ਕੰਧ ਟੱਪ ਕੇ ਗੁਰਦੁਆਰਾ ਸਾਹਿਬ ਵਿਚ ਵੜ ਥਾਣਾ ਮੁਖੀ ਨੇ ਕਰ’ਤਾ ਕਾਰਾ, ਪਿੰਡ ਵਾਸੀਆਂ ਲਾਇਆ ਧਰਨਾ ਤਾਂ ਐਸਐਸਪੀ ਨੇ ਕੀਤੀ ਕਾਰਵਾਈ

ਕੰਧ ਟੱਪ ਕੇ ਗੁਰਦੁਆਰਾ ਸਾਹਿਬ ਵਿਚ ਵੜ ਥਾਣਾ ਮੁਖੀ ਨੇ ਕਰ’ਤਾ ਕਾਰਾ, ਪਿੰਡ ਵਾਸੀਆਂ ਲਾਇਆ ਧਰਨਾ ਤਾਂ ਐਸਐਸਪੀ ਨੇ ਕੀਤੀ ਕਾਰਵਾਈ


ਵੀਓਪੀ ਬਿਊਰੋ, ਬੁਢਲਾਡਾ : ਅੱਧੀ ਰਾਤ ਨੂੰ ਬੋਹਾ ਦੇ ਗਾਦੜਪਤੀ ਦੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਥਾਣਾ ਬੋਹਾ ਦੇ ਇੰਚਾਰਜ ਨੇ ਅਜਿਹਾ ਕਾਰਾ ਕਰ ਦਿੱਤਾ ਕਿ ਐਸਐਸਪੀ ਮਾਨਸਾ ਨੇ ਉਸ ਨੂੰ ਮੁਅੱਤਲ ਕਰ ਦਿੱਤਾ ਹੈ। ਮੁਲਜ਼ਮ ਖ਼ਿਲਾਫ਼ ਪਿੰਡ ਵਾਸੀਆਂ ਅਤੇ ਸਿੱਖ ਸੰਗਤ ਨੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਸੀ।
ਘਟਨਾ ਸਥਾਨ ’ਤੇ ਪਹੁੰਚ ਕੇ ਡੀ. ਐੱਸ. ਪੀ. ਗੁਰਪ੍ਰੀਤ ਸਿੰਘ ਗਿੱਲ ਨੇ ਘਟਨਾ ਦਾ ਜਾਇਜ਼ਾ ਲੈਂਦੇ ਹੋਏ ਲੋਕਾਂ ਨੂੰ ਸ਼ਾਂਤ ਕਰਦੇ ਹੋਏ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ। ਹੁਣ ਐੱਸ. ਐੱਸ. ਪੀ. ਮਾਨਸਾ ਨੇ ਬੋਹਾ ਥਾਣਾ ਇੰਚਾਰਜ ਇੰਸਪੈਕਟਰ ਜਗਦੇਵ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੀ ਪੁਸ਼ਟੀ ਡੀ. ਐੱਸ. ਪੀ. ਬੁਢਲਾਡਾ ਵਲੋਂ ਕੀਤੀ ਗਈ ਹੈ।

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੂਰਾ ਸਿੰਘ, ਗੁਰਤੇਜ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਲਗਪਗ 12 ਵਜੇ ਬਿਨਾਂ ਕੋਈ ਕਾਰਨ ਦੱਸੇ ਥਾਣਾ ਇੰਚਾਰਜ ਬੋਹਾ ਅਤੇ ਉਸ ਦੇ ਸਾਥੀ ਗੁਰਦੁਆਰਾ ਸਾਹਿਬ ਦੀ ਕੰਧ ਟੱਪ ਕੇ ਅੰਦਰ ਦਾਖਲ ਹੋਏ ਅਤੇ ਗਲਤ ਸ਼ਬਦਾਵਲੀ ਦੀ ਵਰਤੋਂ ਕਰਦੇ ਹੋਏ ਗੁਰਦੁਆਰੇ ਦੇ ਸੇਵਾਦਾਰ ਦੀ ਕੁੱਟਮਾਰ ਕੀਤੀ ਜਦੋਂ ਕੁੱਟਮਾਰ ਦਾ ਕਾਰਨ ਪੁੱਛਿਆ ਤਾਂ ਉਸ ਨੇ ਕਿਹਾ ਕਿ ਉਹ ਗੁਰਦੁਆਰਾ ਖਾਲ੍ਹੀ ਕਰ ਦੇਣ। ਇਸ ਦੇ ਰੋਸ ਵਿਚ ਲੋਕਾਂ ਨੇ ਧਰਨਾ ਦੇ ਕੇ ਥਾਣਾ ਇੰਚਾਰਜ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਲੋਕਾਂ ਨੇ ਦੋਸ਼ ਲਗਾਇਆ ਕਿ ਥਾਣਾ ਮੁਖੀ ਨੇ ਸ਼ਰਾਬ ਵੀ ਪੀਤੀ ਹੋਈ ਸੀ।

error: Content is protected !!