ਚੰਡੀਗੜ੍ਹ ਮੇਅਰ ਚੋਣ ਵਿਚ ਧੱਕੇਸ਼ਾਹੀ ਦਾ ਰੌਲਾ, ਆਪ-ਕਾਂਗਰਸ ਤੇ ਭਾਜਪਾ ਵਿਚਾਲੇ ਹੰਗਾਮਾ, ਹਾਈ ਕੋਰਟ ਵਿਚ ਸੁਣਵਾਈ ਅੱਜ

ਚੰਡੀਗੜ੍ਹ ਮੇਅਰ ਚੋਣ ਵਿਚ ਧੱਕੇਸ਼ਾਹੀ ਦਾ ਰੌਲਾ, ਆਪ-ਕਾਂਗਰਸ ਤੇ ਭਾਜਪਾ ਵਿਚਾਲੇ ਹੰਗਾਮਾ, ਹਾਈ ਕੋਰਟ ਵਿਚ ਸੁਣਵਾਈ ਅੱਜ

ਵੀਓਪੀ ਬਿਊਰੋ, ਚੰਡੀਗੜ੍ਹ-ਚੰਡੀਗੜ੍ਹ ਮੇਅਰ ਦੀ ਚੋਣ ਮਾਮਲੇ ਵਿੱਚ ਪੈਦਾ ਹੋਏ ਵਿਵਾਦ ‘ਤੇ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਬੀਤੇ ਦਿਨ ਮੇਅਰ ਦੀ ਚੋਣ ਪ੍ਰਕੀਰਿਆ ‘ਤੇ ਸਵਾਲ ਖੜ੍ਹੇ ਕਰਦੇ ਹੋਏ ਇੰਡੀਆ ਗਠਜੋੜ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਦੌਰਾਨ ਹਾਈ ਕੋਰਟ ਨੇ ਮੇਅਰ ਦੀ ਚੋਣ ਸਬੰਧੀ ਸਾਰਾ ਰਿਕਾਰਡ ਸੀਲ ਕਰਨ ਦੇ ਹੁਕਮ ਦਿੱਤੇ ਸਨ। ਅੱਜ ਇਸ ਮੁੱਦੇ ‘ਤੇ ਸੁਣਵਾਈ ਹੋਣ ਜਾ ਰਹੀ ਹੈ। ਚੋਣ ਤੋਂ ਤੁਰੰਤ ਬਾਅਦ ਕਾਂਗਰਸ ਤੇ ਆਮ ਆਦਮੀ ਪਾਰਟੀ ਗੱਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਅਪੀਲ ਕਰਦਿਆਂ ਕਿਹਾ ਕਿ ਇਹ ਚੋਣ ਗ਼ਲਤ ਹੈ, ਉਸ ਦੀਆਂ ਅੱਠ ਵੋਟਾਂ ਅਯੋਗ ਕਰਾਰ ਦਿੱਤੀਆਂ ਗਈਆਂ ਹਨ। ਇਸ ਦਾ ਕੋਈ ਕਾਰਨ ਨਹੀ ਦੱਸਿਆ ਗਿਆ।


ਚੰਡੀਗੜ੍ਹ ਦੇ ਮੇਅਰ ਦੀ ਚੋਣ ਮੰਗਲਵਾਰ ਨੂੰ ਸਖ਼ਤ ਸੁਰੱਖਿਆ ਵਿਚਕਾਰ ਹੋਈ। ਭਾਜਪਾ ਦੀ ਜਿੱਤ ਦੇ ਨਤੀਜਿਆਂ ਤੋਂ ਬਾਅਦ, INDIA ਗਠਜੋੜ ਅਤੇ ਭਾਜਪਾ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ ਹਨ। ਦੋਹਾਂ ਵਿਚਕਾਰ ਹੰਗਾਮਾ ਮਚ ਗਿਆ ਹੈ।
ਦੱਸਦੇਈਏ ਕਿ ‘ਆਪ’ ਆਗੂ ਰਾਘਵ ਚੱਢਾ, ਕਾਂਗਰਸੀ ਆਗੂ ਪਵਨ ਬਾਂਸਲ ਸਮੇਤ ਪ੍ਰੈੱਸ ਕਾਨਫਰੰਸ ਕੀਤੀ ਸੀ। ਰਾਘਵ ਚੱਢਾ ਨੇ ਭਾਜਪਾ ‘ਤੇ ਦੇਸ਼ਧ੍ਰੋਹ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਧੋਖੇ ਨਾਲ ਜਿੱਤੀ ਜਿੱਤ ਮਾਇਨੇ ਨਹੀਂ ਰੱਖਦੀ। ਚੱਢਾ ਨੇ ਚੋਣਾਂ ਦੁਬਾਰਾ ਕਰਵਾਉਣ ਦਾ ਪ੍ਰਸਤਾਵ ਰੱਖਿਆ ਸੀ। ਕਾਂਗਰਸੀ ਆਗੂ ਪਵਨ ਬਾਂਸਲ ਨੇ ਦੱਸਿਆ ਕਿ ਭਾਜਪਾ ਦੇ ਮਨੋਜ ਸੋਨਕਰ ਨੂੰ ਕੁੱਲ 16 ਵੋਟਾਂ ਮਿਲੀਆਂ ਤੇ ‘ਆਪ’ ਦੇ ਕੁਲਦੀਪ ਨੂੰ 12 ਵੋਟਾਂ ਮਿਲਣ ਤੋਂ ਬਾਅਦ ਉਨ੍ਹਾਂ ਦੀਆਂ ਬਾਕੀ ਵੋਟਾਂ ਰੱਦ ਕਰ ਦਿੱਤੀਆਂ ਗਈਆਂ। ਇਹ ਸਰਾਸਰ ਧੋਖਾ ਹੈ। ਬਾਂਸਲ ਨੇ ਅੱਗੇ ਕਿਹਾ ਕਿ ਇਹ ਜਿੱਤ ਪਹਿਲਾਂ ਹੀ ਤੈਅ ਸੀ।
ਦੱਸਦੇਈਏ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਭਾਜਪਾ ਦੀ ਜਿੱਤ ਨੂੰ ਧੋਖਾਧੜੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਠ ਵੋਟਾਂ ਰੱਦ ਕਰ ਕੇ ਧੱਕੇਸ਼ਾਹੀ ਕੀਤੀ ਗਈ ਹੈ।

error: Content is protected !!