ਭੇਤਭਰੇ ਹਾਲਾਤ ਵਿਚ ਨਹੀਂ ਹੋਈ ਸੀ ਮੌ.ਤ, ਅਮਰੀਕੀ ਸਿਟੀਜ਼ਨ ਨੂੰਹ ਨੂੰ ਪੰਜਾਬ ਸੱਦ ਗਲਾ ਘੁੱਟ ਕੇ ਸੱਸ-ਸਹੁਰੇ ਨੇ ਕੀਤੀ ਹੱਤਿ.ਆ, ਗ੍ਰਿਫ਼.ਤਾਰ

ਭੇਤਭਰੇ ਹਾਲਾਤ ਵਿਚ ਨਹੀਂ ਹੋਈ ਸੀ ਮੌ.ਤ, ਅਮਰੀਕੀ ਸਿਟੀਜ਼ਨ ਨੂੰਹ ਨੂੰ ਪੰਜਾਬ ਸੱਦ ਗਲਾ ਘੁੱਟ ਕੇ ਸੱਸ-ਸਹੁਰੇ ਨੇ ਕੀਤੀ ਹੱਤਿ.ਆ, ਗ੍ਰਿਫ਼.ਤਾਰ


ਵੀਓਪੀ ਬਿਊਰੋ, ਸੁਲਤਾਨਪੁਰ ਲੋਧੀ- ਲੋਹੜੀ ਤੋਂ ਇਕ ਦਿਨ ਪਹਿਲਾਂ ਆਪਣੇ ਸਹੁਰੇ ਘਰ ਪਹੁੰਚੀ ਵਿਦੇਸ਼ੀ ਔਰਤ (ਯੂ. ਐੱਸ. ਏ. ਸਿਟੀਜ਼ਨ) ਦੀ ਸ਼ੱਕੀ ਹਾਲਾਤ ’ਚ ਹੋਈ ਮੌ.ਤ ਦੇ ਮਾਮਲੇ ਨੇ ਨਵਾਂ ਮੋੜ ਲੈ ਲਿਆ। ਪੁਲਿਸ ਨੇ ਮ੍ਰਿਤਕਾ ਦੇ ਸੱਸ ਤੇ ਸਹੁਰੇ ਨੂੰ ਹੱਤਿਆ ਦੇ ਦੋਸ਼ ਵਿਚ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਅਮਰੀਕੀ ਸਿਟੀਜ਼ਨ ਨੂੰਹ ਦੀ ਗਲਾ ਘੁੱਟ ਕੇ ਹੱਤਿ.ਆ ਕੀਤੀ ਗਈ। ਹਾਲਾਂਕਿ ਪਲਾਸ਼ ਮਿਲਣ ਉਤੇ ਪਹਿਲਾਂ ਭੇਤਭਰੇ ਹਾਲਾਤ ਵਿਚ ਮੌਤ ਹੋਣ ਦੀ ਕਾਰਵਾਈ ਕੀਤੀ ਗਈ ਸੀ।
ਮ੍ਰਿਤਕਾ ਦੀ ਮਾਤਾ ਨਿਰਮਲ ਕੌਰ ਅਤੇ ਪਿਤਾ ਜਰਨੈਲ ਸਿੰਘ ਨੇ ਸਹੁਰੇ ਪਰਿਵਾਰ ’ਤੇ ਗੰਭੀਰ ਦੋਸ਼ ਲਾਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਧੀ ਨੂੰ ਮਾਰਨ ਦਾ ਖ਼ਦਸ਼ਾ ਵੀ ਪ੍ਰਗਟਾਇਆ। ਮ੍ਰਿਤਕ ਰਾਜਦੀਪ ਕੌਰ ਦੇ ਪਰਿਵਾਰ ਵੱਲੋਂ ਵੱਖ-ਵੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਸੁਲਤਾਨਪੁਰ ਲੋਧੀ ਥਾਣੇ ਅੱਗੇ ਇਨਸਾਫ਼ ਲੈਣ ਲਈ ਧਰਨਾ ਲਾਇਆ ਗਿਆ। ਉਨ੍ਹਾਂ ਮੰਗ ਕੀਤੀ ਸਹੁਰੇ ਪਰਿਵਾਰ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਲਜ਼ਾਮ ਲਾਇਆ ਕਿ ਸੱਸ, ਸਹੁਰੇ ਅਤੇ ਵਿਦੇਸ਼ ’ਚ ਬੈਠੇ ਪਤੀ ਨੇ ਮਿਲੀਭੁਗਤ ਨਾਲ ਰਾਜਦੀਪ ਕੌਰ ਦਾ ਕ.ਤ.ਲ ਕੀਤਾ ਹੈ। ਇਨ੍ਹਾਂ ਸਾਰਿਆਂ ਖ਼ਿਲਾਫ਼ ਸੁਲਤਾਨਪੁਰ ਲੋਧੀ ਥਾਣੇ ’ਚ ਕ.ਤ.ਲ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਜਾਵੇ ਨਹੀਂ ਤਾਂ ਉਹ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰ ਕੇ ਸੜਕਾਂ ਜਾਮ ਕਰਨਗੇ। ਇਸ ਦੌਰਾਨ ਪਰਿਵਾਰ ਨੇ ਮ੍ਰਿਤਕ ਦਾ ਦੋਬਾਰਾ ਪੋਸਟਮਾਰਟਮ ਕਰਵਾਉਣ ਅਤੇ ਫੋਰੈਂਸਿਕ ਜਾਂਚ ਦੀ ਮੰਗ ਵੀ ਕੀਤੀ ਹੈ।


