MP ਬਿੱਟੂ ਦੇ ਘਰ ਚੱਲੀ ਗੋ.ਲੀ, ਸਕਿਓਰਿਟੀ ਗਾਰਡ ਦੇ ਸਿਰ ‘ਚੋਂ ਆਰ-ਪਾਰ ਹੋਈ ਗੋ.ਲੀ, ਮੌ.ਤ

MP ਬਿੱਟੂ ਦੇ ਘਰ ਚੱਲੀ ਗੋ.ਲੀ, ਸਕਿਓਰਿਟੀ ਗਾਰਡ ਦੇ ਸਿਰ ‘ਚੋਂ ਆਰ-ਪਾਰ ਹੋਈ ਗੋ.ਲੀ, ਮੌ.ਤ

 

ਲੁਧਿਆਣਾ (ਵੀਓਪੀ ਬਿਊਰੋ) ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਸਰਕਾਰੀ ਰਿਹਾਇਸ਼ ‘ਤੇ ਸ਼ੁੱਕਰਵਾਰ ਦੇਰ ਰਾਤ ਗੋਲੀ ਚੱਲ ਪਈ। ਗੋਲੀ ਉਨ੍ਹਾਂ ਦੇ ਘਰ ਦੀ ਸੁਰੱਖਿਆ ਲਈ ਤਾਇਨਾਤ ਮੁਲਾਜ਼ਮ ਸੰਦੀਪ ਕੁਮਾਰ ਨੂੰ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੋਲੀ ਉਸ ਦੇ ਸਿਰ ਤੋਂ ਆਰ-ਪਾਰ ਹੋ ਗਈ। ਸੰਦੀਪ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਜਦੋਂ ਹੋਰ ਸੁਰੱਖਿਆ ਕਰਮਚਾਰੀ ਕਮਰੇ ਵਿੱਚ ਗਏ ਤਾਂ ਉਨ੍ਹਾਂ ਨੇ ਸੰਦੀਪ ਨੂੰ ਖੂਨ ਨਾਲ ਲਥਪਥ ਅਤੇ ਮ੍ਰਿਤਕ ਪਾਇਆ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਸੀਆਈਐਸਐਫ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਸੀਆਈਐਸਐਫ ਦੇ ਨਾਲ-ਨਾਲ ਪੁਲਿਸ ਵੀ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਇਲਾਕੇ ਦਾ ਰਹਿਣ ਵਾਲਾ ਸੰਦੀਪ ਕੁਮਾਰ ਪਿਛਲੇ ਲੰਬੇ ਸਮੇਂ ਤੋਂ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਸੁਰੱਖਿਆ ਦਸਤੇ ਵਿੱਚ ਤਾਇਨਾਤ ਸੀ। ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਆਪਣੇ ਹੋਰ ਸੁਰੱਖਿਆ ਕਰਮੀਆਂ ਨਾਲ ਲੁਧਿਆਣਾ ਵਿੱਚ ਇੱਕ ਪ੍ਰੋਗਰਾਮ ਵਿੱਚ ਗਏ ਹੋਏ ਸਨ। ਰੋਜ਼ ਗਾਰਡਨ ਨੇੜੇ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਕੁਝ ਸੁਰੱਖਿਆ ਮੁਲਾਜ਼ਮ ਤਾਇਨਾਤ ਸਨ।

error: Content is protected !!