ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਪਾਇਆ ਘੇਰਾ, ਘਰ ਵਿਚ ਹੀ ਕੀਤਾ ਨਜ਼ਰਬੰਦ, ਭਾਨਾ ਸਿੱਧੂ ਨਾਲ ਜੁੜਿਆ ਹੈ ਮਾਮਲਾ

ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਨੇ ਪਾਇਆ ਘੇਰਾ, ਘਰ ਵਿਚ ਹੀ ਕੀਤਾ ਨਜ਼ਰਬੰਦ, ਭਾਨਾ ਸਿੱਧੂ ਨਾਲ ਜੁੜਿਆ ਹੈ ਮਾਮਲਾ


ਵੀਓਪੀ ਬਿਊਰੋ, ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਫਤਹਿਗੜ੍ਹ ਸਾਹਿਬ ਦੀ ਪੁਲਿਸ ਨੇ ਘੇਰਾ ਪਾ ਲਿਆ। ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ ਹੈ। ਫਤਹਿਗੜ੍ਹ ਸਾਹਿਬ ਦੇ ਪਿੰਡ ਕਿਲ੍ਹਾ ਹਰਨਾਮ ਸਿੰਘ ਨਗਰ ਵਿਖੇ ਪੁਲਿਸ ਫੋਰਸ ਵੱਡੀ ਗਿਣਤੀ ਵਿੱਚ ਤਾਇਨਾਤ ਨਜ਼ਰ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਐਮਪੀ ਸਿਮਰਨਜੀਤ ਸਿੰਘ ਮਾਨ ਅੱਜ ਭਾਨਾ ਸਿੱਧੂ ਦੀ ਗ੍ਰਿਫ.ਤਾਰੀ ਦੇ ਵਿਰੋਧ ਵਿੱਚ ਧੂਰੀ ਵਿਖੇ ਦਿੱਤੇ ਗਏ ਧਰਨੇ ਵਿੱਚ ਜਾਣ ਵਾਲੇ ਸਨ।


ਸਿਮਰਨਜੀਤ ਨੂੰ ਸਵੇਰੇ 6 ਵਜੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਕਿਲ੍ਹਾ ਹਰਨਾਮ ਸਿੰਘ ਨਗਰ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਦੂਜੇ ਪਾਸੇ ਇਸ ਦੀ ਸੂਚਨਾ ਮਿਲਦੇ ਹੀ ਪਾਰਟੀ ਵਰਕਰ ਉਥੇ ਇਕੱਠੇ ਹੋਣੇ ਸ਼ੁਰੂ ਹੋ ਗਏ ਪਰ ਪੁਲਿਸ ਉਨ੍ਹਾਂ ਨੂੰ ਘਰ ਅੰਦਰ ਨਹੀਂ ਵੜਨ ਦੇ ਰਹੀ।
ਇਸ ਮੌਕੇ ਗੱਲਬਾਤ ਕਰਦੇ ਹੋਏ ਪਾਰਟੀ ਦੇ ਜਨਰਲ ਸੈਕਟਰੀ ਕੁਲਦੀਪ ਸਿੰਘ ਭਾਗੋਵਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਅੱਜ ਧੂਰੀ ਵਿਖੇ ਭਾਨਾ ਸਿੱਧੂ ਦੇ ਹੱਕ ਵਿੱਚ ਇੱਕ ਵੱਡਾ ਇਕੱਠ ਰੱਖਿਆ ਗਿਆ ਸੀ ਪਰ ਉਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਐਮਪੀ ਸਿਮਰਨਜੀਤ ਸਿੰਘ ਮਾਨ ਨੂੰ ਉਹਨਾਂ ਦੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।


ਬੁਲਾਰੇ ਇਕਬਾਲ ਸਿੰਘ ਨੇ ਦੱਸਿਆ ਕਿ ਇਸ ਸਾਰੀ ਘਟਨਾ ਸਬੰਧੀ ਉਨ੍ਹਾਂ ਵੱਲੋਂ ਲੋਕ ਸਭਾ ਦੇ ਸਪੀਕਰ ਨੂੰ ਪੱਤਰ ਲਿਖਿਆ ਗਿਆ ਹੈ। ਇਸ ਦੇ ਨਾਲ ਹੀ ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਸਰਕਾਰ ‘ਤੇ ਸਿਮਰਨਜੀਤ ਸਿੰਘ ਮਾਨ ਨੂੰ ਨਜ਼ਰਬੰਦ ਕਰਨ ਦਾ ਦੋਸ਼ ਲਗਾਇਆ ਹੈ।
ਉਨ੍ਹਾਂ ਸਰਕਾਰ ‘ਤੇ ਸਿਮਰਨਜੀਤ ਨੂੰ ਨਜ਼ਰਬੰਦ ਕਰਨ ਦਾ ਦੋਸ਼ ਲਗਾਇਆ ਹੈ। ਖਹਿਰਾ ਨੇ ਐਕਸ ‘ਤੇ ਪੋਸਟ ਕੀਤਾ ਹੈ ਕਿ ਸਿਮਰਨਜੀਤ ਸਿੰਘ ਨੂੰ ਅੱਜ ਨਜ਼ਰਬੰਦ ਕਿਉਂ ਕੀਤਾ ਗਿਆ। ਕੀ ਪੰਜਾਬ ਪਾਕਿਸਤਾਨ ਵਾਂਗ ਫੌਜੀ/ਪੁਲਿਸ ਰਾਜ ਬਣ ਰਿਹਾ ਹੈ ?

error: Content is protected !!