Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
February
26
ਜਲੰਧਰ ਪੁਲਿਸ ਨੇ ਰੋਕੀ ਵੱਡੀ ਵਾਰਦਾਤ, ਲੰਡਾ ਗੈਂਗ ਦੇ ਤਿੰਨ ਸਾਥੀਆਂ ਨੂੰ 17 ਹਥਿਆਰ ਤੇ 33 ਮੈਗਜ਼ੀਨ ਸਣੇ ਕੀਤਾ ਗ੍ਰਿਫਤਾਰ
Crime
jalandhar
Latest News
National
Punjab
ਜਲੰਧਰ ਪੁਲਿਸ ਨੇ ਰੋਕੀ ਵੱਡੀ ਵਾਰਦਾਤ, ਲੰਡਾ ਗੈਂਗ ਦੇ ਤਿੰਨ ਸਾਥੀਆਂ ਨੂੰ 17 ਹਥਿਆਰ ਤੇ 33 ਮੈਗਜ਼ੀਨ ਸਣੇ ਕੀਤਾ ਗ੍ਰਿਫਤਾਰ
February 26, 2024
Voice of Punjab
ਜਲੰਧਰ ਪੁਲਿਸ ਨੇ ਰੋਕੀ ਵੱਡੀ ਵਾਰਦਾਤ, ਲੰਡਾ ਗੈਂਗ ਦੇ ਤਿੰਨ ਸਾਥੀਆਂ ਨੂੰ 17 ਹਥਿਆਰ ਤੇ 33 ਮੈਗਜ਼ੀਨ ਸਣੇ ਕੀਤਾ ਗ੍ਰਿਫਤਾਰ
ਜਲੰਧਰ (ਵੀਓਪੀ ਬਿਊਰੋ) ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਹੋਰ ਖੁਫੀਆ ਕਾਰਵਾਈ ਕਰਦਿਆਂ ਖਤਰਨਾਕ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਹਥਿਆਰ ਅਤੇ 33 ਮੈਗਜ਼ੀਨ ਬਰਾਮਦ ਕੀਤੇ ਹਨ।
ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਬਹੁਤ ਹੀ ਭਰੋਸੇਯੋਗ ਸੂਤਰਾਂ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਸੱਤ ਦਿਨਾਂ ਤੱਕ ਚੱਲਿਆ ਆਪ੍ਰੇਸ਼ਨ ਸੀ। ਉਨ੍ਹਾਂ ਦੱਸਿਆ ਕਿ ਇਸ ਰੈਕੇਟ ਦਾ ਪਰਦਾਫਾਸ਼ ਕਰਨ ਲਈ ਪੁਲਿਸ ਨੇ ਜਾਲ ਵਿਛਾਇਆ ਸੀ, ਜਿਸ ਤਹਿਤ ਤਿੰਨ ਅਪਰਾਧੀਆਂ ਦੀ ਪਛਾਣ ਕੁਨਾਲ, ਗੁਰਲਾਲ ਅਤੇ ਪਰਵੇਜ਼ ਵਜੋਂ ਹੋਈ ਹੈ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਕੁਨਾਲ ਫਿਰੋਜ਼ਪੁਰ ਦਾ ਵਸਨੀਕ ਹੈ ਅਤੇ ਉਸ ਵਿਰੁੱਧ ਅਸਲਾ ਐਕਟ, ਕਤਲ ਦੀ ਕੋਸ਼ਿਸ਼ ਅਤੇ ਨਸ਼ਾ ਤਸਕਰੀ ਦੇ ਸੱਤ ਕੇਸ ਚੱਲ ਰਹੇ ਹਨ।ਉਨ੍ਹਾਂ ਦੱਸਿਆ ਕਿ ਗੁਰਲਾਲ ਅਤੇ ਪਰਵੇਜ਼ ਪੱਟੀ ਦੇ ਚਚੇਰੇ ਭਰਾ ਹਨ ਅਤੇ ਉਮਰ 20 ਸਾਲ ਦੇ ਕਰੀਬ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਹਥਿਆਰ ਮੱਧ ਪ੍ਰਦੇਸ਼ ਦੇ ਇੰਦੌਰ ਦੇ ਰਹਿਣ ਵਾਲੇ ਕੁਨਾਲ ਨੇ ਸਪਲਾਈ ਕੀਤੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਗੁਰਲਾਲ ਦਾ ਭਰਾ ਸ਼ਰਨਜੀਤ ਜੋ ਕਿ ਇਸ ਸਮੇਂ ਜੇਲ ‘ਚ ਬੰਦ ਹੈ, ਦੇ ਅਮਰੀਕਾ ਸਥਿਤ ਗੈਂਗਸਟਰਾਂ ਗੁਰਦੇਵ ਗਿੱਲ ਅਤੇ ਲਖਬੀਰ ਸਿੰਘ ਲੰਡਾ ਨਾਲ ਸਬੰਧ ਹਨ, ਜੋ ਕਿ ਫਿਰੌਤੀ ਅਤੇ ਅੱਤਵਾਦੀ ਗਤੀਵਿਧੀਆਂ ‘ਚ ਸ਼ਾਮਲ ਹਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਲੰਡਾ ਅਤੇ ਗਿੱਲ ਇਸ ਰੈਕੇਟ ਦੇ ਹੈਂਡਲਰ ਹਨ ਅਤੇ ਕਿਹਾ ਕਿ ਇੰਦੌਰ ਦੇ ਕੁਨਾਲ ਨੂੰ ਉਨ੍ਹਾਂ ਵੱਲੋਂ ਹਵਾਲਾ ਚੈਨਲ ਰਾਹੀਂ ਦੇਸੀ ਹਥਿਆਰ ਖਰੀਦਣ ਲਈ ਪੈਸੇ ਦਿੱਤੇ ਗਏ ਸਨ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੇ 32 ਬੋਰ ਦੇ 12 ਪਿਸਤੌਲ, 5.34 ਬੋਰ ਦੇ ਪੰਜ ਪਿਸਤੌਲ, 33 ਮੈਗਜ਼ੀਨ ਅਤੇ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਤਰਨਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ਤੋਂ ਜ਼ਬਤ ਕੀਤੇ ਗਏ ਹਨ ਅਤੇ ਇਹ ਹਥਿਆਰ ਮੋਗਾ, ਫਿਰੋਜ਼ਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਫੈਲੇ ਲੰਡੇ ਦੇ ਸਾਥੀਆਂ ਲਈ ਸਨ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।
Post navigation
PM ਮੋਦੀ ਨੇ ਕਿਹਾ-3 ਮਹੀਨਿਆਂ ਤੱਕ ਨਹੀਂ ਕਰ ਸਕਾਂਗਾ ‘ਮਨ ਕੀ ਬਾਤ’, ਦੱਸੀ ਇਹ ਵਜ੍ਹਾ
ਹਰ ਪਾਸੇ ਦਹਿਸ਼ਤਗਰਦੀ ਦਾ ਮਾਹੌਲ! … ਨਵਾਂਸ਼ਹਿਰ ਤੇ ਅੰਮ੍ਰਿਤਸਰ ‘ਚ ਚੱਲੀਆਂ ਗੋਲੀਆਂ, ਲੋਕਾਂ ‘ਚ ਸਹਿਮ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us