ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ; 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਪੰਜਾਬ ਦੀ ਬਜਟ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ; 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਪੰਜਾਬ ਦੀ ਬਜਟ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਕੈਬਨਿਟ ਦੀ ਮੀਟਿੰਗ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ। ਪੰਜਾਬ ਦੇ ਛੋਟੇ ਉਦਯੋਗਾਂ ਲਈ ਨਵਾਂ ਵਿੰਗ ਬਣਾਉਣ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਦਾ ਬਜਟ ਸੈਸ਼ਨ 1 ਤੋਂ 15 ਮਾਰਚ ਤੱਕ ਚੱਲੇਗਾ। 5 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਸੈਸ਼ਨ 1 ਮਾਰਚ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਮੁੱਖ ਮੰਤਰੀ 4 ਮਾਰਚ ਨੂੰ ਬਜਟ ਨੂੰ ਸੰਬੋਧਨ ਕਰਨਗੇ।

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਵੀ ਕੀਤਾ ‘ਤੇ ਲਿਖਿਆ ਕਿ ਅੱਜ ਦੀ ਪੰਜਾਬ ਕੈਬਨਿਟ ‘ਚ ਲਏ ਗਏ ਵੱਡੇ ਫੈਸਲੇ;

* 1 ਮਾਰਚ ਤੋਂ 15 ਮਾਰਚ ਤੱਕ ਚੱਲੇਗਾ ਬਜਟ ਇਜਲਾਸ, 5 ਮਾਰਚ ਨੂੰ ਪੇਸ਼ ਹੋਵੇਗਾ ਸਾਲ 2024-25 ਦਾ ਬਜਟ।

* ਸੁਲਤਾਨਪੁਰ ਲੋਧੀ ਘਟਨਾ ‘ਚ ਸ਼ਹੀਦ ਹੋਏ ਹੋਮ ਗਾਰਡ ਜਸਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਨੂੰ ਮਨਜੂਰੀ।

* ਜੰਗੀ ਜਗੀਰ ਦੀ ਰਾਸ਼ੀ 10 ਹਜ਼ਾਰ ਰੁਪਏ ਸਾਲਾਨਾ ਤੋਂ ਵਧਾ ਕੇ 20 ਹਜ਼ਾਰ ਰੁਪਏ ਕੀਤੀ।

ਪੰਜਾਬ ਦੇ ਅਧਿਆਪਕਾਂ ਲਈ ਤਬਾਦਲਾ ਨੀਤੀ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ ਨਵੀਂ ਨੀਤੀ ਅਨੁਸਾਰ ਜੇਕਰ ਕਿਸੇ ਅਧਿਆਪਕ ਨੂੰ ਪਰਿਵਾਰਕ ਜਾਂ ਸਿਹਤ ਸਬੰਧੀ ਕੋਈ ਸਮੱਸਿਆ ਹੈ ਤਾਂ ਉਸ ਨੂੰ ਉਸ ਦੇ ਘਰ ਦੇ ਨੇੜੇ ਹੀ ਨਿਯੁਕਤ ਕੀਤਾ ਜਾ ਸਕਦਾ ਹੈ।

 

error: Content is protected !!