ਭਾਨਾ ਸਿੱਧੂ ਦੇ ਹੱਕ ‘ਚ ਹੋਏ ਵਿਸ਼ਾਲ ਇਕੱਠ ਅੱਗੇ ਝੁਕੀ ਸਰਕਾਰ, ਜਲਦ ਹੋਵੇਗਾ ਰਿਹਾਅ

ਭਾਨਾ ਸਿੱਧੂ ਦੇ ਹੱਕ ‘ਚ ਹੋਏ ਵਿਸ਼ਾਲ ਇਕੱਠ ਅੱਗੇ ਝੁਕੀ ਸਰਕਾਰ, ਜਲਦ ਹੋਵੇਗਾ ਰਿਹਾਅ

ਸੰਗਰੂਰ/ਜਲੰਧਰ (ਵੀਓਪੀ ਬਿਊਰੋ) ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਸੋਸ਼ਲ ਮੀਡੀਆ ਐਕਟੀਵਿਸਟ ਭਾਨਾ ਸਿੱਧੂ ਦੇ ਮਾਮਲੇ ਨੇ ਕਾਫੀ ਤੂਲ ਫੜ ਲਿਆ ਹੈ। ਗੱਲ ਇੰਨੀ ਵੱਧ ਗਈ ਕਿ ਭਾਨਾ ਸਿੱਧੂ ਦੇ ਹੱਕ ਵਿੱਚ ਲੋਕਾਂ ਦਾ ਵੱਡਾ ਇਕੱਠ ਆ ਗਿਆ ਅਤੇ ਨਾਲ ਹੀ ਕਿਸਾਨ ਜੱਥੇਬੰਦੀਆਂ ਨੇ ਵੀ ਭਾਨਾ ਸਿੱਧੂ ਦੀ ਖੁੱਲ ਕੇ ਸਪੋਰਟ ਕੀਤੀ।

ਹੁਣ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਦੇ ਚਹੇਤੇ ਭਾਨਾ ਸਿੱਧੂ ਨੂੰ 6 ਦਿਨਾਂ ਵਿੱਚ ਬਿਨਾਂ ਸ਼ਰਤ ਰਿਹਾਅ ਕਰ ਦਿੱਤਾ ਜਾਵੇਗਾ। ਵਲਾਗਰ ਭਾਨਾ ਸਿੱਧੂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕੀਤਾ ਸੰਘਰਸ਼ ਹੁਣ ਨਤੀਜੇ ਸਾਹਮਣੇ ਆਉਣ ਲੱਗਾ ਹੈ।

ਦਰਅਸਲ ਭਾਨਾ ਸਿੱਧੂ ਖਿਲਾਫ ਦਰਜ ਹੋਏ ਕੇਸ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਸੀ। 15 ਕਿਸਾਨ ਜਥੇਬੰਦੀਆਂ ਨੇ ਸ਼ਨੀਵਾਰ ਨੂੰ ਸੰਗਰੂਰ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਸੰਗਰੂਰ ਅਤੇ ਮਾਨਸਾ ਵਿੱਚ ਕਿਸਾਨ ਆਗੂਆਂ ਨੂੰ ਨਜ਼ਰਬੰਦ ਕਰ ਦਿੱਤਾ ਸੀ।

ਭਾਨਾ ਸਿੱਧੂ ਦੇ ਹੱਕ ‘ਚ ਹੋਏ ਵਿਸ਼ਾਲ ਇਕੱਠ ਕਾਰਨ ਹੀ ਹੈ ਕਿ ਪੰਜਾਬ ਸਰਕਾਰ ਅਤੇ ਯੂਨੀਅਨਾਂ ਨਾਲ ਸਮਝੌਤਾ ਹੋ ਗਿਆ ਹੈ। ਹੁਣ ਭਾਣਾ ਸਿੱਧੂ 6 ਦਿਨਾਂ ਦੇ ਅੰਦਰ ਬਿਨਾਂ ਕਿਸੇ ਸ਼ਰਤ ਦੇ ਰਿਹਾਅ ਹੋ ਸਕਦਾ ਹੈ।

error: Content is protected !!