ਸਿੱਧੂ ਮੂਸੇਵਾਲਾ ਦੇ ਕਾਤਲਾਂ ਨੇ ਜੇਲ੍ਹ ‘ਚ ਦਿਖਾਈ ਬਦਮਾਸ਼ੀ, ਜੇਲ੍ਹ ਦੇ ਸਹਾਇਕ ਸੁਪਰਡੈਂਟ ਦਾ ਚਾੜਿਆ ਕੁਟਾਪਾ, ਬਿਨਾਂ ਕੱਪੜਿਆਂ ਤੋਂ ਦੌੜਾਇਆ

ਸਿੱਧੂ ਮੂਸੇਵਾਲਾ ਦੇ ਕਾਤਲਾਂ ਨੇ ਜੇਲ੍ਹ ‘ਚ ਦਿਖਾਈ ਬਦਮਾਸ਼ੀ, ਜੇਲ੍ਹ ਦੇ ਸਹਾਇਕ ਸੁਪਰਡੈਂਟ ਦਾ ਚਾੜਿਆ ਕੁਟਾਪਾ, ਬਿਨਾਂ ਕੱਪੜਿਆਂ ਤੋਂ ਦੌੜਾਇਆ

ਬਠਿੰਡਾ (ਵੀਓਪੀ ਬਿਊਰੋ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਨੇ ਆਪਣੇ ਤਿੰਨ ਹੋਰ ਸਾਥੀਆਂ ਨਾਲ ਮਿਲ ਕੇ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਪਾਲ ਸਿੰਘ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।

ਜੇਲ ਅਧਿਕਾਰੀ ਜਸਪਾਲ ਸਿੰਘ ਦੇ ਬਿਆਨਾਂ ‘ਤੇ ਥਾਣਾ ਕੈਂਟ ਦੀ ਪੁਲਿਸ ਨੇ ਦੋਸ਼ੀ ਦੀਪਕ ਕੁਮਾਰ ਉਰਫ ਟੀਨੂੰ, ਹਰਪ੍ਰੀਤ ਸਿੰਘ, ਰਵਿੰਦਰ ਸਿੰਘ, ਸਾਗਰ ਸਿੰਘ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਜੇਲ੍ਹ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਕਿ ਦੀਪਕ ਕੁਮਾਰ, ਹਰਪ੍ਰੀਤ ਸਿੰਘ, ਰਵਿੰਦਰ ਸਿੰਘ, ਸਾਗਰ ਸਿੰਘ ਕੇਂਦਰੀ ਜੇਲ੍ਹ ਵਿੱਚ ਬੰਦ ਹਨ। 11 ਫਰਵਰੀ ਨੂੰ ਇਨ੍ਹਾਂ ਸਾਰਿਆਂ ਨੇ ਮਿਲ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।

ਕੈਂਟ ਪੁਲਿਸ ਅਧਿਕਾਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ’ਤੇ ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: Content is protected !!