‘ਆਪ’ ਦੇ ਵਿਧਾਇਕ ਖ਼ਿਲਾਫ਼ ਚੈਕ ਬਾਊਂਸ ਦੇ ਮਾਮਲੇ ਵਿਚ ਕੋਰਟ ਨੇ ਜਾਰੀ ਕੀਤੇ ਗ੍ਰਿਫ਼ਤਾਰੀ ਵਾਰੰਟ !

‘ਆਪ’ ਦੇ ਵਿਧਾਇਕ ਖ਼ਿਲਾਫ਼ ਚੈਕ ਬਾਊਂਸ ਦੇ ਮਾਮਲੇ ਵਿਚ ਕੋਰਟ ਨੇ ਜਾਰੀ ਕੀਤੇ ਗ੍ਰਿਫ਼ਤਾਰੀ ਵਾਰੰਟ !


ਵੀਓਪੀ ਬਿਊਰੋ, ਅੰਮ੍ਰਿਤਸਰ-ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਖਿਲਾਫ ਅਦਾਲਤ ਵੱਲੋਂ ਗ੍ਰਿਫ.ਤਾਰੀ ਦੇ ਵਾਰੰਟ ਜਾਰੀ ਕੀਤੇ ਗਏ ਹਨ। ‘ਆਪ’ ਵਿਧਾਇਕ ਟੌਂਗ ਖਿਲਾਫ ਇਹ ਵੱਡੀ 2 ਸਾਲ ਪੁਰਾਣੇ ਚੈੱਕ ਬਾਊਂਸ ਮਾਮਲੇ ਵਿਚ ਕੀਤੀ ਗਈ ਹੈ।
ਦੱਸ ਦੇਈਏ ਕਿ ਅਦਾਲਤ ਵੱਲੋਂ ਵਿਧਾਇਕ ਨੂੰ ਵਾਰ-ਵਾਰ ਨੋਟਿਸ ਭੇਜੇ ਗਏ ਸਨ ਪਰ ਉਹ ਅਦਾਲਤ ਵਿਚ ਪੇਸ਼ ਨਹੀਂ ਹੋਏ। ਜਿਸ ਲਈ ਕੋਰਟ ਵੱਲੋਂ ਸਖਤ ਕਦਮ ਚੁੱਕਦੇ ਹੋਏ ਇਹ ਗ੍ਰਿਫ਼ਤਾਰੀ ਦੇ ਵਾਰੰਟ ਕੀਤੇ ਜਾਰੀ ਕੀਤੇ ਗਏ ਹਨ।

ਅਦਾਲਤ ਨੇ ਸਰਕਾਰ ਨੂੰ ਝਾੜ ਪਾਉਂਦੇ ਹੋਏ ਇਹ ਵੀ ਕਿਹਾ ਕਿ ਜਦੋਂ ‘ਆਪ’ ਆਗੂ 26 ਜਨਵਰੀ ਨੂੰ ਮੁੱਖ ਮਹਿਮਾਨ ਵਜੋਂ ਸਰਕਾਰੀ ਸਮਾਗਮਾਂ ਵਿਚ ਸ਼ਾਮਲ ਹੋਏ ਤਾਂ ਉਨ੍ਹਾਂ ਦੀ ਗ੍ਰਿਫਤਾਰੀ ਕਿਉਂ ਨਹੀਂ ਕੀਤੀ ਗਈ? ਕੋਰਟ ਵੱਲੋਂ ਵਿਧਾਇਕ ਟੌਂਗ ਨੂੰ ਪਹਿਲਾਂ ਵੀ 5 ਵਾਰ ਸੰਮਨ ਜਾਰੀ ਕੀਤੇ ਗਏ ਸਨ ਪਰ ਉਹ ਅਦਾਲਤ ਵਿਚ ਪੇਸ਼ ਹੋਣ ਤੋਂ ਅਸਫਲ ਰਹੇ। ਇਸ ਲਈ ਕੋਰਟ ਵੱਲੋਂ ਹੁਣ ਐੱਸਐੱਚਓ ਨੂੰ ਹੁਕਮ ਜਾਰੀ ਕੀਤੇ ਗਏ ਕਿ ਹਰ ਹਾਲਤ ਵਿਚ ਉਨ੍ਹਾਂ ਨੂੰ 17 ਫਰਵਰੀ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਣਾ ਚਾਹੀਦਾ ਹੈ।
ਇਸ ਮਾਮਲੇ ਸਬੰਧੀ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਇਹ ਇਕ ਬਹੁਤ ਪੁਰਾਣਾ ਕੇਸ ਹੈ। ਜਿਸ ‘ਚ ਉਨ੍ਹਾਂ ਦਾ ਰਾਜ਼ੀਨਾਮਾ ਵੀ ਹੋ ਚੁੱਕਾ ਹੈ, ਉਹ ਅਦਾਲਤ ਦੇ ਹੁਕਮ ਦਾ ਸਤਿਕਾਰ ਕਰਦੇ ਹਨ। ਫਿਲਹਾਲ ਵਿਧਾਇਕ ਖ਼ਿਲਾਫ਼ ਜਲਦ ਕਾਰਵਾਈ ਹੋ ਸਕਦੀ ਹੈ।

error: Content is protected !!