ਸ਼ੁਭਕਰਨ ਦੀ ਮੌ.ਤ ਦੇ ਰੋਸ ਵਜੋਂ Black Day, ਇੱਕ ਕਰੋੜ ਰੁਪਏ ਮੁਆਵਜ਼ਾ ਤੇ ਸ਼ਹੀਦ ਦਾ ਦਰਜਾ ਦੇਣ ਦੀ ਮੰਗ

ਸ਼ੁਭਕਰਨ ਦੀ ਮੌ.ਤ ਦੇ ਰੋਸ ਵਜੋਂ Black Day, ਇੱਕ ਕਰੋੜ ਰੁਪਏ ਮੁਆਵਜ਼ਾ ਤੇ ਸ਼ਹੀਦ ਦਾ ਦਰਜਾ ਦੇਣ ਦੀ ਮੰਗ

ਸ਼ੰਭੂ ਬਾਰਡਰ (ਵੀਓਪੀ ਬਿਊਰੋ) ਕਿਸਾਨ ਅੰਦੋਲਨ ਦੌਰਾਨ ਸਿਰ ‘ਚ ਗੋਲੀ ਲੱਗਣ ਕਾਰਨ ਛੋਟੀ ਉਮਰੇ ਦੁਨੀਆ ਨੂੰ ਅਲਵਿਦਾ ਕਹਿਣ ਵਾਲੇ ਸ਼ੁਭਕਰਨ ਦੇ ਹੱਕ ਵਿੱਚ ਕਿਸਾਨ ਜੱਥੇਬੰਦੀਆਂ ਨੇ ਬਲੈਕ ਡੇਅ ਦਾ ਐਲਾਨ ਕਰ ਦਿੱਤਾ ਹੈ। ਮੋਰਚੇ ਨੇ ਐਲਾਨ ਕੀਤਾ ਹੈ ਕਿ ਦਿੱਲੀ ਮਾਰਚ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਸ ਸਬੰਧੀ ਫੈਸਲਾ 23 ਫਰਵਰੀ ਨੂੰ ਲਿਆ ਜਾਵੇਗਾ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਅੱਜ ਵੱਡਾ ਐਲਾਨ ਕੀਤਾ ਹੈ। ਐਸਕੇਐਮ ਨੇ ਕਿਹਾ ਕਿ ਉਹ ਦੇਸ਼ ਭਰ ਵਿੱਚ ‘ਕਾਲਾ ਦਿਵਸ’ ਮਨਾਏਗਾ। ਇਸ ਦੇ ਨਾਲ ਹੀ ਅਸੀਂ 14 ਮਾਰਚ ਨੂੰ ਰਾਮਲੀਲਾ ਮੈਦਾਨ ਵਿੱਚ ਰੋਸ ਪ੍ਰਦਰਸ਼ਨ ਕਰਾਂਗੇ। ਐਸਕੇਐਮ ਨੇ ਮੰਗ ਕੀਤੀ ਕਿ ਪ੍ਰਦਰਸ਼ਨ ਦੌਰਾਨ ਨੌਜਵਾਨ ਦੀ ਮੌਤ ਲਈ 1 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।

ਕਿਸਾਨਾਂ ਦੇ ਧਰਨੇ ਦੇ 9ਵੇਂ ਦਿਨ ਪੰਜਾਬ-ਹਰਿਆਣਾ ਦੀ ਸਰਹੱਦ ਖਨੌਰੀ ਵਿਖੇ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ੁਭਕਰਨ ਸਿੰਘ ਵਜੋਂ ਹੋਈ ਹੈ। 21 ਸਾਲਾ ਸ਼ੁਭਕਰਨ ਬਠਿੰਡਾ ਦੇ ਰਾਮਪੁਰਾ ਇਲਾਕੇ ਦੇ ਪਿੰਡ ਬੱਲੋ ਦਾ ਰਹਿਣ ਵਾਲਾ ਸੀ। ਉਸ ਦੇ ਸਿਰ ਦੇ ਪਿਛਲੇ ਪਾਸੇ ਗੋਲੀ ਵਰਗਾ ਨਿਸ਼ਾਨ ਪਾਇਆ ਗਿਆ।

ਕਿਸਾਨ ਲੀਡਰ ਡੱਲੇਵਾਲ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਖਨੌਰੀ ਸਰਹੱਦ ‘ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਦੇਵੇ | ਉਨ੍ਹਾਂ ਕਿਹਾ ਕਿ ਸਾਡੀ ਲੜਾਈ ਕੇਂਦਰ ਅਤੇ ਹਰਿਆਣਾ ਨਾਲ ਹੈ, ਪਰ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਹਰਿਆਣਾ ਪੁਲਿਸ ਵੱਲੋਂ ਪੰਜਾਬ ਦੀ ਹੱਦ ਅੰਦਰ ਦਾਖ਼ਲ ਹੋ ਕੇ ਹਮਲਾ ਕਰਨ ਦੇ ਦੋਸ਼ ਹੇਠ ਕਾਰਵਾਈ ਕਰੇ।

error: Content is protected !!