Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
February
6
ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਮੀਨ ਦੀ ਰਜਿਸਟਰੀ ਲਈ ਬੰਦ ਕੀਤਾ NOC ਦਾ ਝੰਝਟ
jalandhar
Latest News
National
Politics
Punjab
ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਮੀਨ ਦੀ ਰਜਿਸਟਰੀ ਲਈ ਬੰਦ ਕੀਤਾ NOC ਦਾ ਝੰਝਟ
February 6, 2024
Voice of Punjab
ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਮੀਨ ਦੀ ਰਜਿਸਟਰੀ ਲਈ ਬੰਦ ਕੀਤਾ NOC ਦਾ ਝੰਝਟ
ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸੇ ਵੀ ਕਿਸਮ ਦੀ ਜ਼ਮੀਨੀ ਜਾਇਦਾਦ ਦੀ ਰਜਿਸਟਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਦੀ ਲੋੜ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਵਡੇਰੇ ਲੋਕ ਹਿੱਤ ਵਿੱਚ ਲਿਆ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਫੈਸਲੇ ਲਈ ਕਾਨੂੰਨੀ ਪ੍ਰਕਿਰਿਆ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਇਸ ਸਬੰਧੀ ਹੋਰ ਵੇਰਵੇ ਜਲਦੀ ਹੀ ਸਾਂਝੇ ਕੀਤੇ ਜਾਣਗੇ। ਮਾਨ ਨੇ ਕਿਹਾ ਕਿ ਇਹ ਫੈਸਲਾ ਆਮ ਲੋਕਾਂ ਨਾਲ ਸਲਾਹ ਕਰਕੇ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਐਨ.ਓ.ਸੀ ਨਾ ਮਿਲਣ ਕਾਰਨ ਸ਼ਹਿਰੀ ਅਤੇ ਪੇਂਡੂ ਖੇਤਰ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਜ਼ਮੀਨਾਂ ਅਤੇ ਜਾਇਦਾਦਾਂ ਦੀ ਰਜਿਸਟਰੀ ਦੀ ਪ੍ਰਕਿਰਿਆ ਵਿੱਚ ਰੁਕਾਵਟ ਆ ਰਹੀ ਹੈ ਜਿਸ ਕਾਰਨ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
Post navigation
ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿਣ ਲਈ ਹੁਣ ਕਰਵਾਉਣੀ ਪਵੇਗੀ ਵਿਆਹ ਵਾਂਗ ਰਜਿਸਟਰੇਸ਼ਨ, ਦੱਸਣਾ ਪਵੇਗਾ ਥਾਣੇਦਾਰ ਨੂੰ
ਅਮਰੀਕਾ ਵਿਚ ਘਰ ਪਰਤਦੇ ਭਾਰਤੀ ਵਿਦਿਆਰਥੀ ਉਤੇ ਜਾਨਲੇਵਾ ਹਮਲਾ, ਪਿੱਛਾ ਕਰ ਤਿੰਨ ਜਣਿਆਂ ਨੇ ਕੀਤੀ ਬੇਰਹਿਮੀ ਨਾਲ ਕੁੱਟਮਾਰ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us