ਮੋਦੀ ਤੇ ਯੋਗੀ ਨੂੰ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿਚ ਜਾਣ ਤੋਂ ਰੋਕਣ ਲਈ ਹਾਈ ਕੋਰਟ ਵਿਚ ਪਾਈ ਪਟੀਸ਼ਨ, ਦੱਸੀ ਇਹ ਵਜ੍ਹਾ…

ਮੋਦੀ ਤੇ ਯੋਗੀ ਨੂੰ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿਚ ਜਾਣ ਤੋਂ ਰੋਕਣ ਲਈ ਹਾਈ ਕੋਰਟ ਵਿਚ ਪਾਈ ਪਟੀਸ਼ਨ, ਦੱਸੀ ਇਹ ਵਜ੍ਹਾ…


ਵੀਓਪੀ ਬਿਊਰੋ, ਨੈਸ਼ਨਲ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ 22 ਜਨਵਰੀ ਨੂੰ ਅਯੁੱਧਿਆ ਵਿੱਚ ਰਾਮ ਮੰਦਰ ਦੇ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਲਈ ਵੱਡੇ ਪੱਧਰ ਉਤੇ ਤਿਆਰੀਆਂ ਕਰ ਰਹੇ ਹਨ ਪਰ ਇਸ ਵਿਚਾਲੇ ਮੋਦੀ ਤੇ ਯੋਗੀ ਨੂੰ ਇਨ੍ਹਾਂ ਸਮਾਗਮਾਂ ਵਿਚ ਸ਼ਾਮਲ ਹੋਣ ਤੋਂ ਰੋਕਣ ਲਈ ਇਲਾਹਾਬਾਦ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕਰ ਦਿੱਤੀ ਗਈ ਹੈ। ਇਸ ਵਿੱਚ ਦੋਹਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਰੋਕਣ ਦੀਆਂ ਹਦਾਇਤਾਂ ਦੇਣ ਦੀ ਮੰਗ ਕੀਤੀ ਗਈ ਹੈ। ਗਾਜ਼ੀਆਬਾਦ ਦੇ ਭੋਲਾ ਦਾਸ ਨਾਂ ਦੇ ਵਿਅਕਤੀ ਵੱਲੋਂ ਦਾਇਰ ਇਸ ਪਟੀਸ਼ਨ ਵਿੱਚ ਇਸ ਸਾਲ ਆਮ ਚੋਣਾਂ ਹੋਣ ਤੱਕ ਪ੍ਰਧਾਨ ਮੰਤਰੀ ਅਤੇ ਸੂਬੇ ਦੇ ਮੁੱਖ ਮੰਤਰੀ ਨੂੰ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਵਿੱਚ ਸ਼ਾਮਲ ਹੋਣ ਤੋਂ ਰੋਕਣ ਦੀ ਬੇਨਤੀ ਕੀਤੀ ਗਈ ਹੈ।


ਇਸ ਜਨਹਿਤ ਪਟੀਸ਼ਨ ਵਿੱਚ ਕੇਂਦਰ ਸਰਕਾਰ, ਪ੍ਰਧਾਨ ਮੰਤਰੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਚਾਰਾਂ ਸ਼ੰਕਰਾਚਾਰੀਆ ਨੂੰ ਪ੍ਰਤੀਵਾਦੀ ਵਜੋਂ ਧਿਰ ਬਣਾਇਆ ਗਿਆ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਆਉਂਦੀਆਂ ਚੋਣਾਂ ਵਿੱਚ ਆਪਣੇ ਸਿਆਸੀ ਹਿੱਤਾਂ ਲਈ ਸਰਕਾਰ ਦੀਆਂ ਸ਼ਕਤੀਆਂ ਦੀ ਦੁਰਵਰਤੋਂ ਕਰ ਰਹੀ ਹੈ । ਉਹ ਸਨਾਤਨ ਸੱਭਿਆਚਾਰ ਨੂੰ ਤਬਾਹ ਕਰ ਰਹੀ ਹੈ।
ਪਟੀਸ਼ਨ ’ਚ ਕਿਹਾ ਗਿਆ ਹੈ ਕਿ ਧਾਰਮਿਕ ਗੁਰੂ ਸ਼ੰਕਰਾਚਾਰੀਆ ਸਵਾਮੀ ਨਿਸ਼ਚਲਾਨੰਦ ਸਰਸਵਤੀ ਅਤੇ ਸ਼ੰਕਰਾਚਾਰੀਆ ਸਵਾਮੀ ਅਵਿਮੁਕਤੇਸ਼ਵਰਾਨੰਦ ਵੀ ਪ੍ਰਧਾਨ ਮੰਤਰੀ ਦੇ ‘ਪ੍ਰਾਣ ਪ੍ਰਤਿਸ਼ਠਾ’ ਪ੍ਰੋਗਰਾਮ ‘ਚ ਸ਼ਾਮਲ ਹੋਣ ਦੇ ਵਿਰੁੱਧ ਹਨ। ਇਸ ਜਨਹਿੱਤ ਪਟੀਸ਼ਨ ਦਾ ਨੋਟਿਸ ਸੂਬਾ ਸਰਕਾਰ ਦੇ ਦਫ਼ਤਰ ਵਿੱਚ ਦਿੱਤਾ ਗਿਆ ਹੈ।

error: Content is protected !!