ਬੱਦੀ ‘ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਮਜ਼ਦੂਰ ਜ਼ਖਮੀ, ਛੱਤ ਤੋਂ ਛਾਲਾਂ ਮਾਰਦੇ ਦਿਖੇ ਲੋਕ

ਬੱਦੀ ‘ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਮਜ਼ਦੂਰ ਜ਼ਖਮੀ, ਛੱਤ ਤੋਂ ਛਾਲਾਂ ਮਾਰਦੇ ਦਿਖੇ ਲੋਕ

 

ਬੱਦੀ (ਵੀਓਪੀ ਬਿਊਰੋ)- ਹਿਮਾਚਲ ਪ੍ਰਦੇਸ਼ ਦੇ ਬੱਦੀ ‘ਚ ਕਾਸਮੈਟਿਕ ਅਤੇ ਪਰਫਿਊਮ ਬਣਾਉਣ ਵਾਲੀ ਫੈਕਟਰੀ ਵਿੱਚ ਸ਼ੁੱਕਰਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਅਤੇ ਧੂੰਆਂ ਦੂਰ ਦੂਰ ਤੱਕ ਦਿਖਾਈ ਦੇ ਰਿਹਾ ਸੀ।

ਖ਼ਬਰ ਲਿਖੇ ਜਾਣ ਤੱਕ ਕਈ ਮਜ਼ਦੂਰ ਫੈਕਟਰੀ ਅੰਦਰ ਹੀ ਫਸੇ ਹੋਏ ਸਨ। ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕੁਝ ਮਜ਼ਦੂਰਾਂ ਨੇ ਆਪਣੀ ਜਾਨ ਬਚਾਉਣ ਲਈ ਛੱਤ ਤੋਂ ਛਾਲ ਮਾਰ ਦਿੱਤੀ।

 

ਖ਼ਬਰ ਲਿਖੇ ਜਾਣ ਤੱਕ 30 ਮਜ਼ਦੂਰਾਂ ਨੂੰ ਬਾਹਰ ਕੱਢਿਆ ਜਾ ਚੁੱਕਾ ਹੈ। 20 ਮਜ਼ਦੂਰਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਦਕਿ 2 ਮਜ਼ਦੂਰਾਂ ਨੂੰ ਚੰਡੀਗੜ੍ਹ ਪੀ.ਜੀ.ਆਈ. NDRF ਦੇ 40 ਮੈਂਬਰਾਂ ਦੀ ਟੀਮ ਵੀ ਮੌਕੇ ‘ਤੇ ਰਾਹਤ ਕਾਰਜਾਂ ‘ਚ ਲੱਗੀ ਹੋਈ ਹੈ। ਹੁਣ ਤੱਕ 32 ਜ਼ਖਮੀ ਲੋਕਾਂ ਨੂੰ ਬਚਾ ਲਿਆ ਗਿਆ ਹੈ। ਪੰਜ ਜ਼ਖ਼ਮੀਆਂ ਨੂੰ ਪੀਜੀਆਈ ਭੇਜਿਆ ਗਿਆ ਹੈ।

ਇਸ ਦੇ ਨਾਲ ਹੀ ਚੰਡੀਮੰਦਰ ਤੋਂ ਫੌਜ ਨੂੰ ਬੁਲਾਇਆ ਗਿਆ ਹੈ। 24 ਲੋਕ ਅਜੇ ਵੀ ਲਾਪਤਾ ਹਨ। ਹਾਲਾਂਕਿ ਲਾਪਤਾ ਲੋਕਾਂ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਅੱਗ ਲੱਗਣ ਤੋਂ ਬਾਅਦ ਘਟਨਾ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਸ ‘ਚ ਲੋਕ ਫੈਕਟਰੀ ਦੇ ਬਾਹਰ ਭੱਜਦੇ ਨਜ਼ਰ ਆ ਰਹੇ ਹਨ।

error: Content is protected !!