ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ, NSA ਤਹਿਤ ਗ੍ਰਿਫ਼ਤਾਰੀ ਰੱਦ ਕਰਨ ਦੀ ਪਾਈ ਪਟੀਸ਼ਨ ਉਤੇ ਹਾਈ ਕੋਰਟ ਦੀ ਕਾਰਵਾਈ

ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ, NSA ਤਹਿਤ ਗ੍ਰਿਫ਼ਤਾਰੀ ਰੱਦ ਕਰਨ ਦੀ ਪਾਈ ਪਟੀਸ਼ਨ ਉਤੇ ਹਾਈ ਕੋਰਟ ਦੀ ਕਾਰਵਾਈ


ਵੀਓਪੀ ਬਿਊਰੋ, ਚੰਡੀਗੜ੍ਹ- ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਸਾਮ ਦੀ ਡਿਬਰੂਗੜ੍ਹ ਜੇਲ ਵਿੱਚ ਬੰਦ ਅੰਮ੍ਰਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ, ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਏਕੇ, ਸਰਬਜੀਤ ਕਲਸੀ, ਗੁਰਿੰਦਰ ਔਜਲਾ ਅਤੇ ਬਸੰਤ ਸਿੰਘ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਅੰਮ੍ਰਿਤਪਾਲ ਦੇ ਸਾਥੀਆਂ ਨੇ ਐਨਐਸਏ ਤਹਿਤ ਗ੍ਰਿਫ਼ਤਾਰੀ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਉਤੇ ਅੱਜ ਸੁਣਵਾਈ ਹੋਈ।

ਹਾਈ ਕੋਰਟ ਨੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਤੋਂ ਜਵਾਬ ਮੰਗਿਆ ਹੈ। ਇਹ ਪਟੀਸ਼ਨ ਪਪਲਪ੍ਰੀਤ ਸਿੰਘ, ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਏਕੇ, ਸਰਬਜੀਤ ਕਲਸੀ, ਗੁਰਿੰਦਰ ਔਜਲਾ ਅਤੇ ਬਸੰਤ ਸਿੰਘ ਵੱਲੋਂ ਦਾਇਰ ਕੀਤੀ ਗਈ ਹੈ। ਅੱਜ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਜੇਲ੍ਹ ਸੁਪਰਡੈਂਟ ਅਦਾਲਤ ਨੂੰ ਇਨ੍ਹਾਂ ਸਾਰਿਆਂ ਖ਼ਿਲਾਫ਼ ਐਨਐਸਏ ਦੇ ਦੋਸ਼ਾਂ ਬਾਰੇ ਜਾਣਕਾਰੀ ਦੇਵੇ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਦਾ ਜਵਾਬ ਕਿਸੇ ਵੀ ਹਾਲਤ ਵਿੱਚ 19 ਫਰਵਰੀ ਤੱਕ ਆਉਣਾ ਯਕੀਨੀ ਬਣਾਇਆ ਜਾਵੇ। ਮਾਮਲੇ ਦੀ ਅਗਲੀ ਸੁਣਵਾਈ 19 ਫਰਵਰੀ ਨੂੰ ਹੋਵੇਗੀ। ਅੱਜ ਤੱਕ ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਕੇਂਦਰ ਸਮੇਤ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ।

error: Content is protected !!