ਸਿਰਫਿਰੇ ਨੇ ਹਵਾ ‘ਚ ਆ ਕੇ ਦੇ ਦਿੱਤੀ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ, ਕ੍ਰਾਈਮ ਬ੍ਰਾਂਚ ਨੇ ਲਿਆ ਅੜਿੱਕੇ

ਸਿਰਫਿਰੇ ਨੇ ਹਵਾ ‘ਚ ਆ ਕੇ ਦੇ ਦਿੱਤੀ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀ ਧਮਕੀ, ਕ੍ਰਾਈਮ ਬ੍ਰਾਂਚ ਨੇ ਲਿਆ ਅੜਿੱਕੇ


ਪੁਣੇ (ਵੀਓਪੀ ਬਿਊਰੋ) ਮਹਾਰਾਸ਼ਟਰ ਦੇ ਪੁਣੇ ਤੋਂ ਇੱਕ 19 ਸਾਲਾ ਲੜਕੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਲੜਕੇ ਨੇ ਸੀਐੱਮ ਏਕਨਾਥ ਸ਼ਿੰਦੇ ਅਤੇ ਉਨ੍ਹਾਂ ਦੇ ਬੇਟੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਦੋਸ਼ੀ ਲੜਕੇ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਦੀ ਯੂਨਿਟ-9 ਨੇ ਗ੍ਰਿਫਤਾਰ ਕੀਤਾ ਹੈ।

ਸੀਐੱਮ ਸ਼ਿੰਦੇ ਅਤੇ ਵਿਧਾਇਕ ਸ਼੍ਰੀਕਾਂਤ ਸ਼ਿੰਦੇ ਨੂੰ ਸੋਸ਼ਲ ਮੀਡੀਆ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਪੁਲਿਸ ਨੇ ਦੋਸ਼ੀ ਨੂੰ ਪੁਣੇ ਤੋਂ ਗ੍ਰਿਫਤਾਰ ਕੀਤਾ ਹੈ। ਸੂਤਰਾਂ ਮੁਤਾਬਕ ਮੁਲਜ਼ਮ ਦੀ ਪਛਾਣ ਸ਼ੁਭਮ ਵਰਕਡ ਉਮਰ 19 ਸਾਲ ਵਜੋਂ ਹੋਈ ਹੈ।

ਮਿਲੀ ਸ਼ਿਕਾਇਤ ਅਨੁਸਾਰ ਮੁਲਜ਼ਮਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਪਾ ਕੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 506 (2) ਅਤੇ 505 (1) (ਬੀ) ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

error: Content is protected !!