Skip to content
Friday, January 17, 2025
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
January
24
ਜੇਲ੍ਹ ‘ਚ ਨਸ਼ਾ ਤੇ ਮੋਬਾਈਲ ਕਰਦੇ ਸੀ ਸਪਲਾਈ, UPI ਰਾਹੀਂ ਕੈਦੀਆਂ ਤੇ ਪਰਿਵਾਰਾਂ ਤੋਂ ਲੈਂਦੇ ਸੀ ਰਿਸ਼ਵਤ, ਦੋ ਡਿਪਟੀ ਸੁਪਰੀਡੈਂਟ ਗ੍ਰਿਫ਼.ਤਾਰ
Crime
Latest News
Punjab
ਜੇਲ੍ਹ ‘ਚ ਨਸ਼ਾ ਤੇ ਮੋਬਾਈਲ ਕਰਦੇ ਸੀ ਸਪਲਾਈ, UPI ਰਾਹੀਂ ਕੈਦੀਆਂ ਤੇ ਪਰਿਵਾਰਾਂ ਤੋਂ ਲੈਂਦੇ ਸੀ ਰਿਸ਼ਵਤ, ਦੋ ਡਿਪਟੀ ਸੁਪਰੀਡੈਂਟ ਗ੍ਰਿਫ਼.ਤਾਰ
January 24, 2024
Voice of Punjab
ਜੇਲ੍ਹ ‘ਚ ਨਸ਼ਾ ਤੇ ਮੋਬਾਈਲ ਕਰਦੇ ਸੀ ਸਪਲਾਈ, UPI ਰਾਹੀਂ ਕੈਦੀਆਂ ਤੇ ਪਰਿਵਾਰਾਂ ਤੋਂ ਲੈਂਦੇ ਸੀ ਰਿਸ਼ਵਤ, ਦੋ ਡਿਪਟੀ ਸੁਪਰੀਡੈਂਟ ਗ੍ਰਿਫ਼.ਤਾਰ
ਵੀਓਪੀ ਬਿਊਰੋ, ਲੁਧਿਆਣਾ-ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਕੈਦੀਆਂ ਨੂੰ ਨਸ਼ਾ ਤੇ ਮੋਬਾਈਲ ਫੋਨ ਸਪਲਾਈ ਕਰਵਾਉਣ ਬਦਲੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਾਂ ਕੋਲੋਂ ਯੂਪੀਆਈ ਆਈਡੀ ਰਾਹੀਂ ਰਿਸ਼ਵਤ ਲੈਣ ਵਾਲੇ ਦੋ ਡਿਪਟੀ ਸੁਪਰਡੈਂਟਾਂ ਨੂੰ ਪੁਲਿਸ ਨੇ ਗ੍ਰਿਫ਼.ਤਾਰ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਦੋਵੇਂ ਰਿਸ਼ਵਤ ਲੈ ਕੇ ਜੇਲ੍ਹ ਦੀ ਬੈਰਕ ਵਿੱਚ ਕੈਦੀਆਂ ਨੂੰ ਨਸ਼ੀਲੇ ਪਦਾਰਥ ਅਤੇ ਮੋਬਾਈਲ ਫੋਨ ਸਪਲਾਈ ਕਰਦੇ ਸਨ। ਉਹ ਯੂਪੀਆਈ ਰਾਹੀਂ ਕੈਦੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੋਂ ਰਿਸ਼ਵਤ ਲੈਂਦੇ ਸਨ।
ਇਨ੍ਹਾਂ ਦੀ ਪਛਾਣ ਡਿਪਟੀ ਸੁਪਰਡੈਂਟ ਗਗਨਦੀਪ ਸ਼ਰਮਾ ਅਤੇ ਸਤਨਾਮ ਸਿੰਘ ਵਜੋਂ ਹੋਈ ਹੈ। ਫੜੇ ਗਏ ਸਮੱਗਲਰਾਂ ਨੇ ਇਨ੍ਹਾਂ ਦੋਵਾਂ ਦੇ ਨਾਵਾਂ ਦਾ ਖੁਲਾਸਾ ਕੀਤਾ ਹੈ। 19 ਦਿਨ ਪਹਿਲਾਂ ਇਸ ਜੇਲ੍ਹ ਦੇ ਕੈਦੀਆਂ ਨੇ ਜਨਮ ਦਿਨ ਦੀ ਪਾਰਟੀ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਪਾਈ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਹਰਕਤ ‘ਚ ਆ ਕੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡੀਸੀਪੀ ਤੇਜਾ ਨੇ ਦੱਸਿਆ ਕਿ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਉਮੀਦ ਹੈ। ਪੁਲਿਸ ਯੂਪੀਆਈ ਲੈਣ-ਦੇਣ ਦੇ ਸਬੂਤ ਵਜੋਂ ਮੁਲਜ਼ਮ ਜੇਲ ਅਧਿਕਾਰੀਆਂ ਦੇ ਮੋਬਾਈਲ ਫ਼ੋਨ ਜ਼ਬਤ ਕਰੇਗੀ। ਆਸ਼ੂ ਅਰੋੜਾ, ਸਾਹਿਲ ਜਿੰਦਲ, ਰਾਮ ਰਤਨ, ਮੁਖਤਿਆਰ ਸਿੰਘ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਹੁਣ ਦੋ ਜੇਲ੍ਹ ਅਧਿਕਾਰੀਆਂ ਦੀ ਗ੍ਰਿਫ਼.