ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆ ਦੀ ਫੋਟੋ ਲਗਾਉਣ ਤੋਂ ਰੋਕਿਆ, ਸਿੰਘਾਂ ਨੇ ਘੇਰਾ ਪਾਇਆ ਤਾਂ ਭੱਜ ਕੇ ਬਚਾਉਣੀ ਪਈ ਜਾਨ

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆ ਦੀ ਫੋਟੋ ਲਗਾਉਣ ਤੋਂ ਰੋਕਿਆ, ਸਿੰਘਾਂ ਨੇ ਘੇਰਾ ਪਾਇਆ ਤਾਂ ਭੱਜ ਕੇ ਬਚਾਉਣੀ ਪਈ ਜਾਨ

ਵੀਓਪੀ ਬਿਊਰੋ – ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪਹੂਵਿੰਡ ਸਥਿਤ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਵਿਖੇ ਐਤਵਾਰ ਨੂੰ ਸਿੱਖ ਯੋਧੇ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਨੌਜਵਾਨਾਂ ਅਤੇ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਸਮਰਥਕਾਂ ਵਿਚਾਲੇ ਹੋਈ ਝੜਪ ਤੋਂ ਬਾਅਦ ਤਣਾਅ ਪੈਦਾ ਹੋ ਗਿਆ। ਜਾਣਕਾਰੀ ਮੁਤਾਬਕ ਇਸ ਘਟਨਾ ‘ਚ ਦੋਵੇਂ ਧਿਰਾਂ ਦੇ ਲੋਕ ਜ਼ਖਮੀ ਹੋ ਗਏ।

ਕਲੇਸ਼ ਉਦੋਂ ਸ਼ੁਰੂ ਹੋਈ ਜਦੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਨਲ ਹਰਸਿਮਰਨ ਸਿੰਘ (ਸੇਵਾਮੁਕਤ) ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ, ਜਿਸ ਵਿੱਚ ਉਹ ਕਥਿਤ ਤੌਰ ‘ਤੇ ਸਿੱਖ ਵਲੰਟੀਅਰਾਂ ਦੇ ਇੱਕ ਸਮੂਹ ਨੂੰ ਸੰਤ ਭਿੰਡਰਾਂਵਾਲਿਆ ਦੀ ਤਸਵੀਰ ਨੂੰ ਇਮਾਰਤ ਤੋਂ ਹਟਾਉਣ ਲਈ ਕਹਿੰਦੇ ਹੋਏ ਦਿਖਾਈ ਦੇ ਰਹੇ ਹਨ। ਜਦੋਂ ਵਲੰਟੀਅਰਾਂ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਖੁਦ ਤਸਵੀਰ ਉਤਾਰਨ ਦੀ ਕੋਸ਼ਿਸ਼ ਕੀਤੀ।

ਇਸ ਤੋਂ ਬਾਅਦ ਝਗੜਾ ਵੱਧ ਗਿਆ ਅਤੇ ਤਸਵੀਰ ਲਾਉਣ ਦੇ ਪੱਖ ਵਾਲੀ ਧਿਰ ਨੇ ਪ੍ਰਧਾਨ ਦੀ ਗੱਡੀ ਰੋਕ ਲਈ ਅਤੇ ਇਸ ਦੌਰਾਨ ਪੁਲਿਸ ਦੀ ਮੌਜੂਦਗੀ ਵਿੱਚ ਜੰਮ ਕੇ ਹੰਗਾਮਾ ਹੋਇਆ ਅਤੇ ਹਥਿਆਰ ਲਹਿਰਾਉਂਦੇ ਹੋਏ ਗੱਡੀ ਦੀ ਵੀ ਭੰਨ ਤੋੜ ਕੀਤੀ ਗਈ।

ਹਾਲਾਤ ਨੂੰ ਭਾਂਪਦਿਆਂ ਪੁਲਿਸ ਨੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੂੰ ਮੌਕੇ ਤੋਂ ਭਜਾ ਦਿੱਤਾ। ਜਿਵੇਂ ਹੀ ਪੁਲਿਸ ਵਾਲੇ ਉਸਨੂੰ ਕਾਰ ਤੱਕ ਲੈ ਗਏ ਤਾਂ ਲਾਠੀਆਂ ਅਤੇ ਤਲਵਾਰਾਂ ਲੈ ਕੇ ਆਏ ਸਿੱਖ ਨੌਜਵਾਨਾਂ ਨੇ ਉਸਦੀ ਗੱਡੀ ਨੂੰ ਨੁਕਸਾਨ ਪਹੁੰਚਾਇਆ, ਪਰ ਪੁਲਿਸ ਵਾਲੇ ਉਸਨੂੰ ਸੁਰੱਖਿਅਤ ਸਥਾਨ ‘ਤੇ ਲੈ ਗਏ। ਪੁਲਿਸ ਅਧਿਕਾਰੀਆਂ ਨੇ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ।

ਝਗੜੇ ਵਿੱਚ ਦੋਵਾਂ ਧਿਰਾਂ ਦੇ ਕਈ ਲੋਕ ਜ਼ਖਮੀ ਹੋ ਗਏ। ਇਕ ਇੰਸਪੈਕਟਰ ਰੈਂਕ ਦਾ ਅਧਿਕਾਰੀ ਵੀ ਜ਼ਖਮੀ ਹੋਇਆ ਹੈ। ਵਿਵਾਦ ਨੂੰ ਸੁਲਝਾਉਣ ਲਈ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ।

error: Content is protected !!