ਜਲੰਧਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੀ ਕੱਸੀ ਨਕੇਲ, 8 ਟਾਪ ਦੇ ਬਦਮਾਸ਼ਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ

ਜਲੰਧਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੀ ਕੱਸੀ ਨਕੇਲ, 8 ਟਾਪ ਦੇ ਬਦਮਾਸ਼ਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ

ਵੀਓਪੀ ਬਿਊਰੋ – ਜਲੰਧਰ ਕਮਿਸ਼ਨਰੇਟ ਪੁਲਿਸ ਨੇ ਫਿਰੌਤੀ, ਧਮਕੀਆਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਲਾਰੈਂਸ ਬਿਸ਼ਨੋਈ ਗੈਂਗ ਦੇ 8 ਬਦਮਾਸ਼ਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦਿੱਤੀ।

ਸ਼ਰਮਾ ਨੇ ਦੱਸਿਆ ਕਿ 27 ਜਨਵਰੀ ਨੂੰ ਕਰਮਾ ਫੈਸ਼ਨ ਸ਼ੋਅਰੂਮ ਦੇ ਮਾਲਕ ਨੂੰ 50 ਲੱਖ ਰੁਪਏ ਦੀ ਮੰਗ ਕਰਨ ਵਾਲਾ ਫੋਨ ਆਇਆ। ਕਮਿਸ਼ਨਰੇਟ ਪੁਲਿਸ ਨੇ ਕਾਰਵਾਈ ਕਰਦੇ ਹੋਏ ਥਾਣਾ ਡਵੀਜ਼ਨ 4 ਜਲੰਧਰ ਵਿੱਚ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਗਰੋਹ ਦੇ ਮੈਂਬਰਾਂ ਨੇ ਯੋਜਨਾਬੱਧ ਢੰਗ ਨਾਲ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਸੀ, ਜਿਸ ਦੀ ਵਰਤੋਂ ਕਰਕੇ ਪੈਸੇ ਲੁੱਟੇ ਜਾਂਦੇ ਸਨ। ਜਾਂਚ ਦੇ ਆਧਾਰ ‘ਤੇ ਪੁਲਸ ਨੇ 8 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਸੰਜੇ ਬਾਵਾ, ਦੀਪਕ ਕੁਮਾਰ, ਗਜਿੰਦਰ ਰਾਜਪੁਰ ਉਰਫ ਗੱਜੂ, ਰਾਧੇ, ਅਭਿਸ਼ੇਕ, ਪੱਪੂ, ਮਨੋਜ ਅਤੇ ਦੀਪਕ ਕੁਮਾਰ ਵਜੋਂ ਹੋਈ ਹੈ।

error: Content is protected !!