Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
February
13
ਸ਼ੰਭੂ ਬਾਰਡਰ ਉਤੇ ਵਿਗੜੇ ਹਾਲਾਤ, ਬੈਰੀਕੇਡ ਤੋੜਨ ਦੀ ਕੋਸ਼ਿਸ਼ ਮਗਰੋਂ ਕਿਸਾਨਾਂ ਉਤੇ ਹੰਝੂ ਗੈਸ ਦੇ ਗੋਲਿਆਂ ਦਾ ਵਰ੍ਹਿਆ ਮੀਂਹ
Latest News
Punjab
ਸ਼ੰਭੂ ਬਾਰਡਰ ਉਤੇ ਵਿਗੜੇ ਹਾਲਾਤ, ਬੈਰੀਕੇਡ ਤੋੜਨ ਦੀ ਕੋਸ਼ਿਸ਼ ਮਗਰੋਂ ਕਿਸਾਨਾਂ ਉਤੇ ਹੰਝੂ ਗੈਸ ਦੇ ਗੋਲਿਆਂ ਦਾ ਵਰ੍ਹਿਆ ਮੀਂਹ
February 13, 2024
Voice of Punjab
ਸ਼ੰਭੂ ਬਾਰਡਰ ਉਤੇ ਵਿਗੜੇ ਹਾਲਾਤ, ਬੈਰੀਕੇਡ ਤੋੜਨ ਦੀ ਕੋਸ਼ਿਸ਼ ਮਗਰੋਂ ਕਿਸਾਨਾਂ ਉਤੇ ਹੰਝੂ ਗੈਸ ਦੇ ਗੋਲਿਆਂ ਦਾ ਵਰ੍ਹਿਆ ਮੀਂਹ
ਵੀਓਪੀ ਬਿਊਰੋ, ਨੈਸ਼ਨਲ-ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ‘ਤੇ ਦਾ ਸ਼ੰਭੂ ਬਾਰਡਰ ‘ਤੇ ਹੜ੍ਹ ਆ ਗਿਆ ਹੈ। ਕਿਸਾਨਾਂ ਵਲੋਂ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਹਰਿਆਣਾ ਪੁਲਸ ਵਲੋਂ ਹੰਝੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ। ਹੰਝੂ ਗੈਸ ਦੇ ਗੋਲੇ ਡਿੱਗਦੇ ਹੀ ਕਿਸਾਨ ਖੇਤਾਂ ਵੱਲ ਨੂੰ ਦੌੜ ਪਏ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸ਼ੰਭੂ ਬਾਰਡਰ ਕੋਲ ਵੀ ਕੁਝ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਗਿਆ। ਕਈ ਕਿਸਾਨਾਂ ਨੇ ਆਪਣੇ ਟਰੈਕਟਰ ਟਰਾਲੀਆਂ ਨਾਲ ਸਵੇਰੇ ਕਰੀਬ 10 ਵਜੇ ਫਤਿਹਗੜ੍ਹ ਸਾਹਿਬ ਤੋਂ ਮਾਰਚ ਸ਼ੁਰੂ ਕੀਤਾ ਅਤੇ ਸ਼ੰਭੂ ਬਾਰਡਰ ਦੇ ਰਸਤੇ ਦਿੱਲੀ ਵੱਲ ਵੱਧ ਰਹੇ ਹਨ।
ਫਤਿਹਗੜ੍ਹ ਸਾਹਿਬ ਅਤੇ ਸ਼ੰਭੂ ਸਰਹੱਦ ਵਿਚਾਲੇ ਦੂਰੀ ਲਗਭਗ 35-40 ਕਿਲੋਮੀਟਰ ਹੈ। ਕਿਸਾਨਾਂ ਦੇ ਟਰੈਕਟਰ ਟਰਾਲੀਆਂ ਦੇ ਕਾਫ਼ਲੇ ਨੂੰ ਰਾਸ਼ਟਰੀ ਰਾਜਮਾਰਗ ‘ਤੇ ਸ਼ੰਭੂ ਬਾਰਡਰ ਵੱਲ ਜਾਂਦੇ ਦੇਖਿਆ ਜਾ ਸਕਦਾ ਹੈ। ਟਰੈਕਟਰ ਟਰਾਲੀਆਂ ‘ਤੇ ਬਜ਼ੁਰਗ, ਨੌਜਵਾਨ ਅਤੇ ਔਰਤਾਂ ਬੈਠੀਆਂ ਨਜ਼ਰ ਆਈਆਂ। ਕਿਸਾਨਾਂ ਵਲੋਂ ਦਿੱਲੀ ਕੂਚ ਕਰਨ ਦਾ ਮਕਸਦ ਆਪਣੀਆਂ ਮੰਗਾਂ ਵਿਚ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ੇ ਮੁਆਫ਼ ਕਰਨ, ਪੁਲਸ ਵੱਲੋਂ ਦਰਜ ਕੀਤੇ ਕੇਸ ਵਾਪਸ ਲੈਣ, ਲਖੀਮਪੁਰੀ ਦੇ ਪੀੜਤਾਂ ਨੂੰ ਰਾਹਤ ਦੇਣ ਆਦਿ ਸ਼ਾਮਲ ਹਨ। ਕਿਸਾਨ ‘ਨਿਆਂ’, ਭੂਮੀ ਗ੍ਰਹਿਣ ਕਾਨੂੰਨ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਪਟਿਆਲਾ ਜ਼ਿਲ੍ਹੇ ਦੇ ਕਈ ਇਲਾਕਿਆਂ ਚ ਇੰਟਰਨੈਟ ਬੰਦ
ਪਟਿਆਲਾ : ਕਿਸਾਨਾਂ ਦੇ ਜੱਥੇ ਸ਼ੰਭੂ ਬਾਰਡਰ ਵੱਲ ਵੱਧ ਰਹੇ ਹਨ। ਪਟਿਆਲਾ ਦੇ ਮਹਿਮਦਪੁਰ ਮੰਡੀ ਤੋਂ ਕਿਸਾਨਾਂ ਦਾ ਵੱਡਾ ਜੱਥਾ ਬਾਈਪਾਸ ਤੋਂ ਹੁੰਦਾ ਹੋਇਆ ਸ਼ੰਭੂ ਵੱਲ ਤੁਰਿਆ ਹੈ। ਇਸੇ ਤਰ੍ਹਾਂ ਹੀ ਦੇਵੀਗੜ੍ਹ ਕੋਲ ਪਟਿਆਲਾ ਪਹੇਵਾ, ਧਰਮੇੜੀ ਵੱਲ ਪਟਿਆਲਾ ਚੀਕਾ ਤੇ ਪਾਤੜਾਂ ਖਨੌਰੀ ਬਾਰਡਰ ‘ਤੇ ਹਰਿਆਣਾ ਪੁਲਿਸ ਦਾ ਸਖ਼ਤ ਪਹਿਰਾ ਹੈ। ਬਾਰਡਰ ਨਾਲ ਲੱਗਦੇ ਇਨ੍ਹਾਂ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਹੋ ਚੁੱਕੀਆਂ ਹਨ। ਬੀਤੀ ਸ਼ਾਮ ਤੋਂ ਪਟਿਆਲਾ ਜ਼ਿਲ੍ਹੇ ਦੇ ਹਰਿਆਣਾ ਨਾਲ ਲੱਗਦੇ ਇਲਾਕਿਆਂ ਵਿਚ ਇੰਟਰਨੈੱਟ ਸੇਵਾ ਪ੍ਰਭਾਵਿਤ ਹੈ। ਕਿਸਾਨਾਂ ਦੇ ਕਾਫ਼ਲੇ ਮੁੱਖ ਸੜਕਾਂ ਦੇ ਨਾਲ ਲਿੰਕ ਰੋਡ ਤੋਂ ਵੀ ਹਰਿਆਣਾ ਬਾਰਡਰ ਵੱਲ ਵੱਧ ਰਹੇ ਹਨ। ਫਿਲਹਾਲ ਕੁਝ ਆਗੂ ਤੇ ਜੱਥੇ ਸ਼ੰਭੂ ਬਾਰਡਰ ਕੋਲ ਪੁੱਜੇ ਹਨ।
Post navigation
ਹੁਸ਼ਿਆਰਪੁਰ : ਨਾਬਾਲਿਗ ਨੇ ਸਟਾਰਟ ਕਰ ਦਿੱਤਾ ਟਰੈਕਟਰ, ਗੂੜ੍ਹੀ ਨੀਂਦਰੇ ਸੁੱਤੇ ਬੱਚੇ ਉਤੇ ਜਾ ਚੜ੍ਹਿਆ, ਮੌ.ਤ
ਸਾਬਕਾ ਵਿਧਾਇਕ ਦੇ ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਕਾਰ ਟਰੱਕ ਨਾਲ ਟਕਰਾਈ, ਸਖਤ ਮੁਸ਼ਕੱਤ ਮਗਰੋਂ ਕੱਢਿਆ ਗਿਆ ਨੁਕਸਾਨੀ ਕਾਰ ਨੂੰ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us