ਨਾਬਾਲਿਗ ਲੜਕੇ ਨਾਲ ਕੁਕਰਮ ਕਰ ਕੇ ਬਣਾ ਲਈ ਵੀਡੀਓ, ਸੋਸ਼ਲ ਮੀਡੀਆ ‘ਤੇ ਕੀਤੀ ਵਾਇਰਲ

ਨਾਬਾਲਿਗ ਲੜਕੇ ਨਾਲ ਕੁਕਰਮ ਕਰ ਕੇ ਬਣਾ ਲਈ ਵੀਡੀਓ, ਸੋਸ਼ਲ ਮੀਡੀਆ ‘ਤੇ ਕੀਤੀ ਵਾਇਰਲ

ਅਬੋਹਰ (ਵੀਓਪੀ ਬਿਊਰੋ) ਸਥਾਨਕ ਇਲਾਕੇ ‘ਚ ਦੋ ਲੜਕਿਆਂ ਵੱਲੋਂ ਨਾਬਾਲਗ ਬੱਚੇ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਦੋਸ਼ੀਆਂ ਨੇ ਇਸ ਕੁਕਰਮ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ ਹੈ। ਬੱਚੇ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਥਾਣਾ ਖੂਈਆਂ ਸਰਵਰ ਅਧੀਨ ਪੈਂਦੇ ਪਿੰਡ ‘ਚ ਦੋ ਲੜਕਿਆਂ ਨੇ 11 ਸਾਲ ਦੇ ਬੱਚੇ ਨਾਲ ਕੁਕਰਮ ਕੀਤਾ ਹੈ। ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਤਿੰਨ ਦਿਨ ਤੱਕ ਅੱਤਿਆਚਾਰ ਕਰਦੇ ਰਹੇ। ਅਖੀਰ ਵੀਡੀਓ ਵੀ ਵਾਇਰਲ ਹੋ ਗਿਆ।

ਜਦੋਂ ਇਹ ਵੀਡੀਓ ਪਰਿਵਾਰਕ ਮੈਂਬਰਾਂ ਤੱਕ ਪਹੁੰਚੀ ਤਾਂ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਬੱਚੇ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਡੀਐਸਪੀ ਅਰੁਣ ਮੁੰਡਨ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਸਾਹਮਣੇ ਆਇਆ ਹੈ ਕਿ ਬੱਚੀ ਨਾਲ ਛੇੜਛਾੜ ਕਰਨ ਵਾਲੇ ਵੀ ਨਾਬਾਲਗ ਹਨ। ਡੀਐਸਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਬੱਚੇ ਦੇ ਬਿਆਨ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।

error: Content is protected !!