ਤਰਸੇਮ ਜੱਸੜ ਤੋਂ ਬਾਅਦ ਹੁਣ ਸ਼ੁਭਮਨ ਗਿੱਲ ਕਰੇਗਾ ਨੌਜਵਾਨਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ, ਬਣੇ ‘ਸਟੇਟ ਆਇਕਨ’

ਤਰਸੇਮ ਜੱਸੜ ਤੋਂ ਬਾਅਦ ਹੁਣ ਸ਼ੁਭਮਨ ਗਿੱਲ ਕਰੇਗਾ ਨੌਜਵਾਨਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ

ਜਲੰਧਰ/ਚੰਡੀਗੜ੍ਹ (ਵੀਓਪੀ ਬਿਊਰੋ) ਇਲੈਕਸ਼ਨ ਕਮਿਸ਼ਨ ਪੰਜਾਬ ਨੇ ਨੌਜਵਾਨ ਪੀੜੀ ਨੂੰ ਵੋਟਿੰਗ ਲਈ ਜਾਗਰੂਕ ਕਰਨ ਲਈ ਨਵਾਂ ਤਰੀਕਾ ਅਪਣਾਇਆ ਹੈ ਅਤੇ ਨੌਜਵਾਨ ਪੀੜੀ ਦੇ ਚਹੇਤਿਆਂ ਨੂੰ ਚਿਹਰਾ ਬਣਾ ਕੇ ਪੇਸ਼ ਕੀਤਾ ਹੈ। ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ‘ਸਟੇਟ ਆਈਕਨ’ ਬਣਾਇਆ ਹੈ।

ਇਸ ਸਬੰਧੀ ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਪੰਜਾਬੀ ਸ਼ੁਭਮਨ ਗਿੱਲ ਕ੍ਰਿਕਟ ਪ੍ਰੇਮੀਆਂ ਖਾਸ ਕਰਕੇ ਨੌਜਵਾਨਾਂ ਵਿੱਚ ਬਹੁਤ ਹਰਮਨ ਪਿਆਰੇ ਹਨ। ਨਾਲ ਹੀ, ਇਹ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਦੌਰਾਨ 70 ਪ੍ਰਤੀਸ਼ਤ ਤੋਂ ਵੱਧ ਵੋਟਾਂ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ।

ਉਨ੍ਹਾਂ ਨੇ ਕਿਹਾ ਕਿ ਸ਼ੁਭਮਨ ਗਿੱਲ ਰਾਹੀਂ ਵੋਟਰ ਜਾਗਰੂਕਤਾ ਲਈ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ ‘ਇਸ ਵਾਰ 70 ਫੀਸਦ ਨੂੰ ਪਾਰ ਕਰਨ’ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਤਰਸੇਮ ਜੱਸੜ ਵੀ ‘ਸਟੇਟ ਆਈਕਨ’ ਬਣ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਖੇਤਰਾਂ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਰਾਹੀਂ ਅਪੀਲਾਂ ਕਰਕੇ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।

error: Content is protected !!