ਸ਼ੰਭੂ ਬਾਰਡਰ ਉਤੇ ਕਿਸਾਨ ਦੀ ਹੋਈ ਮੌ.ਤ, ਬਟਾਲਾ ਦੇ ਪਿੰਡ ਚਾਚੋਕੀ ਦਾ ਸੀ ਰਹਿਣ ਵਾਲਾ

ਸ਼ੰਭੂ ਬਾਰਡਰ ਉਤੇ ਕਿਸਾਨ ਦੀ ਹੋਈ ਮੌ.ਤ, ਬਟਾਲਾ ਦੇ ਪਿੰਡ ਚਾਚੋਕੀ ਦਾ ਸੀ ਰਹਿਣ ਵਾਲਾ


ਵੀਓਪੀ ਬਿਊਰੋ, ਨੈਸ਼ਨਲ-ਕਿਸਾਨ ਫਿਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਉਤੇ ਹਨ। ਉਨ੍ਹਾਂ ਵੱਲੋਂ ਕੇਂਦਰ ਖਿਲਾਫ ਆਪਣੀਆਂ ਜਾਇਜ਼ ਮੰਗਾਂ ਨੂੰ ਮੰਨਵਾਉਣ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸ਼ੰਭੂ ਬਾਰਡਰ ਉਤੇ ਕਿਸਾਨਾਂ ਤੇ ਹਰਿਆਣਾ ਪੁਲਿਸ ਵਿਚਾਲੇ ਸੰਘਰਸ਼ ਚਲ ਰਿਹਾ ਹੈ, ਜਿਥੋਂ ਉਹ ਦਿੱਲੀ ਵੱਲ ਕੂਚ ਕਰ ਰਹੇ ਹਨ। ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਉਤੇ ਹੰਝੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ ਜਿਸ ਵਿਚ ਕਈ ਕਿਸਾਨ ਜ਼ਖਮੀ ਹੋ ਗਏ ਰਹੇ ਹਨ।


ਇਸੇ ਦਰਮਿਆਨ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਕਿ ਸੰਭੂ ਬਾਰਡਰ ਉਤੇ ਪਿਛਲੇ ਕਾਫੀ ਦਿਨਾਂ ਤੋਂ ਤਬੀਅਤ ਖਰਾਬ ਹੋਣ ਇਕ ਕਿਸਾਨ ਦੀ ਮੌ.ਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਗਿਆਨ ਸਿੰਘ ਵਜੋਂ ਹੋਈ ਹੈ ਤੇ ਉਹ ਬੀਤੀ 11 ਫਰਵਰੀ ਨੂੰ ਦਿੱਲੀ ਕੂਚ ਲਈ ਰਵਾਨਾ ਹੋਇਆ ਸੀ। ਮ੍ਰਿਤਕ ਕਿਸਾਨ ਬਟਾਲਾ ਦੇ ਪਿੰਡ ਚਾਚੋਕੀ ਦਾ ਰਹਿਣ ਵਾਲਾ ਸੀ। ਉਨ੍ਹਾਂ ਦੀ 78 ਸਾਲ ਦੀ ਉਮਰ ਸੀ। ਅੰਦੋਲਨ ਦੌਰਾਨ ਉਹ ਆਪਣਿਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ। ਕਿਸਾਨ ਗਿਆਨ ਸਿੰਘ ਦੀ ਮੌ.ਤ ਦਾ ਪਤਾ ਜਦੋਂ ਪਰਿਵਾਰ ਨੂੰ ਲੱਗਾ ਤਾਂ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

error: Content is protected !!