ਚਰਨਜੀਤ ਸਿੰਘ ਚੰਨੀ ਦਾ ਪੁਲਿਸ ਨਾਲ ਪੈ ਗਿਆ ਪੰਗਾ, ਪੁਲਿਸ ਨੇ ਲਿਆ ਹਿਰਾਸਤ ਵਿਚ

ਚਰਨਜੀਤ ਸਿੰਘ ਚੰਨੀ ਦਾ ਪੁਲਿਸ ਨਾਲ ਪੈ ਗਿਆ ਪੰਗਾ, ਪੁਲਿਸ ਨੇ ਲਿਆ ਹਿਰਾਸਤ ਵਿਚ


ਵੀਓਪੀ ਬਿਊਰੋ, ਮੋਰਿੰਡਾ : ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਪੰਜਾਬ ਪੁਲਿਸ ਨਾਲ ਪੰਗਾ ਪੈ ਗਿਆ। ਪੁਲਿਸ ਨੇ ਹਾਊਸ ਅਰੈਸਟ ਕਰ ਲਿਆ ਹੈ। ਦਰਅਸਲ, ਚਰਨਜੀਤ ਚੰਨੀ ਭਾਨਾ ਸਿੱਧੂ ਦੇ ਹੱਕ ਵਿਚ ਹੋਣ ਵਾਲੀ ਰੈਲੀ ’ਚ ਸ਼ਮੂਲੀਅਤ ਕਰਨ ਲਈ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਦੇ ਕਾਫਲੇ ਨੂੰ ਰੋਕ ਲਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚਰਨਜੀਤ ਚੰਨੀ ਨੇ ਕਿਹਾ ਕਿ ਪੰਜਾਬ ਪੁਲਸ ਵਲੋਂ ਉਨ੍ਹਾਂ ਨੂੰ ਘਰ ਵਿਚ ਹਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਬਕਾਇਦਾ ਡੀ. ਐੱਸ. ਪੀ. ਅਤੇ ਐੱਸ. ਐੱਚ. ਓ. ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਨੂੰ ਘਰ ਤੋਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ। ਚੰਨੀ ਨੇ ਕਿਹਾ ਕਿ ਕਿੰਨੀ ਦੇਰ ਰੋਕੋਗੇ, ਕੱਖਾਂ ਦੀ ਅੱਗ ਬਹੁਤੀ ਦੇਰ ਨਹੀਂ ਰੁਕਦੀ ਹੈ। ਇਹ ਅੱਗ ਭੜਕੇਗੀ ਹੀ ਭੜਕੇਗੀ। ਅੱਜ ਪੰਜਾਬ ਦੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵੀਡੀਓ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸਾਬਕਾ ਮੁੱਖ ਮੰਤਰੀ ਨੂੰ ਹੀ ਹਾਊਸ ਅਰੈੱਸਟ ਕਰ ਲਿਆ ਗਿਆ ਹੈ ਤਾਂ ਆਮ ਲੋਕਾਂ ਨਾਲ ਕੀ ਕੀਤਾ ਜਾਵੇਗਾ, ਇਸ ਦਾ ਅੰਦਾਜ਼ਾ ਆਸਾਨੀ ਨਾਲ ਲਗਾਇਆ ਜਾ ਸਕਦਾ ਹੈ।

error: Content is protected !!