ਦੂਜੇ ਟੈਸਟ ਮੈਚ ‘ਚ ਭਾਰਤੀ ਕ੍ਰਿਕਟ ਟੀਮ ਨੇ ਅੰਗਰੇਜ਼ਾਂ ਨੂੰ ਚਟਾਈ ਧੂੜ, ਬੁਮਰਾਹ ਤੇ ਅਸ਼ਵਨੀ ਦੀ ਘਾਤਕ ਗੇਂਦਬਾਜ਼ੀ ਅੱਗੇ ਮੰਨੀ ਹਾਰ

ਦੂਜੇ ਟੈਸਟ ਮੈਚ ‘ਚ ਭਾਰਤੀ ਕ੍ਰਿਕਟ ਟੀਮ ਨੇ ਅੰਗਰੇਜ਼ਾਂ ਨੂੰ ਚਟਾਈ ਧੂੜ, ਬੁਮਰਾਹ ਤੇ ਅਸ਼ਵਨੀ ਦੀ ਘਾਤਕ ਗੇਂਦਬਾਜ਼ੀ ਅੱਗੇ ਮੰਨੀ ਹਾਰ

ਵੀਓਪੀ ਬਿਊਰੋ – ਭਾਰਤ ਨੇ ਵਿਸ਼ਾਖਾਪਟਨਮ ਟੈਸਟ 106 ਦੌੜਾਂ ਨਾਲ ਜਿੱਤ ਲਿਆ ਹੈ। ਸੋਮਵਾਰ ਨੂੰ ਡਾਕਟਰ ਵਾਈ ਐੱਸ ਰਾਜਸ਼ੇਖਰ ਸਟੇਡੀਅਮ ‘ਚ ਇੰਗਲੈਂਡ ਦੀ ਟੀਮ ਦੂਜੀ ਪਾਰੀ ‘ਚ 292 ਦੌੜਾਂ ਹੀ ਬਣਾ ਸਕੀ। ਟੀਮ ਨੂੰ 399 ਦੌੜਾਂ ਦਾ ਟੀਚਾ ਮਿਲਿਆ ਸੀ।

ਭਾਰਤ ਵੱਲੋਂ ਰਵੀਚੰਦਰਨ ਅਸ਼ਵਿਨ ਅਤੇ ਜਸਪ੍ਰੀਤ ਬੁਮਰਾਹ ਨੇ 3-3 ਵਿਕਟਾਂ ਲਈਆਂ। ਇਸ ਦੇ ਨਾਲ ਹੀ ਅਸ਼ਵਿਨ ਨੇ 499 ਟੈਸਟ ਵਿਕਟਾਂ ਪੂਰੀਆਂ ਕੀਤੀਆਂ।

ਪਹਿਲੀ ਪਾਰੀ ਵਿੱਚ ਯਸ਼ਸਵੀ ਜੈਸਵਾਲ ਦਾ ਦੋਹਰਾ ਸੈਂਕੜਾ ਭਾਰਤ ਲਈ ਟਰਨਿੰਗ ਪੁਆਇੰਟ ਸੀ। ਉਸ ਨੇ 209 ਦੌੜਾਂ ਦੀ ਪਾਰੀ ਖੇਡੀ ਅਤੇ ਟੀਮ ਨੂੰ 396 ਦੇ ਪਾਰ ਪਹੁੰਚਾਇਆ। ਇੰਗਲੈਂਡ ਦੋਵੇਂ ਪਾਰੀਆਂ ਵਿੱਚ 300 ਦੌੜਾਂ ਦਾ ਅੰਕੜਾ ਵੀ ਨਹੀਂ ਛੂਹ ਸਕਿਆ। ਸ਼ੁਭਮਨ ਗਿੱਲ ਨੇ ਦੂਜੀ ਪਾਰੀ ਵਿੱਚ ਸੈਂਕੜਾ ਜੜਿਆ।

ਜਸਪ੍ਰੀਤ ਬੁਮਰਾਹ ਨੇ ਮੈਚ ‘ਚ 9 ਵਿਕਟਾਂ ਲਈਆਂ ਸਨ, ਉਨ੍ਹਾਂ ਨੇ ਪਹਿਲੀ ਪਾਰੀ ‘ਚ 6 ਵਿਕਟਾਂ ਲੈ ਕੇ ਇੰਗਲੈਂਡ ਨੂੰ ਬੈਕਫੁੱਟ ‘ਤੇ ਧੱਕ ਦਿੱਤਾ ਸੀ। ਬੁਮਰਾਹ ਨੇ ਦੂਜੀ ਪਾਰੀ ‘ਚ ਇੰਗਲੈਂਡ ਦਾ 10ਵਾਂ ਵਿਕਟ ਲਿਆ। ਦੂਜੇ ਟੈਸਟ ‘ਚ ਜਿੱਤ ਦੇ ਨਾਲ ਹੀ ਭਾਰਤ ਨੇ 5 ਟੈਸਟਾਂ ਦੀ ਸੀਰੀਜ਼ 1-1 ਨਾਲ ਬਰਾਬਰ ਕਰ ਲਈ ਹੈ। ਇੰਗਲੈਂਡ ਨੇ ਪਹਿਲਾ ਟੈਸਟ 28 ਦੌੜਾਂ ਨਾਲ ਜਿੱਤਿਆ ਸੀ।

ਵਿਸ਼ਾਖਾਪਟਨਮ ‘ਚ ਸ਼ੁੱਕਰਵਾਰ ਨੂੰ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲੀ ਪਾਰੀ ਵਿੱਚ ਭਾਰਤ ਨੇ 396 ਦੌੜਾਂ ਬਣਾਈਆਂ ਅਤੇ ਇੰਗਲੈਂਡ ਨੇ 253 ਦੌੜਾਂ ਬਣਾਈਆਂ। ਦੂਜੀ ਪਾਰੀ ਵਿੱਚ ਭਾਰਤ ਨੇ 255 ਦੌੜਾਂ ਬਣਾਈਆਂ ਅਤੇ ਉਸ ਨੂੰ 399 ਦੌੜਾਂ ਦਾ ਟੀਚਾ ਦਿੱਤਾ ਸੀ।

error: Content is protected !!