ਦੋਸਤ ਦੇ ਘਰ ਗਏ ਦੀ ਪਰਤੀ ਲਾ.ਸ਼, ਪਿਓ ਨੇ ਕਿਹਾ:- ਨਸ਼ਾ ਖੁਆ-ਖੁਆ ਕੇ ਖੋਹ ਲਿਆ ਮੇਰਾ ਪੁੱਤ

ਦੋਸਤ ਦੇ ਘਰ ਗਏ ਦੀ ਪਰਤੀ ਲਾ.ਸ਼, ਪਿਓ ਨੇ ਕਿਹਾ:- ਨਸ਼ਾ ਖੁਆ-ਖੁਆ ਕੇ ਖੋਹ ਲਿਆ ਮੇਰਾ ਪੁੱਤ

ਵੀਓਪੀ ਬਿਊਰੋ – ਕਪੂਰਥਲਾ ‘ਚ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਸਮਾਚਾਰ ਹੈ। ਉਕਤ ਮਾਮਲੇ ‘ਚ ਮ੍ਰਿਤਕ ਦੇ ਪਿਤਾ ਨੇ ਗੁਆਂਢੀ ਨੌਜਵਾਨ ‘ਤੇ ਨਸ਼ਾ ਕਰਕੇ ਉਸ ਦਾ ਕਤਲ ਕਰਨ ਦਾ ਦੋਸ਼ ਲਗਾਇਆ ਹੈ। ਸੂਚਨਾ ਮਿਲਣ ਦੇ ਬਾਅਦ ਥਾਣਾ ਸਿਟੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ।

ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਵਿਅਕਤੀ ਦੇ ਖਿਲਾਫ ਧਾਰਾ 304 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਗੱਲ ਦੀ ਪੁਸ਼ਟੀ ਥਾਣਾ ਸਿਟੀ ਦੇ ਐਸਐਚਓ ਅਮਨਦੀਪ ਨਾਹਰ ਨੇ ਕੀਤੀ ਹੈ। ਮ੍ਰਿਤਕ ਦੀ ਪਛਾਣ ਸੰਜੇ ਕੁਮਾਰ (24) ਵਾਸੀ ਮੁਹੱਲਾ ਰਾਏਕਾ ਵਜੋਂ ਹੋਈ ਹੈ।

ਮ੍ਰਿਤਕ ਦੇ ਪਿਤਾ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਉਸ ਦਾ ਲੜਕਾ ਸੰਜੇ ਕੁਮਾਰ ਅਣਵਿਆਹਿਆ ਸੀ। ਸ਼ੁੱਕਰਵਾਰ ਰਾਤ ਨੂੰ ਮੁਹੱਲਾ ਮਹਿਤਾਬਗੜ੍ਹ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ ਉਸ ਨੂੰ ਘਰੋਂ ਫੋਨ ਕੀਤਾ ਅਤੇ ਸ਼ਨੀਵਾਰ ਦੁਪਹਿਰ 2 ਵਜੇ ਆ ਕੇ ਕਿਹਾ ਕਿ ਉਸ ਦਾ ਲੜਕਾ ਬੇਹੋਸ਼ ਹੋ ਗਿਆ ਹੈ।

ਜਦੋਂ ਉਹ ਆਪਣੇ ਦੋਸਤ ਦੇ ਘਰ ਪਹੁੰਚਿਆ ਤਾਂ ਉਸ ਦਾ ਲੜਕਾ ਬੇਹੋਸ਼ ਪਿਆ ਸੀ। ਉਹ ਤੁਰੰਤ ਉਸ ਨੂੰ ਸਿਵਲ ਹਸਪਤਾਲ ਲੈ ਗਿਆ। ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਿਤਾ ਨੇ ਦੱਸਿਆ ਕਿ ਉਸ ਨੂੰ ਸ਼ੱਕ ਹੈ ਕਿ ਉਸ ਦੇ ਲੜਕੇ ਨੂੰ ਉਸ ਦੇ ਦੋਸਤ ਸੰਨੀ ਨੇ ਜ਼ਿਆਦਾ ਮਾਤਰਾ ਵਿਚ ਨਸ਼ੇ ਦਾ ਸੇਵਨ ਕਰਵਾਇਆ ਸੀ। ਇਸ ਕਾਰਨ ਉਸ ਦੀ ਮੌਤ ਹੋ ਗਈ।

ਐਸਐਚਓ ਅਮਨਦੀਪ ਨਾਹਰ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਮਿਲਣ ’ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਜਦੋਂ ਲਾਸ਼ ਦੀ ਜਾਂਚ ਕੀਤੀ ਗਈ ਤਾਂ ਲਾਸ਼ ‘ਤੇ ਕਿਸੇ ਤਰ੍ਹਾਂ ਦਾ ਕੋਈ ਨਿਸ਼ਾਨ ਨਹੀਂ ਮਿਲਿਆ ਪਰ ਨੱਕ ‘ਚੋਂ ਝੱਗ ਨਿਕਲ ਰਹੀ ਸੀ। ਪਿਤਾ ਦੇ ਬਿਆਨਾਂ ‘ਤੇ ਦੋਸ਼ੀ ਸੰਨੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

error: Content is protected !!