ਕਿਸਾਨੀ ਸੰਘਰਸ਼ ਦੌਰਾਨ ਵੱਡੀ ਘਟਨਾ, ਹੋਮਗਾਰਡ ਜਵਾਨ ਕੁਚਲਿਆ, ਮੌ.ਤ

ਕਿਸਾਨੀ ਸੰਘਰਸ਼ ਦੌਰਾਨ ਵੱਡੀ ਘਟਨਾ, ਹੋਮਗਾਰਡ ਜਵਾਨ ਕੁਚਲਿਆ, ਮੌ.ਤ

ਵੀਓਪੀ ਬਿਊਰੋ, ਸ੍ਰੀ ਮੁਕਤਸਰ ਸਾਹਿਬ : ਕਿਸਾਨੀ ਸੰਘਰਸ਼ ਦੌਰਾਨ ਵੱਡੀ ਘਟਨਾ ਵਾਪਰ ਗਈ। ਦਿੱਲੀ-ਫਾਜ਼ਿਲਕਾ ਨੈਸ਼ਨਲ ਹਾਈਵੇ ਟੋਲ ਪਲਾਜ਼ਾ ‘ਤੇ ਕਿਸਾਨਾਂ ਵੱਲੋਂ ਕੀਤੇ ਗਏ ਧਰਨੇ ਦੌਰਾਨ ਡਿਊਟੀ ‘ਤੇ ਮੌਜੂਦ ਹੋਮਗਾਰਡ ਜਵਾਨ ਨੂੰ ਤੇਜ਼ ਰਫਤਾਰ ਕਾਰ ਨੇ ਕੁਚਲ ਦਿੱਤਾ। ਹਾਦਸੇ ‘ਚ ਹੋਮਗਾਰਡ ਜਵਾਨ ਦੀ ਮੌਕੇ ‘ਤੇ ਹੀ ਦਰਦ.ਨਾਕ ਮੌ.ਤ ਹੋ ਗਈ। ਘਟਨਾ ਐਤਵਾਰ ਦੇਰ ਸ਼ਾਮ ਦੀ ਹੈ। ਮ੍ਰਿਤਕ ਦੀ ਪਛਾਣ ਚਰਨਜੀਤ ਸਿੰਘ ਵਜੋਂ ਹੋਈ ਹੈ। ਦੂਜੇ ਪਾਸੇ ਘਟਨਾ ਤੋਂ ਬਾਅਦ ਡਰਾਈਵਰ ਕਾਰ ਉਥੇ ਹੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।

ਜਾਣਕਾਰੀ ਮੁਤਾਬਕ ਸੰਯੁਕਤ ਕਿਸਾਨ ਮੋਰਚਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਦਿਨਾਂ ਤੋਂ ਦਿੱਲੀ-ਫਾਜ਼ਿਲਕਾ ਹਾਈਵੇ ‘ਤੇ ਸਥਿਤ ਟੋਲ ਪਲਾਜ਼ਾ ‘ਤੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਕਾਰਨ ਵਾਹਨਾਂ ਨੂੰ ਟੋਲ ਫਰੀ ਤੋਂ ਲੰਘਣਾ ਪੈ ਰਿਹਾ ਹੈ। ਧਰਨੇ ਵਾਲੀ ਥਾਂ ’ਤੇ ਹੋਮ ਗਾਰਡ ਜਵਾਨ ਚਰਨਜੀਤ ਸਿੰਘ ਨੂੰ ਲੰਬੀ ਥਾਣੇ ਦੀ ਪੁਲਿਸ ਨੇ ਆਵਾਜਾਈ ਨੂੰ ਚਾਲੂ ਰੱਖਣ ਲਈ ਚੌਕੀ ’ਤੇ ਤਾਇਨਾਤ ਰੱਖਿਆ ਹੋਇਆ ਸੀ।ਐਤਵਾਰ ਦੇਰ ਸ਼ਾਮ ਇੱਕ ਤੇਜ਼ ਰਫ਼ਤਾਰ ਕਾਰ ਨੇ ਆ ਕੇ ਡਿਊਟੀ ’ਤੇ ਜਾ ਰਹੇ ਚਰਨਜੀਤ ਸਿੰਘ ਨੂੰ ਕੁਚਲ ਦਿੱਤਾ। ਹਾਦਸਾ ਇੰਨਾ ਦਰਦਨਾਕ ਸੀ ਕਿ ਉਸ ਦੀ ਮੌਕੇ ‘ਤੇ ਹੀ ਮੌ.ਤ ਹੋ ਗਈ। ਥਾਣਾ ਲੰਬੀ ਦੀ ਪੁਲਿਸ ਨੇ ਲਾ.ਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮਲੋਟ ‘ਚ ਰਖਵਾਇਆ ਹੈ। ਕਾਰ ਛੱਡ ਕੇ ਭੱਜਣ ਵਾਲੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।

error: Content is protected !!