ਦੋਸਤਾਂ ਨੇ ਹੀ ਕੀਤਾ ਕ*ਤ*ਲ, ਪੁਲਿਸ ਨੇ ਕਾਬੂ ਕੀਤੇ ਤਾਂ ਕਹਿੰਦੇ- ਅਸੀਂ ਤਿੰਨਾਂ ਨੇ ਪਹਿਲਾਂ NRI ਦਾ ਕ.ਤ.ਲ ਕੀਤਾ, ਇਹ ਖਿਡਾਰੀ ਕੱਚਾ ਸੀ ਤਾਂ ਜਾਨੋਂ ਮਾਰਿਆ

ਦੋਸਤਾਂ ਨੇ ਹੀ ਕੀਤਾ ਕ*ਤ*ਲ, ਪੁਲਿਸ ਨੇ ਕਾਬੂ ਕੀਤੇ ਤਾਂ ਕਹਿੰਦੇ- ਅਸੀਂ ਤਿੰਨਾਂ ਨੇ ਪਹਿਲਾਂ NRI ਦਾ ਕ.ਤ.ਲ ਕੀਤਾ, ਇਹ ਖਿਡਾਰੀ ਕੱਚਾ ਸੀ ਤਾਂ ਜਾਨੋਂ ਮਾਰਿਆ

ਮੋਗਾ (ਵੀਓਪੀ ਬਿਊਰੋ) ਮੋਗਾ ਦੇ ਵਿੱਚ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੁੱਕਰਵਾਰ ਨੂੰ ਦੁਪਹਿਰ 3 ਵਜੇ ਮੋਗਾ ਜ਼ਿਲ੍ਹੇ ਦੇ ਪਿੰਡ ਮਹਿਣਾ ਨੇੜੇ ਇੱਕ 17 ਸਾਲਾ ਨੌਜਵਾਨ ਦੀ ਲਾਸ਼ ਇੱਕ ਡਰੇਨ ਵਿੱਚੋਂ ਮਿਲੀ। ਮੋਗਾ ਦੇ ਮਹਿਣਾ ਦੇ ਨਾਲੇ ‘ਚੋਂ ਪੁਲਿਸ ਨੇ ਬੱਧਨੀ ਖੁਰਦ ਦੇ ਰਹਿਣ ਵਾਲੇ ਮਨਕਰਨ ਸਿੰਘ ਨਾਂ ਦੇ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ।

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਮਨੀਕਰਨ ਸਿੰਘ ਵੀਰਵਾਰ ਸਵੇਰੇ ਦੋ ਦੋਸਤਾਂ ਹਰਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਨਾਲ ਇਹ ਕਹਿ ਕੇ ਨਿਕਲਿਆ ਸੀ ਕਿ ਉਹ ਫਿਲਮ ਦੇਖਣ ਜਾ ਰਹੇ ਹਨ। ਜਦੋਂ ਉਹ ਰਾਤ ਤੱਕ ਘਰ ਨਹੀਂ ਪਹੁੰਚਿਆ ਤਾਂ ਉਸ ਨੇ ਆਪਣੇ ਭਰਾ ਦੇ ਲਾਪਤਾ ਹੋਣ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ।

ਮਿ੍ਤਕ ਦੇ ਭਰਾ ਮਨਕਰਨ ਸਿੰਘ ਦੇ ਬਿਆਨਾਂ ‘ਤੇ ਉਸ ਦੇ ਦੋ ਦੋਸਤਾਂ ਕੁਲਵਿੰਦਰ ਸਿੰਘ ਅਤੇ ਹਰਜੀਤ ਸਿੰਘ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਹਰਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਨੇ ਮਿਲ ਕੇ ਮਨੀਕਰਨ ਸਿੰਘ ਦਾ ਕਤਲ ਕਰਕੇ ਮੋਗਾ ਦੇ ਮਹਿਣਾ ਨੇੜੇ ਡਰੇਨ ‘ਚ ਸੁੱਟ ਦਿੱਤਾ ਸੀ | ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਨਕਰਨ ਸਿੰਘ ਦੀ ਲਾਸ਼ ਬਰਾਮਦ ਕੀਤੀ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਇੱਕ ਹੋਰ ਐਨਆਰਆਈ ਦੇ ਕਤਲ ਦਾ ਖੁਲਾਸਾ ਕੀਤਾ।

15 ਦਿਨ ਪਹਿਲਾਂ ਹਰਜੀਤ ਸਿੰਘ, ਕੁਲਵਿੰਦਰ ਸਿੰਘ ਅਤੇ ਮਨੀਕਰਨ ਸਿੰਘ ਨੇ ਮਿਲ ਕੇ ਬੱਧਨੀ ਖੁਰਦ ਵਿੱਚ 40 ਸਾਲਾ ਐਨਆਰਆਈ ਮਨਦੀਪ ਸਿੰਘ ਦਾ ਉਸ ਦੇ ਹੀ ਘਰ ਵਿੱਚ ਕਤਲ ਕਰ ਦਿੱਤਾ ਸੀ। ਐਨਆਰਆਈ ਮਨਦੀਪ ਸਿੰਘ ਘਰ ਵਿੱਚ ਇਕੱਲਾ ਰਹਿੰਦਾ ਸੀ। ਪੁਲਿਸ ਨੇ ਸ਼ੁੱਕਰਵਾਰ ਸ਼ਾਮ ਐਨਆਰਆਈ ਦੀ ਲਾਸ਼ ਨੂੰ ਉਸਦੇ ਘਰੋਂ ਬਰਾਮਦ ਕਰਕੇ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ। ਉਸ ਦੇ ਗੁਆਂਢੀ ਜੱਗਾ ਸਿੰਘ ਨੇ ਦੱਸਿਆ ਕਿ ਮਨਦੀਪ ਸਿੰਘ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰਦਾ ਸੀ। ਪਿਛਲੇ 15 ਦਿਨਾਂ ਤੋਂ ਮਨਦੀਪ ਸਿੰਘ ਦਾ ਨਾ ਤਾਂ ਕੋਈ ਫੋਨ ਆਇਆ ਅਤੇ ਨਾ ਹੀ ਉਸ ਨੂੰ ਪਿੰਡ ਵਿੱਚ ਕਿਸੇ ਨੇ ਦੇਖਿਆ। ਉਨ੍ਹਾਂ ਸੋਚਿਆ ਕਿ ਸ਼ਾਇਦ ਮਨਦੀਪ ਸਿੰਘ ਬਾਹਰ ਗਿਆ ਹੋਵੇਗਾ।

ਥਾਣਾ ਬੱਧਨੀ ਕਲਾਂ ਦੇ ਐੱਸਐੱਚਓ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਮੋਗਾ ਦੇ ਪਿੰਡ ਬੱਧਨੀ ਖੁਰਦ ਵਿੱਚ ਇੱਕ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ। ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਉਸ ਦੇ ਦੋ ਦੋਸਤਾਂ ਤੋਂ ਪੁੱਛਗਿੱਛ ਦੌਰਾਨ ਕਤਲ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਦੀ ਸੂਚਨਾ ‘ਤੇ ਪੁਲਿਸ ਨੇ ਐਨਆਰਆਈ ਦੀ ਲਾਸ਼ ਉਸ ਦੇ ਘਰੋਂ ਬਰਾਮਦ ਕੀਤੀ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਮਨੀਕਰਨ ਅਤੇ ਮਨਦੀਪ ਸਿੰਘ ਦਾ ਕਤਲ ਕਿਉਂ ਕੀਤਾ ਗਿਆ। ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ।

error: Content is protected !!