ਸ਼੍ਰੀ ਰਾਮ ਲਲਾ ਦੇ ਦਰਸ਼ਨਾਂ ਲਈ ਅਰਵਿੰਦ ਕੇਜਰੀਵਾਲ ਦੇ ਨਾਲ ਅਯੁੱਧਿਆ ਜਾ ਰਹੇ ਨੇ ਮੁੱਖ ਮੰਤਰੀ ਭਗਵੰਤ ਮਾਨ

ਸ਼੍ਰੀ ਰਾਮ ਲਲਾ ਦੇ ਦਰਸ਼ਨਾਂ ਲਈ ਅਰਵਿੰਦ ਕੇਜਰੀਵਾਲ ਦੇ ਨਾਲ ਅਯੁੱਧਿਆ ਜਾ ਰਹੇ ਨੇ ਮੁੱਖ ਮੰਤਰੀ ਭਗਵੰਤ ਮਾਨ

 


ਨਵੀਂ ਦਿੱਲੀ (ਵੀਓਪੀ ਬਿਊਰੋ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਯਾਨੀ ਸੋਮਵਾਰ ਨੂੰ ਰਾਮ ਲਲਾ ਦੇ ਦਰਸ਼ਨਾਂ ਲਈ ਅਯੁੱਧਿਆ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਅਯੁੱਧਿਆ ਜਾਣਗੇ। ਸੀਐਮ ਅਰਵਿੰਦ ਕੇਜਰੀਵਾਲ ਆਪਣੇ ਪੂਰੇ ਪਰਿਵਾਰ ਨਾਲ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਅਯੁੱਧਿਆ ਸਥਿਤ ਰਾਮਲਲਾ ਮੰਦਰ ਦੇ ਦਰਸ਼ਨ ਕਰਨਗੇ।

ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੇ ਪਰਿਵਾਰ ਨਾਲ ਰਾਮ ਲਲਾ ਦੇ ਮੰਦਿਰ ਦੇ ਦਰਸ਼ਨ ਕਰਦੇ ਨਜ਼ਰ ਆਉਣਗੇ। ਸੀਐੱਮ ਕੇਜਰੀਵਾਲ ਆਪਣੇ ਮਾਤਾ-ਪਿਤਾ ਅਤੇ ਪਤਨੀ ਨਾਲ ਰਾਮਲਲਾ ਦੇ ਦਰਸ਼ਨ ਕਰਨਗੇ।

ਪਿਛਲੇ ਮਹੀਨੇ 22 ਜਨਵਰੀ ਨੂੰ ਅਯੁੱਧਿਆ ਦੇ ਰਾਮ ਮੰਦਿਰ ਵਿੱਚ ਰਾਮ ਲਲਾ ਦਾ ਪ੍ਰੋਗਰਾਮ ਹੋਇਆ ਸੀ। ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਵੀਵੀਆਈਪੀ ਲੋਕਾਂ ਨੇ ਸ਼ਿਰਕਤ ਕੀਤੀ ਸੀ।

error: Content is protected !!