ਟਾਇਰ ਫਟਣ ਕਾਰਨ ਵਾਪਰਿਆ ਭਿਆਨਕ ਹਾਦਸਾ, ਬੇਕਾਬੂ ਕਾਰ ਕੰਧ ਵਿਚ ਵੱਜ ਪਲਟੀ, 6 ਦੋਸਤਾਂ ਵਿਚੋਂ 5 ਦੀ ਹੋਈ ਦਰਦ.ਨਾਕ ਮੌ.ਤ

ਟਾਇਰ ਫਟਣ ਕਾਰਨ ਵਾਪਰਿਆ ਭਿਆਨਕ ਹਾਦਸਾ, ਬੇਕਾਬੂ ਕਾਰ ਕੰਧ ਵਿਚ ਵੱਜ ਪਲਟੀ, 6 ਦੋਸਤਾਂ ਵਿਚੋਂ 5 ਦੀ ਹੋਈ ਦਰਦ.ਨਾਕ ਮੌ.ਤ


ਵੀਓਪੀ ਬਿਊਰੋ, ਫ਼ਿਰੋਜ਼ਪੁਰ-ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮੱਖੂ ਨੇੜੇ ਬੀਤੀ ਸ਼ਾਮ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ 5 ਨੌਜਵਾਨਾਂ ਦੀ ਮੌਤ ਹੋ ਗਈ ਹੈ। ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ ਹੈ।


ਦਸਿਆ ਜਾ ਰਿਹਾ ਕਿ ਸਵਿਫਟ ਕਾਰ ਟਾਇਰ ਫਟਣ ਕਾਰਨ ਬੇਕਾਬੂ ਹੋ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ੀਰਾ ਤੋਂ ਸਵਿਫਟ ਕਾਰ (ਪੀਬੀ 29 ਐਕਸ 3133) ਮੱਖੂ ਵੱਲ ਜਾ ਰਹੀ ਸੀ, ਜਿਸ ਵਿਚ 6 ਨੌਜਵਾਨ ਸਨ। ਇਸੇ ਦੌਰਾਨ ਕਾਰ ਬੇਕਾਬੂ ਹੋ ਕੇ ਨੈਸ਼ਨਲ ਹਾਈਵੇ 54 ’ਤੇ ਪਿੰਡ ਖੰਡੂਰ ਨੇੜੇ ਕਰਾਊਨ ਕੈਸਲ ਮੈਰਿਜ ਪੈਲੇਸ ਦੀ ਕੰਧ ਨਾਲ ਟਕਰਾ ਕੇ ਪਲਟ ਗਈ। ਇਸ ‘ਚ ਪੰਜ ਨੌਜਵਾਨਾਂ ਦੀ ਹੀ ਮੌ.ਤ ਹੋ ਗਈ, ਜਦਕਿ ਇਕ ਨੂੰ ਗੰਭੀਰ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

error: Content is protected !!