ਕਿਸਾਨਾਂ ਦੇ ਖਿਲਾਫ਼ ਹਰਿਆਣਾ ਸਰਕਾਰ ਨੇ ਉਗਲਿਆ ਜ਼ਹਿਰ, ਕਿਹਾ-ਟਰੈਕਟਰਾਂ ਨਾਲ ਹਥਿਆਰ ਬੰਨ੍ਹ ਕੇ ਲਿਜਾਂਦੇ ਨੇ, ਅਸੀਂ ਨਹੀਂ ਲੰਘਣ ਦੇਣੇ ਆਪਣੇ ਥਾਂ ਵਿੱਚ ਦੀ

ਕਿਸਾਨਾਂ ਦੇ ਖਿਲਾਫ਼ ਹਰਿਆਣਾ ਸਰਕਾਰ ਨੇ ਉਗਲਿਆ ਜ਼ਹਿਰ, ਕਿਹਾ-ਟਰੈਕਟਰਾਂ ਨਾਲ ਹਥਿਆਰ ਬੰਨ੍ਹ ਕੇ ਲਿਜਾਂਦੇ ਨੇ, ਅਸੀਂ ਨਹੀਂ ਲੰਘਣ ਦੇਣੇ ਆਪਣੇ ਥਾਂ ਵਿੱਚ ਦੀ

ਅੰਬਾਲਾ (ਵੀਓਪੀ ਬਿਊਰੋ) ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਕਿਸਾਨ ਜਥੇਬੰਦੀਆਂ 13 ਫਰਵਰੀ ਨੂੰ ਦਿੱਲੀ ਵੱਲ ਕਿਸਾਨਾਂ ਦੇ ਮਾਰਚ ਨੂੰ ਲੈ ਕੇ ਆਹਮੋ-ਸਾਹਮਣੇ ਹੋ ਗਈਆਂ ਹਨ। ਕਿਸਾਨ ਆਗੂਆਂ ਨੇ ਹਰਿਆਣਾ ਸਰਕਾਰ ਵੱਲੋਂ ਸਰਹੱਦ ’ਤੇ ਕੀਤੀ ਜਾ ਰਹੀ ਬੈਰੀਕੇਡਿੰਗ ਅਤੇ ਇੰਟਰਨੈੱਟ ਬੰਦ ਕਰਨ ’ਤੇ ਸਵਾਲ ਉਠਾਏ ਹਨ।

ਇਸ ਦੇ ਜਵਾਬ ‘ਚ ਸੀਐੱਮ ਮਨੋਹਰ ਨੇ ਕਿਹਾ ਕਿ ਜੇਕਰ ਕਿਸਾਨ ਟਰੈਕਟਰ ‘ਤੇ ਹਥਿਆਰ ਲੈ ਕੇ ਜਾਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਕਿਉਂ ਨਾ ਰੋਕੀਏ। ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ 13 ਫਰਵਰੀ ਤੱਕ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।


ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਿਸਾਨਾਂ ਦੇ 13 ਫਰਵਰੀ ਨੂੰ ਦਿੱਲੀ ਮਾਰਚ ਕਰਨ ਦੇ ਸੱਦੇ ਨੂੰ ਲੈ ਕੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਕਾਨੂੰਨ ਅਤੇ ਵਿਵਸਥਾ ਨੂੰ ਆਪਣੇ ਹੱਥਾਂ ‘ਚ ਲੈਂਦੇ ਹਨ ਤਾਂ ਅਜਿਹਾ ਬਿਲਕੁਲ ਵੀ ਨਹੀਂ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਇਸ ਨੂੰ ਰੋਕਣ ਲਈ ਕਿਸੇ ਵੀ ਕੀਮਤ ‘ਤੇ ਕਾਰਵਾਈ ਕਰੇਗੀ। ਸਰਕਾਰ ਕਿਸਾਨਾਂ ਦੇ ਹੱਕ ਵਿੱਚ ਕੰਮ ਕਰਨਾ ਚਾਹੁੰਦੀ ਹੈ, ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੀਆਂ ਤਿੰਨ ਕਿਸ਼ਤਾਂ ਦਿੱਤੀਆਂ ਗਈਆਂ ਹਨ।

error: Content is protected !!