ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ‘ਚ ਕੀਤਾ ਜਾਵੇ ਤਬਦੀਲ, ਪਰਿਵਾਰ ਨੇ ਡੀਸੀ ਘਣਸ਼ਿਆਮ ਥੋਰੀ ਨਾਲ ਮੁਲਾਕਾਤ ਕਰ ਰੱਖੀ ਮੰਗ
ਵੀਓਪੀ ਬਿਊਰੋ, ਅੰਮ੍ਰਿਤਸਰ : ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ। ਇਹ ਸ਼ਬਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਮੰਗਲਵਾਰ ਬਾਅਦ ਦੁਪਹਿਰ ਡੀਸੀ ਘਣਸ਼ਿਆਮ ਥੋਰੀ ਦੀ ਰਿਹਾਇਸ਼ ਦੇ ਬਾਹਰ ਕਹੇ। ਇਸ ਦੌਰਾਨ ਪਰਿਵਾਰ ਨੇ ਡੀਸੀ ਘਣਸ਼ਾਮ ਥੋਰੀ ਨੂੰ ਮੰਗ ਪੱਤਰ ਦਿੱਤਾ ਅਤੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਵੀ ਕੀਤੀ।
ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਉਹ ਸਰਕਾਰ ਅਤੇ ਪ੍ਰਸ਼ਾਸਨ ਨੂੰ ਇੱਕ ਦਿਨ ਦਾ ਸਮਾਂ ਦੇ ਰਹੇ ਹਨ। ਜੇਕਰ ਸਰਕਾਰ ਨੇ ਉਸ ਦੀ ਬਿਲਕੁਲ ਵੀ ਗੱਲ ਨਾ ਸੁਣੀ ਤਾਂ ਉਹ ਆਪਣੇ ਪੁੱਤਰ ਅਤੇ ਸਾਥੀਆਂ ਨੂੰ ਲੈ ਕੇ ਇੱਥੇ ਪੰਜਾਬ ਵਿੱਚ ਭੁੱਖ ਹੜਤਾਲ ਕਰਨਗੇ।
ਰਈਆ ਵਾਸੀ ਤਰਸੇਮ ਸਿੰਘ (ਮੁਲਜ਼ਮ ਅੰਮ੍ਰਿਤਪਾਲ ਸਿੰਘ ਦੇ ਪਿਤਾ) ਨੇ ਦੱਸਿਆ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਉਸ ਦੇ ਪੁੱਤਰ ਦੀ ਬੈਰਕ ਵਿੱਚ ਜਾਸੂਸੀ ਕੈਮਰੇ ਬਰਾਮਦ ਹੋਏ ਹਨ। ਸਪੱਸ਼ਟ ਹੈ ਕਿ ਸਰਕਾਰ ਨੇ ਪਹਿਲਾਂ ਉਸ ‘ਤੇ ਐਨਐਸਏ ਲਗਾਇਆ ਅਤੇ ਉਸ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ। ਹੁਣ ਉਸ ਘਟਨਾ ਨੂੰ ਇਕ ਸਾਲ ਬੀਤ ਚੁੱਕਾ ਹੈ ਅਤੇ ਉਸ ਦੇ ਲੜਕੇ ‘ਤੇ ਹੋਰ ਕੇਸ ਦਰਜ ਹਨ ਅਤੇ ਜ਼ਮਾਨਤ ਆਦਿ ਵੀ ਹਨ।
ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ, ਗੁਰਮੀਤ ਸਿੰਘ, ਪੱਪਲਪ੍ਰੀਤ ਸਿੰਘ, ਕੁਲਵੰਤ ਸਿੰਘ, ਚਾਚਾ ਹਰਜੀਤ ਸਿੰਘ, ਬਸੰਤ ਸਿੰਘ, ਭਗਵੰਤ ਸਿੰਘ ਉਰਫ ਪ੍ਰਧਾਨ ਬਾਜੇਕੇ, ਸਰਬਜੀਤ ਸਿੰਘ ਕਲਸੀ, ਗੁਰਿੰਦਰ ਪਾਲ ਸਿੰਘ ਅਤੇ ਸਰਬਜੀਤ ਸਿੰਘ ਨੂੰ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਗ੍ਰਿਫ.ਤਾਰ ਕੀਤਾ ਹੈ ਅਤੇ ਨੂੰ ਇੱਕ ਸਾਲ ਪਹਿਲਾਂ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ।