ਪਿਸਟਲ ਸਾਫ ਕਰਦਿਆਂ ਦੱਬ ਗਿਆ ਟਰਿੱਗਰ, ਜਲੰਧਰ ‘ਚ ਤੈਨਾਤ ਪੰਜਾਬ ਪੁਲਿਸ ਮੁਲਾਜ਼ਮ ਦੀ ਮੌ+ਤ

ਪਿਸਟਲ ਸਾਫ ਕਰਦਿਆਂ ਦੱਬ ਗਿਆ ਟਰਿੱਗਰ, ਜਲੰਧਰ ‘ਚ ਤੈਨਾਤ ਪੰਜਾਬ ਪੁਲਿਸ ਮੁਲਾਜ਼ਮ ਦੀ ਮੌ+ਤ

 

ਜਲੰਧਰ (ਵੀਓਪੀ ਬਿਊਰੋ) ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 50 ਸਾਲਾ ਭੁਪਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਜਲੰਧਰ ਦਿਹਾਤੀ ਸੀਆਈਏ ਵਿੰਗ ਵਿੱਚ ਤਾਇਨਾਤ ਹੈ। ਪੁਲਿਸ ਨੇ ਭੁਪਿੰਦਰ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਦੇ ਨਾਲ ਹੀ ਲਾਸ਼ ਨੂੰ ਮੁਰਦਾਘਰ ‘ਚ ਰਖਵਾ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 2 ਵਿੱਚ ਸਬ-ਇੰਸਪੈਕਟਰ ਆਪਣੀ ਸਰਕਾਰੀ ਪਿਸਤੌਲ ਦੀ ਸਫਾਈ ਕਰ ਰਿਹਾ ਸੀ। ਅਚਾਨਕ ਗੋਲੀ ਚੱਲ ਗਈ ਅਤੇ ਉਹ ਉਸ ਦੇ ਸਿਰ ਵਿੱਚ ਜਾ ਲੱਗੀ। ਗੋਲੀ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਉਹ ਭੋਗਪੁਰ, ਜਲੰਧਰ ਦਾ ਰਹਿਣ ਵਾਲਾ ਸੀ। ਇਸ ਸਬੰਧੀ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਵਿਭਾਗ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।


ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਦਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਭੁਪਿੰਦਰ ਸਿੰਘ ਸ਼ਾਮ ਸਾਢੇ ਛੇ ਵਜੇ ਦੇ ਕਰੀਬ ਸੀਆਈਏ ਸਟਾਫ਼ ਦਿਹਾਤੀ ਦਫ਼ਤਰ ਨੇੜੇ ਪਾਰਕਿੰਗ ਵਿੱਚ ਆਪਣੀ ਕਾਰ ਵਿੱਚ ਬੈਠਾ ਸੀ। ਇਸ ਦੌਰਾਨ ਉਸ ਨੇ ਆਪਣੀ 9 ਐਮਐਮ ਦੀ ਸਰਕਾਰੀ ਪਿਸਤੌਲ ਸਾਫ਼ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਅਚਾਨਕ ਉਸ ਦੇ ਪਿਸਤੌਲ ਵਿੱਚੋਂ ਗੋਲੀ ਚੱਲ ਗਈ। ਸਿਰ ‘ਤੇ ਗੋਲੀ ਲੱਗਣ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਐਸਆਈ ਭੁਪਿੰਦਰ ਸਿੰਘ ਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ। ਪਤਾ ਲੱਗਾ ਹੈ ਕਿ ਉਹ ਤਣਾਅ ਵਿਚ ਵੀ ਰਹਿੰਦਾ ਸੀ।

error: Content is protected !!