ਕੈਨੇਡਾ ‘ਚ ਵਿਦਿਆਰਥੀਆਂ ਨੂੰ ਨਹੀਂ ਮਿਲੇਗਾ ਵਰਕ ਪਰਮਟ, ਸਟਡੀ ਵੀਜ਼ਾ ‘ਚ ਵੀ ਕਟੌਤੀ ਦੀ ਤਿਆਰੀ

ਕੈਨੇਡਾ ‘ਚ ਵਿਦਿਆਰਥੀਆਂ ਨੂੰ ਨਹੀਂ ਮਿਲੇਗਾ ਵਰਕ ਪਰਮਟ, ਸਟਡੀ ਵੀਜ਼ਾ ‘ਚ ਵੀ ਕਟੌਤੀ ਦੀ ਤਿਆਰੀ

ਵੀਓਪੀ ਬਿਊਰੋ, ਇੰਟਰਨੈਸ਼ਨਲ-ਕੈਨੇਡਾ ਪੜ੍ਹਨ ਜਾਣ ਵਾਲੇ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਨੇ ਝਟਕਾ ਦਿੱਤਾ ਹੈ। ਕੈਨੇਡਾ ਸਰਕਾਰ ਨੇ ਅਗਲੇ ਦੋ ਸਾਲਾਂ ਲਈ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਿਆਂ ਵਿੱਚ ਕਟੌਤੀ ਕਰਨ ਅਤੇ ਵੀਜ਼ਾ ਜਾਰੀ ਕਰਨ ਦੀ ਸੀਮਾ ਤੈਅ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ, ਨਿੱਜੀ ਕਾਲਜਾਂ ਤੋਂ ਗ੍ਰੈਜੂਏਟ ਹੋਣ ਵਾਲਿਆਂ ਨੂੰ ਵਰਕ ਪਰਮਿਟ ਵੀ ਨਹੀਂ ਮਿਲੇਗਾ। ਇਸ ਨੂੰ ਜਸਟਿਨ ਟਰੂਡੋ ਸਰਕਾਰ ਦਾ ਵੱਡਾ ਫੈਸਲਾ ਮੰਨਿਆ ਜਾ ਰਿਹਾ ਹੈ। ਇਹ ਫੈਸਲਾ ਉਨ੍ਹਾਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਤੋੜ ਸਕਦਾ ਹੈ ਜੋ ਕੈਨੇਡਾ ਵਿੱਚ ਪੜ੍ਹਨਾ ਚਾਹੁੰਦੇ ਹਨ।
ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਕੈਨੇਡਾ ਨੇ ਐਲਾਨ ਕੀਤਾ ਹੈ ਕਿ ਉਹ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟਾਂ ਲਈ ਸਵੀਕਾਰ ਕੀਤੀਆਂ ਗਈਆਂ ਅਰਜ਼ੀਆਂ ਦੀ ਗਿਣਤੀ ਉਤੇ ਇਨਟੇਕ ਕੈਪ ਲਗਾਏਗਾ, ਜਿਸ ਦੇ ਨਤੀਜੇ ਵਜੋਂ 2023 ਦੇ ਮੁਕਾਬਲੇ ਇਸ ਸਾਲ ਗਿਣਤੀ ਵਿੱਚ 35 ਪ੍ਰਤੀਸ਼ਤ ਦੀ ਕਮੀ ਆਉਣ ਵਾਲੀ ਹੈ। ਇਹ ਫੈਸਲਾ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਕੈਨੇਡਾ ਵਿੱਚ ਰਿਹਾਇਸ਼ੀ ਸੰਕਟ ਤੇਜ਼ੀ ਨਾਲ ਵਧਿਆ ਹੈ।
ਹਾਲਾਂਕਿ, ਕੈਨੇਡੀਅਨ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਸੋਮਵਾਰ ਨੂੰ ਓਟਵਾ ਵਿੱਚ ਇੱਕ ਨਿਊਜ਼ ਕਾਨਫਰੰਸ ਵਿੱਚ ਐਲਾਨ ਕੀਤਾ ਕਿ ਡਾਕਟਰੀ ਅਤੇ ਕਾਨੂੰਨ ਵਰਗੇ ਪੇਸ਼ੇਵਰ ਪ੍ਰੋਗਰਾਮਾਂ ਦੇ ਨਾਲ-ਨਾਲ ਮਾਸਟਰ ਅਤੇ ਡਾਕਟਰੇਟ ਪ੍ਰੋਗਰਾਮਾਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੇ ਜੀਵਨ ਸਾਥੀ ਲਈ ਆਉਣ ਵਾਲੇ ਹਫ਼ਤਿਆਂ ਵਿੱਚ ਓਪਨ ਵਰਕ ਪਰਮਿਟ ਉਪਲਬਧ ਹੋਣਗੇ।

error: Content is protected !!