ਗੁਰੂਘਰ ਤੋਂ ਪਰਤ ਰਿਹਾ ਸੀ ਪਰਿਵਾਰ, ਬਾਈਕ ਨੂੰ ਕਾਰ ਨੇ ਮਾਰੀ ਟੱਕਰ, ਪਿਓ-ਪੁੱਤ ਦੀ ਹੋਈ ਦਰਦਨਾਕ ਮੌ.ਤ

ਗੁਰੂਘਰ ਤੋਂ ਪਰਤ ਰਿਹਾ ਸੀ ਪਰਿਵਾਰ, ਬਾਈਕ ਨੂੰ ਕਾਰ ਨੇ ਮਾਰੀ ਟੱਕਰ, ਪਿਓ-ਪੁੱਤ ਦੀ ਹੋਈ ਦਰਦਨਾਕ ਮੌ.ਤ


ਵੀਓਪੀ ਬਿਊਰੋ, ਝਬਾਲ : ਤਰਨਤਾਰਨ ਜ਼ਿਲ੍ਹੇ ਦੇ ਕਸਬੇ ਝਬਾਲ ਦੇ ਅਟਾਰੀ ਰੋਡ ’ਤੇ ਗੰਡੀਵਿੰਡ ਮੋੜ ਦੇ ਕੋਲ ਮੋਟਰਸਾਈਕਲ ਅਤੇ ਕਾਰ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਪਿਓ-ਪੁੱਤ ਦੀ ਮੌ.ਤ ਹੋ ਗਈ ਜਦਕਿ ਦੋ ਛੋਟੀਆਂ ਬੱਚੀਆਂ ਜੋ ਮੋਟਰਸਾਈਕਲ ’ਤੇ ਨਾਲ ਬੈਠੀਆਂ ਸਨ, ਗੰਭੀਰ ਜ਼ਖ਼ਮੀ ਹੋ ਗਈਆਂ। ਜ਼ਖ਼ਮੀ ਬੱਚੀਆਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।


ਮਿਲੀ ਜਾਣਕਾਰੀ ਅਨੁਸਾਰ ਬਲਦੇਵ ਸਿੰਘ ਪੁੱਤਰ ਮਹਿੰਗਾ ਸਿੰਘ ਅਤੇ ਉਸ ਦਾ ਲੜਕਾ ਮਨਜੀਤ ਸਿੰਘ ਆਪਣੀਆਂ ਦੋ ਛੋਟੀਆਂ ਬੱਚੀਆਂ ਗੁਰਲੀਨ ਕੌਰ ਅਤੇ ਗੁਰਕੀਰਤ ਕੌਰ ਵਾਸੀ ਪੰਡੋਰੀ ਗੋਲਾ ਨਾਲ ਮੋਟਰਸਾਈਕਲ ’ਤੇ ਗੁਰਦੁਆਰਾ ਭਗਤ ਜੱਲਣ ਦਾਸ ਜੀ ਵਿਖੇ ਮੱਥਾ ਟੇਕ ਕੇ ਰਾਤ ਨੂੰ ਵਾਪਸ ਆ ਰਹੇ ਸੀ। ਜਦੋਂ ਉਹ ਮੋੜ ਗੰਡੀਵਿੰਡ ਨੇੜੇ ਪਹੁੰਚੇ ਤਾਂ ਇਕ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਬਲਦੇਵ ਸਿੰਘ ਦੀ ਮੌਕੇ ’ਤੇ ਮੌ.ਤ ਹੋ ਗਈ ਤੇ ਉਸ ਦਾ ਲੜਕੇ ਮਨਜੀਤ ਸਿੰਘ ਨੂੰ ਅੰਮ੍ਰਿਤਸਰ ਦੇ ਹਸਪਤਾਲ ਇਲਾਜ ਲਈ ਲਿਜਾਇਆ ਗਿਆ ਜਿਥੇ ਉਸ ਦੀ ਵੀ ਮੌ.ਤ ਹੋ ਗਈ। ਜਦੋਂ ਕਿ ਮੋਟਰਸਾਈਕਲ ’ਤੇ ਨਾਲ ਬੈਠੀਆਂ ਗੁਰਲੀਨ ਕੌਰ ਅਤੇ ਗੁਰਕੀਰਤ ਕੌਰ ਗੰਭੀਰ ਜ਼ਖ਼ਮੀ ਹੋ ਗਈਆਂ।

ਬੱਚੀਆਂ ਨੂੰ ਗੰਭੀਰ ਹਾਲਤ ’ਚ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾ.ਸ਼ਾਂ ਕਬਜ਼ੇ ਵਿਚ ਲੈ ਲਈਆਂ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾਗ੍ਰਸਤ ਵਾਹਨ ਵੀ ਕਬਜ਼ੇ ਵਿਚ ਲੈ ਲਏ ਗਏ ਹਨ ਤੇ ਅਗਲੀ ਕਾਰਵਾਈ ਜਾਰੀ ਹੈ।

error: Content is protected !!