ਕਿਸਾਨਾਂ ਦੇ ਹੱਕ ਵਿਚ ਆਵਾਜ਼ ਉਠਾਉਣ ਮਗਰੋਂ ਸੱਤਿਆਪਾਲ ਮਲਿਕ ਦੇ ਘਰ ਸੀਬੀਆਈ ਦਾ ਛਾਪਾ, ਕਿਹਾ-ਮੈਂ ਡਰਨ ਵਾਲਾ ਨਹੀਂ, ਕਿਸਾਨਾਂ ਦੇ ਨਾਲ ਰਹਾਂਗਾ

ਕਿਸਾਨਾਂ ਦੇ ਹੱਕ ਵਿਚ ਆਵਾਜ਼ ਉਠਾਉਣ ਮਗਰੋਂ ਸੱਤਿਆਪਾਲ ਮਲਿਕ ਦੇ ਘਰ ਸੀਬੀਆਈ ਦਾ ਛਾਪਾ, ਕਿਹਾ-ਮੈਂ ਡਰਨ ਵਾਲਾ ਨਹੀਂ, ਕਿਸਾਨਾਂ ਦੇ ਨਾਲ ਰਹਾਂਗਾ


ਵੀਓਪੀ ਬਿਊਰੋ, ਨੈਸ਼ਨਲ- ਕਿਸਾਨਾਂ ਦੇ ਹੱਕ ਆਵਾਜ਼ ਉਠਾਣ ਮਗਰੋਂ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਘਰ ਸਮੇਤ 30 ਤੋਂ ਵੱਧ ਟਿਕਾਣਿਆਂ ‘ਤੇ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਨੇ ਵੀਰਵਾਰ (22 ਫਰਵਰੀ) ਨੂੰ ਛਾਪੇਮਾਰੀ ਕੀਤੀ। ਸੀਬੀਆਈ ਦੀ ਇਹ ਛਾਪੇਮਾਰੀ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਕਿਰੂ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ ਦੇ ਠੇਕੇ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੀਤੀ ਜਾ ਰਹੀ ਹੈ। ਹਾਲਾਂਕਿ, ਇਹ ਪਹਿਲੀ ਵਾਰ ਨਹੀਂ ਜਦੋਂ ਸੀਬੀਆਈ ਨੇ ਕਿਰੂ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ ਮਾਮਲੇ ਵਿੱਚ ਸੱਤਿਆਪਾਲ ਮਲਿਕ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ।

ਪਿਛਲੇ ਸਾਲ ਮਈ ਵਿੱਚ ਵੀ ਸੀਬੀਆਈ ਨੇ ਇਸੇ ਮਾਮਲੇ ਵਿੱਚ 12 ਥਾਵਾਂ ’ਤੇ ਛਾਪੇ ਮਾਰੇ ਸਨ, ਜਿਨ੍ਹਾਂ ਵਿੱਚੋਂ ਇੱਕ ਟਿਕਾਣਾ ਸੱਤਿਆਪਾਲ ਮਲਿਕ ਦੇ ਸਾਬਕਾ ਸਹਿਯੋਗੀ ਦਾ ਸੀ। ਜਾਂਚ ਏਜੰਸੀ ਨੇ ਸੌਨਕ ਬਾਲੀ ਦੇ ਘਰ ਛਾਪਾ ਮਾਰਿਆ ਸੀ, ਜੋ ਸੱਤਿਆਪਾਲ ਮਲਿਕ ਦੇ ਮੀਡੀਆ ਸਲਾਹਕਾਰ ਰਹੇ ਸਨ। ਇਸ ਦੇ ਨਾਲ ਹੀ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਜਿਨ੍ਹਾਂ 30 ਥਾਵਾਂ ‘ਤੇ ਛਾਪੇਮਾਰੀ ਹੋ ਰਹੀ ਹੈ, ਉਹ ਕਿਹੜੇ-ਕਿਹੜੇ ਰਾਜਾਂ ‘ਚ ਹਨ।

ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ: ਸਤਿਆਪਾਲ ਮਲਿਕ


ਸੀਬੀਆਈ ਦੇ ਛਾਪੇ ‘ਤੇ ਸੱਤਿਆਪਾਲ ਮਲਿਕ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ‘ਮੈਂ ਪਿਛਲੇ 3-4 ਦਿਨਾਂ ਤੋਂ ਬਿਮਾਰ ਹਾਂ ਤੇ ਹਸਪਤਾਲ ‘ਚ ਦਾਖਲ ਹਾਂ। ਇਸ ਦੇ ਬਾਵਜੂਦ ਸਰਕਾਰੀ ਏਜੰਸੀਆਂ ਰਾਹੀਂ ਤਾਨਾਸ਼ਾਹ ਵੱਲੋਂ ਮੇਰੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਮੇਰੇ ਡਰਾਈਵਰ ਤੇ ਮੇਰੇ ਸਹਾਇਕ ਨੂੰ ਵੀ ਬੇਵਜ੍ਹਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮੈਂ ਕਿਸਾਨ ਦਾ ਪੁੱਤ ਹਾਂ, ਮੈਂ ਇਨ੍ਹਾਂ ਛਾਪਿਆਂ ਤੋਂ ਨਹੀਂ ਡਰਾਂਗਾ। ਮੈਂ ਕਿਸਾਨਾਂ ਦੇ ਨਾਲ ਹਾਂ।

error: Content is protected !!