ਇਸ ਮੌਕੇ ਐੱਨ. ਆਰ. ਆਈ. ਸਭਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਖਟਕੜ, ਜ਼ਿਲ੍ਹਾ ਸਕੱਤਰ ਸੰਤੋਸ਼ ਸਿੰਘ ਬਿਲਗਾ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਨਿਰਮਲ ਸਿੰਘ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਸਤਪਾਲ ਸਹੋਤਾ, ਕਾਂਗਰਸੀ ਆਗੂ ਕੁਲਵਿੰਦਰ ਕੁਮਾਰ ਨੇ ਦੱਸਿਆ ਕਿ ਸਹੁਰੇ ਪਰਿਵਾਰ ਨੇ ਰਾਜਦੀਪ ਕੌਰ ਨੂੰ ਮਿਲੀਭੁਗਤ ਨਾਲ ਅਮਰੀਕਾ ਤੋਂ ਭਾਰਤ ਬੁਲਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਰਾਜਦੀਪ ਕੌਰ ਦਾ ਕਤਲ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਹੈ, ਕਿਉਂਕਿ ਰਾਜਦੀਪ ਕੌਰ ਦੀ ਅਮਰੀਕਾ ’ਚ ਕਰੋੜਾਂ ਰੁਪਏ ਦੀ ਜਾਇਦਾਦ ਹੈ, ਜਿਸ ਕਾਰਨ ਉਨ੍ਹਾਂ ਦੇ ਜਵਾਈ, ਸੱਸ ਤੇ ਸਹੁਰੇ ਨੇ ਉਸ ਨੂੰ ਰਸਤੇ ਤੋਂ ਹਟਾ ਦਿੱਤਾ ਹੈ। ਇਨ੍ਹਾਂ ਲੋਕਾਂ ਨੇ ਰਾਜਦੀਪ ਕੌਰ ਦਾ ਪੋਸਟਮਾਰਟਮ ਆਪਣੀ ਮਰਜ਼ੀ ਨਾਲ ਕਰਵਾਇਆ ਹੈ, ਜਿਸ ਨਾਲ ਉਹ ਬਿਲਕੁਲ ਵੀ ਸਹਿਮਤ ਨਹੀਂ ਹਨ।
ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਬਬਨਦੀਪ ਸਿੰਘ ਨੇ ਦੱਸਿਆ ਕਿ ਸੱਸ ਅਤੇ ਸਹੁਰੇ ਨੇ ਹੀ ਰਾਜਦੀਪ ਕੌਰ ਦਾ ਗਲਾ ਘੁੱਟ ਕੇ ਕਤਲ ਕੀਤਾ ਹੈ। ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਕ.ਤ.ਲ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

error: Content is protected !!