

ਵੀਓਪੀ ਬਿਊਰੋ, ਤਰਨਤਾਰਨ-ਧੁੰਦ ਵਿਚ ਖੜ੍ਹਾ ਟਰਾਲਾ ਨਾ ਦਿਸਿਆ ਤੇ ਕਾਰ ਉਸ ਵਿਚ ਜਾ ਵੱਜੀ। ਭਿਆਨਕ ਸੜਕ ਹਾਦਸੇ ਵਿਚ ਚਾਰ ਨੌਜਵਾਨਾਂ ਦੀ ਮੌ.ਤ ਹੋ ਗਈ। ਉਹ ਸ੍ਰੀ ਦਰਬਾਰ ਸਾਹਿਬ ਤੋਂ ਵਾਪਸ ਆ ਰਹੇ ਸਨ ਕਿ ਤਰਨਤਾਰਨ ਅਧੀਨ ਆਉਂਦੇ ਹਰੀਕੇ ਵਿਖੇ ਪੁਲ ਉਤੇ ਹਾਦਸਾ ਵਾਪਰ ਗਿਆ। ਇਸ ਮਗਰੋਂ ਮੌਕੇ ’ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਨੌਜਵਾਨਾਂ ਦੀਆਂ ਦੇਹਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਇਸ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨਾਂ ਦੇ ਰਿਸ਼ਤੇਦਾਰ ਦਿਲਬਾਗ ਸਿੰਘ ਨੇ ਦਸਿਆ ਕਿ ਇਹ ਨੌਜਵਾਨ ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਿੰਡ ਗੁਰੂ ਹਰਿ ਰਾਇ ਸਾਹਿਬ ਨੂੰ ਪਰਤ ਰਹੇ ਸਨ ਕਿ ਹਰੀਕੇ ਨੇੜੇ ਅੰਮ੍ਰਿਤਸਰ ਤੋਂ ਹਰੀਕੇ ਅੰਦਰ ਨਵੇਂ ਹਾਈਵੇ ’ਤੇ ਕਰੀਬ ਸਵਾ 12 ਵਜੇ ਇਹ ਹਾਦਸਾ ਵਾਪਰ ਗਿਆ। ਦਰਅਸਲ ਹਾਈਵੇਅ ਉੱਪਰ ਇਕ ਕੰਟੇਨਰ ਖਰਾਬ ਹੋਣ ਕਾਰਨ ਖੜ੍ਹਾ ਸੀ, ਜਿਸ ਦੇ ਪਿੱਛੇ ਇਕ ਟਰਾਲਾ ਖੜ੍ਹਾ ਕੀਤਾ ਗਿਆ ਸੀ। ਸੰਘਣੀ ਧੁੰਦ ਹੋਣ ਕਾਰਨ ਸਵਿਫਟ ਕਾਰ ਪੀਬੀ 05 ਏ ਈ 66 36 ਉਸ ਟਰਾਲੇ ਵਿਚ ਜਾ ਵੱਜੀ, ਜਿਸ ਨਾਲ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ 4 ਨੂੰ ਮ੍ਰਿਤਕ ਐਲਾਨ ਦਿਤਾ। ਮ੍ਰਿਤਕਾਂ ਦੀ ਪਰਮਜੀਤ ਸਿੰਘ, ਗੁਰਦੇਵ ਸਿੰਘ, ਰੋਬਨਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਵਜੋਂ ਹੋਈ ਹੈ। ਦਿਲਬਾਗ ਸਿੰਘ ਨੇ ਦਸਿਆ ਕਿ ਕਾਰ ਦਾ ਡਰਾਈਵਰ ਬਲਵਿੰਦਰ ਸਿੰਘ ਹਾਦਸੇ ਵਿਚ ਜ਼ਖਮੀ ਹੋ ਗਿਆ ਹੈ। ਥਾਣਾ ਹਰੀਕੇ ਦੇ ਮੁਖੀ ਐਸ.ਐਚ.ਓ. ਕੇਵਲ ਸਿੰਘ ਨੇ ਦਸਿਆ ਕਿ ਪ੍ਰਵਾਰ ਦੇ ਬਿਆਨ ਕਲਮ ਬੰਦ ਕੀਤੇ ਜਾ ਰਹੇ ਹਨ। ਇਨ੍ਹਾਂ ਬਿਆਨਾਂ ਮੁਤਾਬਕ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ।

error: Content is protected !!