ਕਿਸਾਨਾਂ ਮੁੜ ਦਿੱਲੀ ਵੱਲ ਕੀਤਾ ਕੂਚ, ਪ੍ਰਸ਼ਾਸਨ ਨੇ ਪੰਜਾਬ-ਹਰਿਆਣਾ ਸਰਹੱਦ ਕੀਤੀ ਸੀਲ, ਪੁਲਿਸ ਦੇ ਨਾਲ ਅਰਧ ਸੈਨਿਕ ਫੋਰਸ ਵੀ ਕੀਤੀ ਤਾਇਨਾਤ

ਕਿਸਾਨਾਂ ਮੁੜ ਦਿੱਲੀ ਵੱਲ ਕੀਤਾ ਕੂਚ, ਪ੍ਰਸ਼ਾਸਨ ਨੇ ਪੰਜਾਬ-ਹਰਿਆਣਾ ਸਰਹੱਦ ਕੀਤੀ ਸੀਲ, ਪੁਲਿਸ ਦੇ ਨਾਲ ਅਰਧ ਸੈਨਿਕ ਫੋਰਸ ਵੀ ਕੀਤੀ ਤਾਇਨਾਤ


ਵੀਓਪੀ ਬਿਊਰੋ, ਨੈਸ਼ਨਲ-ਕਿਸਾਨ ਜਥੇਬੰਦੀਆਂ ਦੇ ਦਿੱਲੀ ਵੱਲ ਮਾਰਚ ਨੂੰ ਲੈ ਕੇ ਹਰਿਆਣਾ ਵਿਚ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੇ ਸਖ਼ਤੀ ਵਧਾ ਦਿੱਤੀ ਹੈ। ਅੰਬਾਲਾ, ਸੋਨੀਪਤ ਤੇ ਝੱਜਰ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ, ਜਦਕਿ ਪੁਲਿਸ ਪ੍ਰਸ਼ਾਸਨ ਸਾਰੇ ਜ਼ਿਲ੍ਹਿਆਂ ‘ਚ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰ ਰਿਹਾ ਹੈ।

ਹਰਿਆਣਾ ਪੁਲਿਸ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੇਂਦਰੀ ਅਰਧ ਸੈਨਿਕ ਬਲਾਂ ਦੀਆਂ 50 ਕੰਪਨੀਆਂ ਤਾਇਨਾਤ ਕੀਤੀਆਂ ਹਨ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਿਸੇ ਨੂੰ ਵੀ ਅਮਨ-ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ।

ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਹਰਿਆਣਾ ਸਰਕਾਰ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਪੁਲਿਸ ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇ ਮਾਰ ਰਹੀ ਹੈ ਅਤੇ ਕਥਿਤ ਤੌਰ ’ਤੇ ਧਮਕੀਆਂ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ-ਹਰਿਆਣਾ ਸਰਹੱਦ ਨੂੰ ਕੌਮਾਂਤਰੀ ਸਰਹੱਦ ਵਾਂਗ ਸੀਲ ਕੀਤਾ ਜਾ ਰਿਹਾ ਹੈ।

ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਾਰੰਟੀ ਲਈ ਕਾਨੂੰਨ ਬਣਾਉਣ ਸਮੇਤ ਕਈ ਮੰਗਾਂ ਨੂੰ ਮੰਨਣ ਲਈ ਕੇਂਦਰ ‘ਤੇ ਦਬਾਅ ਬਣਾਉਣ ਲਈ 13 ਫਰਵਰੀ ਨੂੰ 200 ਤੋਂ ਵੱਧ ਕਿਸਾਨ ਯੂਨੀਅਨਾਂ ਵੱਲੋਂ ‘ਦਿੱਲੀ ਚਲੋ’ ਮਾਰਚ ਦਾ ਸੱਦਾ ਦਾ ਐਲਾਨ ਕੀਤਾ ਗਿਆ ਸੀ।

error: Content is protected !!