ਤਾਰੀ ਤੋਂ ਬਾਅਦ ਪੁਲਿਸ ਨੇ ਐਫਆਈਆਰ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਵੀ ਜੋੜ ਦਿੱਤੀਆਂ ਹਨ। ਪੁਲਿਸ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਜੇਲ੍ਵ ਅਧਿਕਾਰੀ ਯੂਪੀਆਈ ਰਾਹੀਂ ਪੈਸੇ ਲੈਂਦੇ ਸਨ। ਹੁਣ ਇਨ੍ਹਾਂ ਦੋਵਾਂ ਮੁਲਜ਼ਮਾਂ ਤੋਂ ਜਨਮ ਦਿਨ ਦੀ ਪਾਰਟੀ ਵਿੱਚ ਵਰਤੇ ਗਏ ਮੋਬਾਈਲ ਦਾ ਲਿੰਕ ਵੀ ਮੰਗਿਆ ਜਾ ਰਿਹਾ ਹੈ। ਦੋਵੇਂ ਅਧਿਕਾਰੀ ਕੈਦੀਆਂ ਦੀ ਮਿਲੀਭੁਗਤ ਨਾਲ ਲੰਬੇ ਸਮੇਂ ਤੋਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ। ਡਵੀਜ਼ਨ ਨੰਬਰ 7 ਦੀ ਪੁਲਿਸ ਨੇ 17 ਜਨਵਰੀ ਨੂੰ ਮੁਖਤਿਆਰ ਸਿੰਘ ਦੇ ਦੋ ਸਾਥੀਆਂ ਆਸ਼ੂ ਅਰੋੜਾ, ਸਾਹਿਲ ਜਿੰਦਲ, ਰਾਮ ਰਤਨ, ਤਰਨਤਾਰਨ ਦੇ ਪਿੰਡ ਸਰਹਾਲੀ ਦੇ ਦਿਲਪ੍ਰੀਤ ਸਿੰਘ ਅਤੇ ਸਸਰਾਲੀ ਕਲਾਂ ਦੀ ਮਨਦੀਪ ਕੌਰ ਨੂੰ ਗ੍ਰਿਫ਼.ਤਾਰ ਕੀਤਾ ਸੀ। ਮਨਦੀਪ ਕੌਰ ਅਤੇ ਦਿਲਪ੍ਰੀਤ ਨੇ ਪੁਲਿਸ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਹ ਅਧਿਕਾਰੀਆਂ ਦੀ ਮਦਦ ਨਾਲ ਜੇਲ੍ਹ ਵਿਚ ਮੋਬਾਈਲ ਫ਼ੋਨ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਸਨ। ਡੀਸੀਪੀ ਦਿਹਾਤੀ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜੇਲ੍ਹ ਦੇ ਕੈਦੀ ਦਿਲਪ੍ਰੀਤ ਸਿੰਘ ਅਤੇ ਮਨਦੀਪ ਕੌਰ ਰਾਹੀਂ ਪਾਬੰਦੀਸ਼ੁਦਾ ਵਸਤੂਆਂ ਅਤੇ ਮੋਬਾਈਲ ਫੋਨ ਖਰੀਦਦੇ ਸਨ। ਦਿਲਪ੍ਰੀਤ ਅਤੇ ਮਨਦੀਪ ਸਿੰਘ ਮੋਬਾਈਲ ਫ਼ੋਨ ਅਤੇ ਨਸ਼ੀਲੇ ਪਦਾਰਥ ਜੇਲ੍ਹ ਦੇ ਡਿਪਟੀ ਸੁਪਰਡੈਂਟ ਗਗਨਦੀਪ ਸ਼ਰਮਾ ਅਤੇ ਸਤਨਾਮ ਸਿੰਘ ਨੂੰ ਦਿੰਦੇ ਸਨ, ਜੋ ਪੈਸੇ ਦੇ ਬਦਲੇ ਕੈਦੀਆਂ ਤੱਕ ਪਹੁੰਚਾਉਂਦੇ ਸਨ।
Post navigation
ਨਹੀਂ ਰਹੇ ‘ਮੌਸਮ’ ਫ਼ਿਲਮ ਵਿਚ ‘ਦਾਰ ਜੀ’ ਦੀ ਦਮਦਾਰ ਭੂਮਿਕਾ ਨਿਭਾਉਣ ਵਾਲੇ ਸੁਰਜੀਤ ਸਿੰਘ ਧਾਮੀ, ਕੁਝ ਦਿਨਾਂ ਤੋਂ ਸਨ ਬਿਮਾਰ
ਇੰਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਸਕੂਲ ਆਫ ਆਈਟੀ ਵਿੱਚ ਪੀਪੀਟੀ ਮੁਕਾਬਲੇ ਦਾ ਆਯੋਜਨ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us