ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਿਸ਼ਵ ਭਰ ‘ਚ ਰੌਣਕਾਂ, ਵੱਡੀ ਗਿਣਤੀ ‘ਚ ਸੰਗਤ ਗੁਰੂ ਘਰ ਨਤਮਸਤਕ

ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਿਸ਼ਵ ਭਰ ‘ਚ ਰੌਣਕਾਂ, ਵੱਡੀ ਗਿਣਤੀ ‘ਚ ਸੰਗਤ ਗੁਰੂ ਘਰ ਨਤਮਸਤਕ

ਜਲੰਧਰ (ਵੀਓਪੀ ਬਿਊਰੋ) ਪੂਰੇ ਵਿਸ਼ਵ ਭਰ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾਂ ਪ੍ਰਕਾਸ਼ ਪੁਰਬ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ। ਵੱਖ-ਵੱਖ ਜਗ੍ਹਾ ਕੱਲ ਵਿਸ਼ਾਲ ਨਗਰ ਕੀਰਤਨ ਸਜਾਏ ਗਏ, ਉੱਥੇ ਹੀ ਅੱਜ ਵੱਖ-ਵੱਖ ਮੰਦਿਰਾਂ- ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ।

ਜਲੰਧਰ ਵਿੱਚ ਵੀ ਪ੍ਰਕਾਸ਼ ਪੁਰਬ ਦੀਆਂ ਖੂਬ ਰੌਣਕਾਂ ਹਨ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਲ ਜਲੰਧਰ ਸ਼ਹਿਰ ‘ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਜੋੜ ਮੇਲਾ 25 ਫਰਵਰੀ ਤੱਕ ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ ਵਿਖੇ ਮਨਾਇਆ ਜਾ ਰਿਹਾ ਹੈ।

ਕੱਲ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਤਿਗੁਰੂ ਰਵਿਦਾਸ ਧਾਮ ਤੋਂ ਸ਼ੁਰੂ ਹੋ ਕੇ ਡਾ: ਬੀ.ਆਰ. ਅੰਬੇਡਕਰ ਚੌਕ (ਨਕੋਦਰ ਚੌਕ), ​​ਭਗਵਾਨ ਵਾਲਮੀਕਿ ਚੌਕ (ਜਯੋਤੀ ਚੌਕ), ​​ਸ਼੍ਰੀ ਰਾਮ ਚੌਕ, ਲਵ-ਕੁਸ਼ ਚੌਕ, ਸ਼ਹੀਦ ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ ਚੌਕ, ਮਾਈ ਹੀਰਨ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਬਸਤੀ ਅੱਡਾ ਭਗਵਾਨ ਵਾਲਾ ਚੌਕ। ਚੌਕ ਅਤੇ ਸ਼੍ਰੀ ਗੁਰੂ ਰਵਿਦਾਸ ਚੌਕ ਤੋਂ ਹੁੰਦਾ ਹੋਇਆ ਸਤਿਗੁਰੂ ਰਵਿਦਾਸ ਧਾਮ ਵਿਖੇ ਸਮਾਪਤ ਹੋਵੇਗਾ।

ਇਸ ਦੌਰਾਨ ਵੱਖ-ਵੱਖ ਸੰਸਥਾਵਾਂ ਨੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਹੋਏ ਹਨ। ਸ਼੍ਰੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਸਜਾਇਆ ਗਿਆ ਹੈ। ਇੱਕ ਵਿਸ਼ਾਲ ਪਾਲਕੀ ਦਾ ਆਯੋਜਨ ਕੀਤਾ ਗਿਆ ਹੈ। ਸ਼ੋਭਾ ਯਾਤਰਾ ਦੇ ਰੂਟ ਨੂੰ ਝੰਡਿਆਂ ਨਾਲ ਸਜਾਇਆ ਗਿਆ ਹੈ ਅਤੇ ਸ਼ੋਭਾ ਯਾਤਰਾ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ‘ਤੇ ਸਵਾਗਤੀ ਮੰਚ ਬਣਾਏ ਗਏ ਹਨ।

error: Content is protected !!