ਚੰਡੀਗੜ੍ਹ ਮੇਅਰ ਚੋਣ ਦੀ ਖਿੱਚੋਤਾਣ ਦਿੱਲੀ ਤਕ ਪਹੁੰਚੀ, ‘ਆਪ’ ਤੇ ਭਾਜਪਾ ਵੱਲੋਂ ਇਕ ਦੂਜੇ ਖਿ਼ਲਾਫ਼ ਮੁਜ਼ਾਹਰੇ, ਪੁਲਿਸ ਨੇ ਆਪ ਵਰਕਰਾਂ ਨੂੰ ਲਿਆ ਹਿਰਾਸਤ ‘ਚ

ਚੰਡੀਗੜ੍ਹ ਮੇਅਰ ਚੋਣ ਦੀ ਖਿੱਚੋਤਾਣ ਦਿੱਲੀ ਤਕ ਪਹੁੰਚੀ, ‘ਆਪ’ ਤੇ ਭਾਜਪਾ ਵੱਲੋਂ ਇਕ ਦੂਜੇ ਖਿ਼ਲਾਫ਼ ਮੁਜ਼ਾਹਰੇ, ਪੁਲਿਸ ਨੇ ਆਪ ਵਰਕਰਾਂ ਨੂੰ ਲਿਆ ਹਿਰਾਸਤ ‘ਚ


ਵੀਓਪੀ ਬਿਊਰੋ, ਨਵੀਂ ਦਿੱਲੀ-ਚੰਡੀਗੜ੍ਹ ਮੇਅਰ ਚੋਣ ਦੇ ਚੋਣ ਨਤੀਜਿਆਂ ਨਾਲ ਸਬੰਧਤ ਭਾਜਪਾ ਤੇ ਆਮ ਆਦਮੀ ਪਾਰਟੀ ਦੀ ਖਿੱਚੋਤਾਣ ਦਿੱਲੀ ਤਕ ਪਹੁੰਚ ਗਈ ਹੈ। ਭਾਜਪਾ ਉਤੇ ਧੱਕੇਸ਼ਾਹੀ ਦੇ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਅੱਜ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੀ ਹੈ। ਉਧਰ, ਭਾਜਪਾ ਵਰਕਰਾਂ ਵੱਲੋਂ ਵੀ ਆਮ ਆਦਮੀ ਪਾਰਟੀ ਖਿ਼ਲਾਫ਼ ਮੁਜ਼ਾਹਰਾ ਕੀਤਾ ਗਿਆ। ਹਾਲਾਂਕਿ ਇਸ ਤੋਂ ਪਹਿਲਾਂ ਵੀ ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਕਈ ਥਾਵਾਂ ‘ਤੇ ਬੈਰੀਕੇਡ ਲਗਾ ਦਿੱਤੇ ਹਨ।
ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਤੋਂ ਧਰਨੇ ਵਿੱਚ ਸ਼ਾਮਲ ਹੋਣ ਲਈ ਆ ਰਹੇ ‘ਆਪ’ ਵਰਕਰਾਂ ਨੂੰ ਸਿੰਘੂ ਅਤੇ ਟਿੱਕਰੀ ਬਾਰਡਰ ’ਤੇ ਪੁਲਿਸ ਨੇ ਰੋਕ ਲਿਆ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਲੈ ਕੇ ਆਤਿਸ਼ੀ ਸੌਰਭ ਭਾਰਦਵਾਜ ਤੱਕ ਅਤੇ ਕਈ ਹੋਰ ਨੇਤਾ ਆਪਣੇ ਸੋਸ਼ਲ ਮੀਡੀਆ ‘ਤੇ ਇਸ ਖਿਲਾਫ ਪੋਸਟ ਕਰ ਰਹੇ ਹਨ।ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਉਸ ਨੇ ਸਿੰਘੂ ਬਾਰਡਰ ‘ਤੇ 25 ‘ਆਪ’ ਵਰਕਰਾਂ ਨੂੰ ਹਿਰਾਸਤ ‘ਚ ਲਿਆ ਹੈ। ਇਹ ਸਾਰੇ ਪਾਰਟੀ ਦੀ ਪੰਜਾਬ ਅਤੇ ਹਰਿਆਣਾ ਇਕਾਈ ਦੇ ਵਰਕਰ ਹਨ।


ਪੁਲਿਸ ਨੂੰ ਸ਼ੱਕ ਹੈ ਕਿ ਉਹ ਅੱਜ ਦਿੱਲੀ ਵਿੱਚ ਹੋਣ ਵਾਲੇ ਪਾਰਟੀ ਦੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਜਾ ਰਹੇ ਹਨ। 25 ਦੇ ਨਾਲ ਕੁਝ ਹੋਰ ਵਰਕਰਾਂ ਨੂੰ ਵੀ ਰੋਕ ਦਿੱਤਾ ਗਿਆ ਹੈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਉਨ੍ਹਾਂ ਨੂੰ ਤਸਦੀਕ ਤੋਂ ਬਾਅਦ ਸਰਹੱਦ ਪਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।
ਦੱਸਦੇਈਏ ਕਿ ਚੰਡੀਗੜ੍ਹ ਮੇਅਰ ਦੀ ਚੋਣ ਵਿਚ ਭਾਜਪਾ ਨੂੰ ਜਿੱਤ ਹਾਸਲ ਹੋਈ। ਇਸ ਚੋਣ ਮਗਰੋਂ ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਕਿ ਭਾਜਪਾ ਨੇ ਧੱਕੇਸ਼ਾਹੀ ਕਰ ਕੇ ਚੋਣ ਜਿੱਤੀ ਹੈ। 8 ਵੋਟਾਂ ਬਿਨਾਂ ਕਾਰਨ ਦੱਸੇ ਰੱਦ ਕਰ ਦਿੱਤੀਆਂ ਗਈਆਂ। ਹਾਲਾਂਕਿ ਹਾਈ ਕੋਰਟ ਵਿਚ ਮਾਮਲਾ ਲਿਜਾਣ ਉਤੇ ਕੋਰਟ ਵੱਲੋਂ ਭਾਜਪਾ ਦੇ ਹੱਕ ਵਿਚ ਫੈਸਲਾ ਸੁਣਾਇਆ ਗਿਆ। ਇਸ ਮਗਰੋਂ ਹੁਣ ਆਮ ਆਦਮੀ ਪਾਰਟੀ ਸੁਪਰੀਮ ਕੋਰਟ ਪਹੁੰਚ ਗਈ ਹੈ।

error: Content is protected !!