ਕਿਸਾਨਾਂ ਨੇ ਮੁੜ ਜਾਮ ਕਰ ਦਿੱਤੀਆਂ ਦਿੱਲੀ ਦੀਆਂ ਸੜਕਾਂ, ਪੁਲਿਸ ਨਾਲ ਹੋਈ ਝੜਪ

ਕਿਸਾਨਾਂ ਨੇ ਮੁੜ ਜਾਮ ਕਰ ਦਿੱਤੀਆਂ ਦਿੱਲੀ ਦੀਆਂ ਸੜਕਾਂ, ਪੁਲਿਸ ਨਾਲ ਹੋਈ ਝੜਪ

ਵੀਓਪੀ ਬਿਊਰੋ, ਨੋਇਡਾ : ਨੋਇਡਾ ਤੇ ਗ੍ਰੇਟਰ ਨੋਇਡਾ ਦੇ ਸੈਂਕੜੇ ਪਿੰਡਾਂ ਦੇ ਕਿਸਾਨ ਅੱਜ ਦਿੱਲੀ ਵਿੱਚ ਸੰਸਦ ਭਵਨ ਦੇ ਬਾਹਰ ਜ਼ਮੀਨ ਦੇ ਮੁਆਵਜ਼ੇ ਵਿੱਚ ਵਾਧਾ ਅਤੇ ਆਪਣੇ ਪਰਿਵਾਰਾਂ ਲਈ ਬਿਹਤਰ ਮੁੜ ਵਸੇਬੇ ਦੀਆਂ ਸਹੂਲਤਾਂ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨ ਲਈ ਤਿਆਰ ਹਨ। ਇਸ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਚੌਕਸ ਹੋ ਗਈ ਹੈ ਅਤੇ ਸਾਵਧਾਨੀ ਦੇ ਤੌਰ ‘ਤੇ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ।
ਪੁਲਿਸ ਨੇ ਨੋਇਡਾ ਦੇ ਸੈਕਟਰ 24 ਦੇ ਐਨਟੀਪੀਸੀ ਵਿੱਚ ਹੜਤਾਲ ਉੱਤੇ ਬੈਠੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਨੋਇਡਾ ‘ਚ ਹੜਤਾਲ ‘ਤੇ ਬੈਠੇ ਕਿਸਾਨ ਦਿੱਲੀ ਜਾਣ ਲਈ ਰਵਾਨਾ ਹੋ ਗਏ ਸਨ। ਇਸ ਤੋਂ ਇਲਾਵਾ ਦਲਿਤ ਪ੍ਰੇਰਨਾ ਸਥਲ ਨੇੜੇ ਵੀ ਪੁਲਿਸ ਨੇ ਬੈਰੀਕੇਡ ਲਗਾ ਕੇ ਸੜਕ ’ਤੇ ਕੈਂਟਰ ਖੜ੍ਹੇ ਕਰ ਦਿੱਤੇ ਹਨ, ਜਿਸ ਕਾਰਨ ਕਿਸਾਨ ਅੱਗੇ ਵਧਣ ਤੋਂ ਅਸਮਰੱਥ ਹਨ। ਦਲਿਤ ਪ੍ਰੇਰਨਾ ਸਥਲ ‘ਤੇ ਹੀ ਕਿਸਾਨ ਨਾਅਰੇਬਾਜ਼ੀ ਕਰਦੇ ਹੋਏ।


ਰਾਸ਼ਟਰੀ ਰਾਜਧਾਨੀ ਖੇਤਰ ਦੇ ਨੋਇਡਾ ਅਤੇ ਗ੍ਰੇਟਰ ਨੋਇਡਾ ਵਿਚ ਕਿਸਾਨਾਂ ਦੇ ਵਿਆਪਕ ਵਿਰੋਧ ਦੇ ਮੱਦੇਨਜ਼ਰ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ‘ਤੇ ਸੁਰੱਖਿਆ ਵਧਾ ਦਿਤੀ ਗਈ ਹੈ, ਜਿਸ ਤੋਂ ਬਾਅਦ ਵੀਰਵਾਰ ਨੂੰ ਭਾਰੀ ਜਾਮ ਲੱਗ ਗਿਆ। ਅਧਿਕਾਰੀਆਂ ਨੇ ਦਸਿਆ ਕਿ ਸਰਿਤਾ ਵਿਹਾਰ ਵਿਚ ਕਈ ਦੋਪਹੀਆ ਅਤੇ ਚਾਰ ਪਹੀਆ ਵਾਹਨ ਟ੍ਰੈਫਿਕ ਜਾਮ ਵਿਚ ਫਸ ਗਏ, ਜਿਸ ਕਾਰਨ ਸੜਕਾਂ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਦਿੱਲੀ-ਨੋਇਡਾ ਹਾਈਵੇਅ ‘ਤੇ ਜਾਮ ‘ਚ ਵੱਡੀ ਗਿਣਤੀ ‘ਚ ਵਾਹਨ ਫਸ ਗਏ।

error: Content is protected !!