ਸੋਸ਼ਲ ਮੀਡੀਆ ‘ਤੇ ਭੇਜੀ Request, ਫਿਰ ਸਰੀਰਕ ਸੰਬੰਧ ਬਣਾਉਣ ਲਈ ਕੀਤਾ ਮਜਬੂਰ, ਤੰਗ ਆ ਕੇ ਕੁੜੀ ਨੇ ਕੀਤੀ ਖੁਦ-ਕੁਸ਼ੀ

ਸੋਸ਼ਲ ਮੀਡੀਆ ‘ਤੇ ਭੇਜੀ Request, ਫਿਰ ਸਰੀਰਕ ਸੰਬੰਧ ਬਣਾਉਣ ਲਈ ਕੀਤਾ ਮਜਬੂਰ, ਤੰਗ ਆ ਕੇ ਕੁੜੀ ਨੇ ਕੀਤੀ ਖੁਦ-ਕੁਸ਼ੀ

 

ਵੀਓਪੀ ਬਿਊਰੋ – ਮੋਹਾਲੀ ‘ਚ ਇਕ ਨੌਜਵਾਨ ਨੇ ਪਹਿਲਾਂ ਇਕ ਲੜਕੀ ਦਾ ਵਿਸ਼ਵਾਸ ਜਿੱਤਿਆ ਅਤੇ ਫਿਰ ਉਸ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਲਈਆਂ। ਬਾਅਦ ਵਿੱਚ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਇਆ। ਇਸ ਤੋਂ ਤੰਗ ਆ ਕੇ ਲੜਕੀ ਨੇ ਖੁਦਕੁਸ਼ੀ ਕਰ ਲਈ। ਹੁਣ ਸੋਹਾਣਾ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਪਰਿਵਾਰ ਵਾਲਿਆਂ ਨੇ ਦੋਸ਼ੀ ‘ਤੇ ਹੱਤਿਆ ਦਾ ਦੋਸ਼ ਲਗਾਇਆ ਹੈ। ਮੁਲਜ਼ਮ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ। ਉਹ ਫਾਜ਼ਿਲਕਾ ਦਾ ਰਹਿਣ ਵਾਲਾ ਹੈ।

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਹ ਮਿਸਤਰੀ ਹੈ। ਉਸ ਦੇ ਦੋ ਬੱਚੇ ਹਨ। ਵੱਡੀ ਲੜਕੀ ਗ੍ਰੈਜੂਏਸ਼ਨ ਕਰਨ ਲਈ ਮੋਹਾਲੀ ਆਈ ਸੀ। ਉਹ ਇੱਥੇ ਪ੍ਰਾਈਵੇਟ ਨੌਕਰੀ ਵੀ ਕਰਦੀ ਸੀ। ਬੇਟੀ ਨੇ ਕਿਰਾਏ ‘ਤੇ ਕਮਰਾ ਲਿਆ ਸੀ। ਉਹ ਇੱਕ ਸੋਸ਼ਲ ਪਲੇਟਫਾਰਮ ਰਾਹੀਂ ਬਲਜਿੰਦਰ ਸਿੰਘ ਦੇ ਸੰਪਰਕ ਵਿੱਚ ਆਈ। ਬਲਜਿੰਦਰ ਸਿੰਘ ਉਸ ਨੂੰ ਕਾਫੀ ਪ੍ਰੇਸ਼ਾਨ ਕਰ ਰਿਹਾ ਸੀ। ਉਸ ਦਾ ਭਰੋਸਾ ਹਾਸਲ ਕਰਨ ਤੋਂ ਬਾਅਦ ਮੁਲਜ਼ਮ ਨੇ ਉਸ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਲਈਆਂ ਅਤੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਉਹ ਉਸ ਦੀ ਕੁੱਟਮਾਰ ਕਰਦਾ ਸੀ। ਜਬਰੀ ਸਬੰਧ ਬਣਾਉਣ ਦੀ ਕੋਸ਼ਿਸ਼ ਵੀ ਕੀਤੀ।


ਬੇਟੀ ਨੇ ਇਸ ਬਾਰੇ ਕਈ ਵਾਰ ਦੱਸਿਆ ਸੀ। 22 ਜਨਵਰੀ ਨੂੰ ਰਾਤ ਕਰੀਬ 12 ਵਜੇ ਉਸ ਨੂੰ ਥਾਣੇ ਤੋਂ ਫੋਨ ਆਇਆ ਕਿ ਉਸ ਦੀ ਲੜਕੀ ਨੇ ਖੁਦਕੁਸ਼ੀ ਕਰ ਲਈ ਹੈ। ਮੋਹਾਲੀ ਪਹੁੰਚ ਕੇ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਬੇਟੀ ਦਾ ਕਤਲ ਹੋ ਗਿਆ ਹੈ। ਉਸ ਦਾ ਕਤਲ ਬਲਜਿੰਦਰ ਸਿੰਘ ਨੇ ਕੀਤਾ ਸੀ। ਸੋਹਾਣਾ ਪੁਲਿਸ ਨੇ ਬਲਜਿੰਦਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਕਤਲ ਦਾ ਇਲਜ਼ਾਮ ਲਗਾ ਰਿਹਾ ਹੈ। ਜੇਕਰ ਮਾਮਲਾ ਕਤਲ ਦਾ ਹੈ ਤਾਂ ਮੁਲਜ਼ਮਾਂ ਖ਼ਿਲਾਫ਼ ਕਤਲ ਦੀ ਧਾਰਾ ਜੋੜੀ ਜਾਵੇਗੀ।


ਮੁਲਜ਼ਮ ਖ਼ਿਲਾਫ਼ ਥਾਣਾ ਸੋਹਾਣਾ ਵਿੱਚ ਖੁਦਕੁਸ਼ੀ ਲਈ ਉਕਸਾਉਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੇ ਲੜਕੀ ਦਾ ਵਿਸ਼ਵਾਸ ਜਿੱਤਣ ਤੋਂ ਬਾਅਦ ਉਸ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਲਈਆਂ। ਇੰਨਾ ਹੀ ਨਹੀਂ ਉਸ ਨੇ ਉਸ ਨਾਲ ਸਬੰਧ ਬਣਾਉਣ ਦੀ ਕੋਸ਼ਿਸ਼ ਵੀ ਕੀਤੀ। ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

error: Content is protected !!