ਖਨੌਰੀ ਬਾਰਡਰ ਉਤੇ ਤਾਇਨਾਤ ਡੀਐਸਪੀ ਦੀ ਹੋਈ ਮੌ.ਤ

ਖਨੌਰੀ ਬਾਰਡਰ ਉਤੇ ਤਾਇਨਾਤ ਡੀਐਸਪੀ ਦੀ ਹੋਈ ਮੌ.ਤ


ਵੀਓਪੀ ਬਿਊਰੋ, ਚੰਡੀਗੜ੍ਹ/ਲੁਧਿਆਣਾ : ਲੁਧਿਆਣਾ ਦੇ ਡੀ. ਐੱਸ. ਪੀ. ਦਿਲਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ ਹੈ। ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਵਲੋਂ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਐਕਸ ‘ਤੇ ਲਿਖਿਆ ਕਿ ਖਨੌਰੀ ਬਾਰਡਰ ਵਿਖੇ ਡਿਊਟੀ ਨਿਭਾ ਰਹੇ ਡੀ. ਐੱਸ. ਪੀ. ਦਿਲਪ੍ਰੀਤ ਸਿੰਘ ਦੀ ਮੌ.ਤ ਹੋ ਗਈ ਹੈ।


ਦਿਲਪ੍ਰੀਤ ਸਿੰਘ ਨੇ 31 ਸਾਲਾਂ ਤੋਂ ਵੱਧ ਸਮੇਂ ਤੱਕ ਪੰਜਾਬ ਪੁਲਿਸ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ। ਅਸੀਂ ਇਸ ਦੁੱਖ ਦੀ ਘੜੀ ‘ਚ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਹਾਂ ਅਤੇ ਉਨ੍ਹਾਂ ਦੀ ਮਦਦ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਡੀਜੀਪੀ ਨੇ ਲਿਖਿਆ ਕਿ ਸਾਡੀਆਂ ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਨਜ਼ਦੀਕੀਆਂ ਨਾਲ ਹਨ।


ਦੱਸਣਯੋਗ ਹੈ ਕਿ ਰਾਸ਼ਟਰੀ ਪੱਧਰ ਦੇ ਤੈਰਾਕ ਦਿਲਪ੍ਰੀਤ ਸਿੰਘ 1992 ਵਿੱਚ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ.) ਵਜੋਂ ਪੁਲਿਸ ਫੋਰਸ ਵਿੱਚ ਭਰਤੀ ਹੋਏ ਸਨ। ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਸੇਵਾਵਾਂ ਨਿਭਾਈਆਂ ਅਤੇ ਬਾਅਦ ਵਿੱਚ ਸਹਾਇਕ ਪੁਲਿਸ ਸੁਪਰੀਡੈਂਟ ਵਜੋਂ ਤਰੱਕੀ ਦਿੱਤੀ ਗਈ। ਉਨ੍ਹਾਂ ਦੀ ਭੈਣ ਵੀ ਇੱਕ ਅੰਤਰਰਾਸ਼ਟਰੀ ਤੈਰਾਕ ਸੀ। ਆਪਣੀ ਸੇਵਾ ਦੌਰਾਨ ਉਨ੍ਹਾਂ ਨੇ ਕਈ ਕੇਸਾਂ ਨੂੰ ਹੱਲ ਕੀਤਾ।

error: Content is protected !!