ਕਰ ਲਓ ਘਿਓ ਨੂੰ ਭਾਂਡਾ… ਆਂਧਰਾ ਪ੍ਰਦੇਸ਼ ‘ਚ ਚੋਣ ਪ੍ਰਚਾਰ ਲਈ ਸਿਆਸੀ ਪਾਰਟੀਆਂ ਵੰਡ ਰਹੀਆਂ ਨਿ.ਰੋ.ਧ

ਕਰ ਲਓ ਘਿਓ ਨੂੰ ਭਾਂਡਾ… ਆਂਧਰਾ ਪ੍ਰਦੇਸ਼ ‘ਚ ਚੋਣ ਪ੍ਰਚਾਰ ਲਈ ਸਿਆਸੀ ਪਾਰਟੀਆਂ ਵੰਡ ਰਹੀਆਂ ਨਿ.ਰੋ.ਧ

ਆਂਧਰਾ ਪ੍ਰਦੇਸ਼ (ਵੀਓਪੀ ਬਿਊਰੋ) – ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਵੋਟਰਾਂ ਨੂੰ ਲੁਭਾਉਣ ਲਈ ਕਈ ਤਰ੍ਹਾਂ ਦੀਆਂ ਚੀਜ਼ਾਂ ਵੰਡੀਆਂ ਜਾਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਕਈ ਵਾਰ ਇਸ ਲਈ ਪੈਸੇ ਅਤੇ ਸ਼ਰਾਬ ਵੀ ਵੰਡੀ ਜਾਂਦੀ ਹੈ। ਪਰ ਆਂਧਰਾ ਪ੍ਰਦੇਸ਼ ਵਿੱਚ ਚੋਣਾਂ ਤੋਂ ਪਹਿਲਾਂ ਪੈਸੇ, ਸ਼ਰਾਬ ਜਾਂ ਹੋਰ ਸਮਾਨ ਦੀ ਥਾਂ ਕੰਡੋਮ ਵੰਡੇ ਜਾ ਰਹੇ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀਆਂ ਵੱਡੀਆਂ ਪਾਰਟੀਆਂ ਆਪਣੀ ਪਾਰਟੀ ਦੇ ਚੋਣ ਨਿਸ਼ਾਨ ਵਾਲੇ ਕੰਡੋਮ ਦੇ ਪੈਕੇਟ ਵੰਡ ਰਹੀਆਂ ਹਨ।

ਰਿਪੋਰਟਾਂ ਮੁਤਾਬਕ ਸੱਤਾਧਾਰੀ ਵਾਈਐਸਆਰ ਕਾਂਗਰਸ ਪਾਰਟੀ ਅਤੇ ਵਿਰੋਧੀ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਆਪਣੀ ਪਾਰਟੀ ਦੇ ਚੋਣ ਨਿਸ਼ਾਨ ਦੇ ਨਾਲ ਕੰਡੋਮ ਵੰਡ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਵਰਕਰ ਘਰ-ਘਰ ਜਾ ਕੇ ਕੰਡੋਮ ਵੀ ਵੰਡ ਰਹੇ ਹਨ। ਹਾਲਾਂਕਿ ਇਸ ਨੂੰ ਲੈ ਕੇ ਦੋਵੇਂ ਪਾਰਟੀਆਂ ਨੇ ਇਕ-ਦੂਜੇ ‘ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਦੀ ਪਾਰਟੀ ਵਾਈਐਸਆਰ ਕਾਂਗਰਸ ਵੱਲੋਂ ਵੀ ਪ੍ਰਤੀਕਿਰਿਆ ਆਈ ਹੈ।

ਵਾਈਐਸਆਰ ਕਾਂਗਰਸ ਨੇ ਇਸ ਦੇ ਲਈ ਟੀਡੀਪੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਸਵਾਲ ਕੀਤਾ ਹੈ ਕਿ ਇਹ ਹੋਰ ਕਿੰਨਾ ਡਿੱਗੇਗਾ। ਇਸ ‘ਤੇ ਇੱਕ ਪੋਸਟ ਵਿੱਚ ਕਿਹਾ ਗਿਆ ਹੈ ਇਸ ਦੇ ਜਵਾਬ ਵਿੱਚ ਟੀਡੀਪੀ ਨੇ ਵੀ ਇੱਕ ਪੋਸਟ ਕੀਤੀ ਜਿਸ ਵਿੱਚ ਵਾਈਐਸਆਰ ਕਾਂਗਰਸ ਦੇ ਚੋਣ ਨਿਸ਼ਾਨ ਵਾਲੇ ਕੰਡੋਮ ਦੇ ਪੈਕਟ ਨਜ਼ਰ ਆ ਰਹੇ ਹਨ।

error: Content is protected !!