ਦਿੱਲੀ ‘ਚ ਪੇਂਟ ਦੇ ਕੈਮੀਕਲ ਫੈਕਟਰੀ ਨੂੰ ਭਿਆਨਕ ਅੱਗ ਲੱਗਣ ਕਾਰਨ 11 ਲੋਕਾਂ ਦੀ ਮੌ’ਤ

ਦਿੱਲੀ ‘ਚ ਪੇਂਟ ਦੇ ਕੈਮੀਕਲ ਫੈਕਟਰੀ ਨੂੰ ਭਿਆਨਕ ਅੱਗ ਲੱਗਣ ਕਾਰਨ 11 ਲੋਕਾਂ ਦੀ ਮੌ’ਤ

ਨਵੀਂ ਦਿੱਲੀ (ਵੀਓਪੀ ਬਿਊਰੋ): ਉੱਤਰੀ ਦਿੱਲੀ ਦੇ ਅਲੀਪੁਰ ਦੇ ਦਿਆਲਪੁਰ ਬਾਜ਼ਾਰ ਵਿੱਚ ਵੀਰਵਾਰ ਸ਼ਾਮ ਨੂੰ ਇੱਕ ਪੇਂਟ ਅਤੇ ਕੈਮੀਕਲ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ ਘੱਟੋ ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ।

 

ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਅਧਿਕਾਰੀ ਨੇ ਦੱਸਿਆ, “ਸਾਰੇ ਜ਼ਖ਼ਮੀਆਂ ਨੂੰ ਨੇੜਲੇ ਰਾਜਾ ਹਰੀਸ਼ਚੰਦਰ ਹਸਪਤਾਲ ਲਿਜਾਇਆ ਗਿਆ ਹੈ।” ਅੱਗ ਵੀਰਵਾਰ ਸ਼ਾਮ 5.25 ਵਜੇ ਲੱਗੀ ਅਤੇ ਕਰੀਬ 22 ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ। ਅਧਿਕਾਰੀ ਨੇ ਦੱਸਿਆ ਕਿ ਰਾਤ ਕਰੀਬ 9 ਵਜੇ ਅੱਗ ‘ਤੇ ਕਾਬੂ ਪਾਇਆ ਗਿਆ। ਇਸ ਤੋਂ ਇਲਾਵਾ ਦੋ ਮੋਟਰਸਾਈਕਲ, ਦੋ ਕਾਰਾਂ ਅਤੇ ਇੱਕ ਮਿੰਨੀ ਟਰੱਕ ਨੂੰ ਵੀ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਫਿਲਹਾਲ ਘਟਨਾ ਵਾਲੀ ਥਾਂ ‘ਤੇ ਤਲਾਸ਼ੀ ਮੁਹਿੰਮ ਜਾਰੀ ਹੈ।

ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਲੀਪੁਰ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਮੁੱਖ ਮੰਤਰੀ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਮ੍ਰਿਤਕਾਂ ਦੇ ਵਾਰਸਾਂ ਨੂੰ 10 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 2 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਨੂੰ 20 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਨੁਕਸਾਨ ਲਈ ਮੁਆਵਜ਼ੇ ਦਾ ਮੁਲਾਂਕਣ ਨੀਤੀ ਦੇ ਅਨੁਸਾਰ ਕੀਤਾ ਜਾਵੇਗਾ।

error: Content is protected !!