ਸਿੱਧੂ ਮੂਸੇਵਾਲਾ ਦੇ ਦੋਸਤ ਭਾਨਾ ਸਿੱਧੂ ਨੂੰ ਮੁਸ਼ਕਲ ਨਾਲ ਜ਼ਮਾਨਤ ਮਿਲੀ ਤਾਂ ਪਟਿਆਲਾ ਪੁਲਿਸ ਨੇ ਲੈ ਲਿਆ ਅੜਿੱਕੇ, ਅਖੇ-ਸੋਨੇ ਦੀ ਚੈਨ ਚੋਰੀ ਕੀਤੀ ਆ

ਸਿੱਧੂ ਮੂਸੇਵਾਲਾ ਦੇ ਦੋਸਤ ਭਾਨਾ ਸਿੱਧੂ ਨੂੰ ਮੁਸ਼ਕਲ ਨਾਲ ਜ਼ਮਾਨਤ ਮਿਲੀ ਤਾਂ ਪਟਿਆਲਾ ਪੁਲਿਸ ਨੇ ਲੈ ਲਿਆ ਅੜਿੱਕੇ, ਅਖੇ-ਸੋਨੇ ਦੀ ਚੈਨ ਚੋਰੀ ਕੀਤੀ ਆ

ਪਟਿਆਲਾ (ਵੀਓਪੀ ਬਿਊਰੋ) ਸੋਸ਼ਲ ਮੀਡੀਆ ‘ਤੇ ਮਸ਼ਹੂਰ ਤੇ ਮਰਹੂਮ ਸਿੱਧੂ ਮੂਸੇਵਾਲਾ ਦੇ ਦੋਸਤ ਭਾਨਾ ਸਿੱਧੂ ਦੀਆਂ ਮੁਸ਼ਕਿਲਾਂ ਖਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਉਸ ਨੂੰ ਇੱਕ ਕੇਸ ਵਿੱਚ ਜ਼ਮਾਨਤ ਮਿਲ ਗਈ ਸੀ ਪਰ ਫਿਰ ਕਿਸੇ ਪੁਰਾਣੇ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪਟਿਆਲਾ ਪੁਲਿਸ ਨੇ ਭਾਨੇ ਸਿੱਧੂ ਨੂੰ ਇੱਕ ਵਾਰ ਫਿਰ ਗ੍ਰਿਫਤਾਰ ਕਰਕੇ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕਰਕੇ 29 ਤਰੀਕ ਤੱਕ ਉਸਦਾ ਰਿਮਾਂਡ ਹਾਸਲ ਕੀਤਾ ਹੈ।

ਭਾਨਾ ਸਿੱਧੂ ਨੂੰ ਪਟਿਆਲਾ ਸਦਰ ਥਾਣੇ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਭਾਨਾ ਸਿੱਧੂ ਨੂੰ 20 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਹੁਣ ਉਸ ਨੂੰ ਜ਼ਮਾਨਤ ਮਿਲ ਗਈ ਹੈ। ਯੂਟਿਊਬਰ ਭਾਨਾ ਸਿੱਧੂ ਨੂੰ ਲੁਧਿਆਣਾ ‘ਚ ਜ਼ਮਾਨਤ ਮਿਲਣ ਤੋਂ ਬਾਅਦ ਪਟਿਆਲਾ ‘ਚ ਉਸ ਖਿਲਾਫ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ।

ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਸਿੱਧੂ ਖ਼ਿਲਾਫ਼ ਧਾਰਾ 379ਬੀ, 323, 341, 506, 34 ਆਈ.ਪੀ.ਸੀ ਤਹਿਤ ਕੇਸ ਨੰਬਰ 8 ਦਰਜ ਕੀਤਾ ਹੈ। ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਥਾਣਾ ਸਦਰ ਅਧੀਨ ਪੈਂਦੇ ਪਿੰਡ ਤੇਜਾ ਵਿੱਚ ਭਾਨਾ ਸਿੱਧੂ ਨਾਲ ਕਿਸੇ ਗੱਲ ਨੂੰ ਲੈ ਕੇ ਲੜਾਈ ਹੋਈ ਸੀ, ਜਿਸ ਕਾਰਨ ਅੱਜ ਉਸ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਪਟਿਆਲਾ ਦੇ ਰਹਿਣ ਵਾਲੇ ਤੇਜਪ੍ਰੀਤ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਜਦੋਂ ਉਹ 21 ਦਸੰਬਰ ਨੂੰ ਪਟਿਆਲਾ ਵੱਲ ਆ ਰਿਹਾ ਸੀ ਤਾਂ ਗੱਡੀ ਵਿੱਚ ਸਵਾਰ ਕੁਝ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ, ਜਿਨ੍ਹਾਂ ਵਿੱਚੋਂ ਉਨ੍ਹਾਂ ਨੇ ਭਾਨੇ ਸਿੱਧੂ ਨੂੰ ਪਛਾਣ ਲਿਆ। ਇਸ ਤੋਂ ਬਾਅਦ ਇੱਕ ਮਹੀਨੇ ਬਾਅਦ 20 ਜਨਵਰੀ ਨੂੰ ਪੁਲਿਸ ਨੇ ਭਾਨੇ ਸਿੱਧੂ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਅਤੇ ਅੱਜ ਭਾਨੇ ਸਿੱਧੂ ਨੂੰ ਮਲੇਰਕੋਟਲਾ ਤੋਂ ਗ੍ਰਿਫ਼ਤਾਰ ਕਰਕੇ ਪਟਿਆਲਾ ਲਿਆਂਦਾ ਗਿਆ।

error: Content is protected !!