ਪਾਕਿਸਤਾਨ : ਤੋਹਫਿਆਂ ਕਾਰਨ ਇਮਰਾਨ ਖਾਨ ਤੇ ਉਸ ਦੀ ਪਤਨੀ ਨੂੰ 14 ਸਾਲ ਦੀ ਮਿਲੀ ਕੈਦ ਦੀ ਸਜ਼ਾ, 78 ਕਰੋੜ ਦਾ ਜੁਰਮਾਨਾ

ਪਾਕਿਸਤਾਨ : ਤੋਹਫਿਆਂ ਕਾਰਨ ਇਮਰਾਨ ਖਾਨ ਤੇ ਉਸ ਦੀ ਪਤਨੀ ਨੂੰ 14 ਸਾਲ ਦੀ ਮਿਲੀ ਕੈਦ ਦੀ ਸਜ਼ਾ, 78 ਕਰੋੜ ਦਾ ਜੁਰਮਾਨਾ

ਇਸਲਾਮਾਬਾਦ (ਏਐਨਆਈ) : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੋ ਦਿਨਾਂ ਵਿਚ ਲਗਾਤਾਰ ਦੋ ਵੱਡੇ ਝਟਕੇ ਲੱਗੇ ਹਨ। ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਬੁੱਧਵਾਰ ਨੂੰ ਤੋਸ਼ਾਖਾਨਾ ਮਾਮਲੇ ਵਿੱਚ 14 ਸਾਲ ਦੀ ਸਖ਼ਤ ਸਜ਼ਾ ਸੁਣਾਈ ਗਈ। ਪਾਕਿਸਤਾਨ ਦੀ ਸਥਾਨਕ ਮੀਡੀਆ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਡਾਨ ਦੀ ਰਿਪੋਰਟ ਮੁਤਾਬਕ ਇਸਲਾਮਾਬਾਦ ਦੀ ਜਵਾਬਦੇਹੀ ਅਦਾਲਤ ਨੇ ਜੋੜੇ ਅਤੇ ਦੋਵਾਂ ਨੂੰ 10 ਸਾਲਾਂ ਲਈ ਕੋਈ ਵੀ ਜਨਤਕ ਅਹੁਦਾ ਸੰਭਾਲਣ ਤੋਂ ਰੋਕ ਦਿੱਤਾ ਅਤੇ 787 (78-78 ਕਰੋੜ) ਮਿਲੀਅਨ ਰੁਪਏ ਦਾ ਜੁਰਮਾਨਾ ਲਗਾਇਆ ਗਿਆ।ਇਮਰਾਨ ਖਾਨ ਨੂੰ ਲਗਾਤਾਰ ਦੋ ਦਿਨਾਂ ‘ਚ ਇਹ ਦੂਜਾ ਝਟਕਾ ਲੱਗਾ ਹੈ। ਇਕ ਦਿਨ ਪਹਿਲਾਂ ਮੰਗਲਵਾਰ ਨੂੰ ਪਾਕਿਸਤਾਨ ਦੀ ਵਿਸ਼ੇਸ਼ ਅਦਾਲਤ ਨੇ ਇਮਰਾਨ ਖਾਨ ਅਤੇ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਨੂੰ ਸਿਫਰ ਮਾਮਲੇ ਵਿਚ 10 ਸਾਲ ਦੀ ਸਜ਼ਾ ਸੁਣਾਈ ਸੀ।


ਸਾਬਕਾ ਪ੍ਰਧਾਨ ਮੰਤਰੀ ਇਮਰਾਨ ‘ਤੇ ਤੋਸ਼ਾਖਾਨਾ (ਸਟੇਟ ਸਟੋਰ) ਮਾਮਲੇ ‘ਚ ਨਿਯਮਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਵਿਦੇਸ਼ੀ ਆਗੂਆਂ ਤੋਂ ਮਿਲੇ ਤੋਹਫ਼ੇ ਤੋਸ਼ਾਖਾਨੇ ਵਿੱਚ ਰੱਖੇ ਜਾਂਦੇ ਹਨ। ਤੋਸ਼ਾਖਾਨੇ ਦੇ ਨਿਯਮਾਂ ਅਨੁਸਾਰ ਸਰਕਾਰੀ ਅਧਿਕਾਰੀ ਕੀਮਤ ਅਦਾ ਕਰਨ ਤੋਂ ਬਾਅਦ ਹੀ ਤੋਹਫ਼ੇ ਆਪਣੇ ਕੋਲ ਰੱਖ ਸਕਦੇ ਹਨ। ਤੋਹਫ਼ੇ ਨੂੰ ਪਹਿਲਾਂ ਤੋਸ਼ਾਖਾਨੇ ਵਿੱਚ ਜਮ੍ਹਾਂ ਕਰਾਉਣਾ ਚਾਹੀਦਾ ਹੈ। ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਆਪਣੀ ਤਾਕਤ ਦੀ ਵਰਤੋਂ ਕਰਦੇ ਹੋਏ ਤੋਹਫ਼ੇ ਘੱਟ ਕੀਮਤ ‘ਤੇ ਰੱਖੇ ਹਨ।

error: Content is protected !!