ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ, ਦੱਸਿਆ ਇਹ ਕਾਰਨ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ, ਦੱਸਿਆ ਇਹ ਕਾਰਨ

ਵੀਓਪੀ ਬਿਊਰੋ, ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਅੱਜ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪਿਆ ਹੈ।

PunjabKesari

ਜਾਣਕਾਰੀ ਮੁਤਾਬਕ ਬਨਵਾਰੀ ਲਾਲ ਨੇ ਨਿੱਜੀ ਕਾਰਨਾਂ ਕਰ ਕੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਦਿੱਤੇ ਅਸਤੀਫ਼ੇ ਦੇ ਪੱਤਰ ‘ਚ ਬਨਵਾਰੀ ਲਾਲ ਨੇ ਲਿਖਿਆ ਹੈ ਕਿ ਮੈਂ ਆਪਣੇ ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ ਕਾਰਨ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ। ਕਿਰਪਾ ਕਰਕੇ ਇਸਨੂੰ ਸਵੀਕਾਰ ਕਰੋ।

error: Content is protected !!