Skip to content
Monday, December 23, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
February
20
ਕਦੇ ਰਹੇ ਕੱਟੜ ਵਿਰੋਧੀ, ਹੁਣ ਅਕਾਲੀ ਦਲ ਨਾਲ ਸਾਂਝ ਪਾਉਣ ਦੇ ਹੱਕ ਵਿਚ ਨੇ ਕੈਪਟਨ ਅਮਰਿੰਦਰ ਸਿੰਘ, ਕਿਹਾ-ਜੇ ਇਕ ਹੋ ਜਾਈਏ ਤਾਂ ਕੋਈ ਹਰਾ ਨ੍ਹੀਂ ਸਕਦਾ
Latest News
Politics
Punjab
ਕਦੇ ਰਹੇ ਕੱਟੜ ਵਿਰੋਧੀ, ਹੁਣ ਅਕਾਲੀ ਦਲ ਨਾਲ ਸਾਂਝ ਪਾਉਣ ਦੇ ਹੱਕ ਵਿਚ ਨੇ ਕੈਪਟਨ ਅਮਰਿੰਦਰ ਸਿੰਘ, ਕਿਹਾ-ਜੇ ਇਕ ਹੋ ਜਾਈਏ ਤਾਂ ਕੋਈ ਹਰਾ ਨ੍ਹੀਂ ਸਕਦਾ
February 20, 2024
Voice of Punjab
ਕਦੇ ਰਹੇ ਕੱਟੜ ਵਿਰੋਧੀ, ਹੁਣ ਅਕਾਲੀ ਦਲ ਨਾਲ ਸਾਂਝ ਪਾਉਣ ਦੇ ਹੱਕ ਵਿਚ ਨੇ ਕੈਪਟਨ ਅਮਰਿੰਦਰ ਸਿੰਘ, ਕਿਹਾ-ਜੇ ਇਕ ਹੋ ਜਾਈਏ ਤਾਂ ਕੋਈ ਹਰਾ ਨ੍ਹੀਂ ਸਕਦਾ
ਵੀਓਪੀ ਬਿਊਰੋ, ਨੈਸ਼ਨਲ-ਕਾਂਗਰਸ ਪਾਰਟੀ ਵਿਚ ਰਹਿੰਦਿਆਂ ਅਕਾਲੀ ਦਲ ਦੇ ਕੱਟੜ ਵਿਰੋਧੀ ਰਹੇ ਕੈਪਟਨ ਅਮਰਿੰਦਰ ਸਿੰਘ ਹੁਣ ਭਾਜਪਾ ਵਿਚ ਸ਼ਾਮਲ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨਾਲ ਸਾਂਝ ਪਾਉਣੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦੇ ਹੱਕ ਵਿਚ ਹਨ।
ਉਧਰ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ ’ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ।
ਇਸ ਤੋਂ ਪਹਿਲਾਂ, ਅਮਰਿੰਦਰ ਸਿੰਘ ਨੇ ਪੰਜਾਬ ਵਿਚ ਅਕਾਲੀ ਦਲ ਨਾਲ ਭਾਜਪਾ ਦੇ ਗੱਠਜੋੜ ਬਾਰੇ ਵੱਡਾ ਬਿਆਨ ਦਿੱਤਾ। ਉਨ੍ਹਾਂ ਆਖਿਆ ਹੈ ਕਿ ਉਹ ਇਸ ਗਠਜੋੜ ਦੇ ਹੱਕ ਵਿਚ ਹਨ। ਉਨ੍ਹਾਂ ਇਥੋਂ ਤੱਕ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸੇ ਦੇ ਹੱਕ ਵਿਚ ਹਨ। ਉਨ੍ਹਾਂ ਆਖਿਆ ਕਿ ਅਸੀਂ ਖੁੱਲ੍ਹੇ ਹੱਥਾਂ ਨਾਲ ਗੱਠਜੋੜ ਨੂੰ ਸਿਰੇ ਚਾੜ੍ਹਨ ਦੀਆਂ ਕੋਸ਼ਿਸ਼ਾਂ ਕਰਾਂਗੇ। ਸੀਟਾਂ ਦੀ ਵੰਡ ਸਮੇਤ ਹੋਰ ਗੱਲਬਾਤ ਹਾਈਕਮਾਨ ਨੇ ਕਰਨੀ ਹੈ। ਉਨ੍ਹਾਂ ਨੂੰ ਪੂਰੀ ਆਸ ਹੈ ਕਿ
ਇਹ ਸਭ ਹੋਵੇਗਾ। ਜੇਕਰ ਭਾਜਪਾ ਤੇ ਅਕਾਲੀ ਦਲ ਇਕੱਠੇ ਹੋ ਜਾਣ ਤਾਂ ਸਾਨੂੰ ਕੋਈ ਵੀ ਹਰਾ ਨਹੀਂ ਸਕਦਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਆਖਿਆ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਬਾਰੇ ਆਪਣੇ ਪਹਿਲੇ ਸਟੈਂਟ ਉਤੇ ਕਾਇਮ ਹਨ। ਉਹ ਹੁਣ ਭਾਵੇਂ ਭਾਜਪਾ ਵਿਚ ਹਨ ਪਰ ਉਹ ਕਿਸਾਨਾਂ ਬਾਰੇ ਅੱਜ ਵੀ ਆਪਣੇ ਪਹਿਲੇ ਸਟੈਂਡ ਉਤੇ ਹਨ। ਉਨ੍ਹਾਂ ਆਖਿਆ ਕਿ ਕਿਸਾਨਾਂ ਨੂੰ ਪੂਰਾ ਹੱਕ ਹੈ ਕਿ ਉਹ ਦਿੱਲੀ ਵਿਚ ਜਾ ਕੇ ਸ਼ਾਂਤਮਈ ਤਰੀਕੇ ਨਾਲ ਆਪਣਾ ਪੱਖ ਰੱਖ ਸਕਣ। ਉਨ੍ਹਾਂ ਆਖਿਆ ਕਿ ਸਰਕਾਰ ਦੀ ਕਿਸਾਨਾਂ ਨਾਲ ਗੱਲ ਚੱਲ ਰਹੀ ਹੈ। ਮੀਟਿੰਗਾਂ ਦਾ ਦੌਰ ਜਾਰੀ ਹੈ ਅਤੇ ਮਸਲੇ ਦਾ ਹੱਲ ਕਰ ਲਿਆ ਜਾਵੇਗਾ।
Post navigation
ਸ਼ਹਿਰ ‘ਚ ਥਾਂ-ਥਾਂ ਲੱਗੇ ਕਾਂਗਰਸੀ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਵਾਲੇ ਪੋਸਟਰ, ਫੈਲੀ ਦਹਿਸ਼ਤ
ਵਿਆਹ ਮਗਰੋਂ ਪਤੀ ਨੇ 2 ਸਾਲ ਤਕ ਨਹੀਂ ਬਣਾਏ ਸਰੀਰਕ ਸਬੰਧ, ਸਹੁਰੇ ਨੇ ਵੀ ਨਾ ਕੱਢਿਆ ਕੋਈ ਹੱਲ, ਮਹਿਲਾ ਪੁੱਜੀ ਥਾਣੇ ਛੇ ਜਣਿਆਂ ਉਤੇ ਕਰਵਾ’ਤਾ ਪਰਚਾ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us