ਟੈਂਕਰ ਟਰਾਲੇ ਤੇ ਟੈਂਪੂ ‘ਚ ਹੋਈ ਜ਼ਬਰਦਸਤ ਟੱਕਰ, ਇੱਕ ਬੱਚੇ ਸਣੇ 12 ਲੋਕਾਂ ਦੀ ਮੌ.ਤ

ਟੈਂਕਰ ਟਰਾਲੇ ਤੇ ਟੈਂਪੂ ‘ਚ ਹੋਈ ਜ਼ਬਰਦਸਤ ਟੱਕਰ, ਇੱਕ ਬੱਚੇ ਸਣੇ 12 ਲੋਕਾਂ ਦੀ ਮੌ.ਤ

ਸ਼ਾਹਜਹਾਂਪੁਰ (ਵੀਓਪੀ ਬਿਊਰੋ): ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ 12 ਲੋਕਾਂ ਦੀ ਮੌਤ ਹੋ ਗਈ। ਪੁਲਿਸ ਸੁਪਰਡੈਂਟ ਅਸ਼ੋਕ ਕੁਮਾਰ ਮੀਨਾ ਨੇ ਦੱਸਿਆ ਕਿ ਸ਼ਾਹਜਹਾਂਪੁਰ ਜ਼ਿਲੇ ਦੇ ਅੱਲ੍ਹਾਗੰਜ ਥਾਣਾ ਨੇੜੇ ਇਕ ਟੈਂਕਰ ਅਤੇ ਟੈਂਪੂ ਵਿਚਾਲੇ ਹੋਈ ਟੱਕਰ ‘ਚ ਅੱਠ ਪੁਰਸ਼, ਤਿੰਨ ਔਰਤਾਂ ਅਤੇ ਇਕ ਬੱਚੇ ਸਮੇਤ 12 ਲੋਕਾਂ ਦੀ ਮੌਤ ਹੋ ਗਈ ਹੈ।

ਜਦੋਂ ਇਹ ਹਾਦਸਾ ਵਾਪਰਿਆ ਤਾਂ ਉਹ ਸਾਰੇ ਨਹਾਉਣ ਜਾ ਰਹੇ ਸਨ। ਟੈਂਕਰ ਨੂੰ ਕਬਜ਼ੇ ਵਿਚ ਲੈ ਲਿਆ ਹੈ। ਟੈਂਕਰ ਦਾ ਡਰਾਈਵਰ ਅਜੇ ਫਰਾਰ ਹੈ। ਉਸ ਨੂੰ ਫੜਨ ਲਈ ਟੀਮ ਬਣਾਈ ਗਈ ਹੈ। ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜਿਆ ਜਾ ਰਿਹਾ ਹੈ। ਸਾਰੇ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸ਼ਾਹਜਹਾਂਪੁਰ ਜ਼ਿਲ੍ਹੇ ਵਿੱਚ ਸੜਕ ਹਾਦਸੇ ਦਾ ਨੋਟਿਸ ਲਿਆ ਹੈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇ ਅਤੇ ਉਨ੍ਹਾਂ ਦਾ ਢੁੱਕਵਾਂ ਇਲਾਜ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਪੁੱਜ ਕੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

error: Content is protected !!